Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਨੇ 'ਰੰਗਲਾ ਪੰਜਾਬ ਯੋਜਨਾ' ਤਹਿਤ ਵਿਕਾਸ ਲਈ 213 ਕਰੋੜ ਰੁਪਏ ਕੀਤੇ ਜਾਰੀ: ਹਰਪਾਲ ਸਿੰਘ ਚੀਮਾ

November 28, 2025 02:56 PM
SehajTimes

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ 'ਰੰਗਲਾ ਪੰਜਾਬ ਯੋਜਨਾ' ਤਹਿਤ ਰੱਖੇ ਗਏ 585 ਕਰੋੜ ਰੁਪਏ ਦੇ ਕੁੱਲ ਬਜਟ ਵਿੱਚੋਂ ਪਹਿਲੀ ਕਿਸ਼ਤ ਵਜੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਦੇ ਵਿਕਾਸ ਲਈ 213 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਸਾਲ ਦੇ ਬਜਟ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਰੰਗਲਾ ਪੰਜਾਬ ਯੋਜਨਾ' ਪੇਸ਼ ਕੀਤੀ ਗਈ ਸੀ, ਜਿਸ ਵਿੱਚ ਹਰੇਕ ਵਿਧਾਨ ਸਭਾ ਹਲਕੇ ਦੇ ਵਿਕਾਸ ਕਾਰਜਾਂ ਲਈ ਵਿਸ਼ੇਸ਼ ਤੌਰ 'ਤੇ 5 ਕਰੋੜ ਰੁਪਏ ਰੱਖੇ ਗਏ ਸਨ। ਵਿੱਤ ਮੰਤਰੀ ਨੇ ਦੱਸਿਆ ਕਿ ਫੰਡਾਂ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਵਿਧਾਇਕਾਂ ਅਤੇ ਅਧਿਕਾਰੀਆਂ 'ਤੇ ਆਧਾਰਿਤ ਕਮੇਟੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਕਮੇਟੀਆਂ ਵੱਲੋਂ ਪੇਸ਼ ਕੀਤੇ ਗਏ ਪ੍ਰਸਤਾਵਾਂ ਦੇ ਆਧਾਰ 'ਤੇ, ਵੱਖ-ਵੱਖ ਪੰਚਾਇਤਾਂ ਨੂੰ 213 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕੀਤੀ ਗਈ ਹੈ।

ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕਮੇਟੀਆਂ 'ਰੰਗਲਾ ਪੰਜਾਬ ਯੋਜਨਾ' ਤਹਿਤ ਵਿਕਾਸ ਕਾਰਜਾਂ ਦੀਆਂ ਲਗਾਤਾਰ ਸਿਫਾਰਸ਼ ਕਰ ਰਹੀਆਂ ਹਨ, ਅਤੇ ਇਸੇ ਅਨੁਸਾਰ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾਣਗੇ। ਵਿੱਤ ਮੰਤਰੀ ਨੇ ਇਸ ਮੌਕੇ 'ਰੰਗਲਾ ਪੰਜਾਬ ਯੋਜਨਾ' ਸ਼ੁਰੂ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਵੀ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਪਹੁੰਚ ਤਹਿਤ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਿਆਪਕ ਯਤਨਾਂ 'ਤੇ ਜ਼ੋਰ ਦਿੰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਤੋਂ ਪਹਿਲਾਂ, ਹਾਲ ਹੀ ਵਿੱਚ ਪੰਚਾਇਤਾਂ, ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਨੂੰ 334 ਕਰੋੜ ਰੁਪਏ ਦੇ ਵਿਕਾਸ ਫੰਡ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਦਾ ਵਿਕਾਸ ਲਗਾਤਾਰ ਜਾਰੀ ਹੈ, ਅਤੇ ਇਨ੍ਹਾਂ ਯਤਨਾਂ ਤਹਿਤ ਕੋਈ ਵੀ ਪਿੰਡ, ਕਸਬਾ ਜਾਂ ਸ਼ਹਿਰ ਪਿੱਛੇ ਨਹੀਂ ਰਹੇਗਾ। ਇਸ ਤੋਂ ਇਲਾਵਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ਿਕਰ ਕੀਤਾ ਕਿ ਪੰਜਾਬ ਵਿੱਚ 3,000 ਤੋਂ ਵੱਧ ਸਟੇਡੀਅਮ ਬਣਾਏ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਇਨ੍ਹਾਂ ਸਹੂਲਤਾਂ ਰਾਹੀਂ ਓਲੰਪਿਕ ਤੱਕ ਪਹੁੰਚਣ ਦੇ ਯੋਗ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੇ ਸੜਕੀ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ 19,000 ਕਿਲੋਮੀਟਰ ਸੜਕਾਂ ਬਣਾਈਆਂ ਜਾ ਰਹੀਆਂ ਹਨ। ਵਿੱਤ ਮੰਤਰੀ ਨੇ ਵਿਕਾਸ ਪ੍ਰਤੀ ਇਸ ਪਹੁੰਚ ਦੀ ਤੁਲਨਾ ਪਿਛਲੀਆਂ ਸਰਕਾਰਾਂ ਨਾਲ ਕਰਦੇ ਹੋਏ ਕਿਹਾ ਕਿ ਪਹਿਲੀਆਂ ਸਰਕਾਰਾਂ ਵੱਲੋਂ ਆਪਣੇ ਆਖਰੀ ਸਾਲ ਵਿੱਚ ਹੀ ਵਿਕਾਸ ਕਾਰਜ਼ ਸ਼ੁਰੂ ਕੀਤੇ ਜਾਂਦੇ ਸਨ ਜਦੋਂ ਕਿ 'ਆਪ' ਸਰਕਾਰ ਪਹਿਲੇ ਦਿਨ ਤੋਂ ਹੀ ਆਪਣੀਆਂ ਗਰੰਟੀਆਂ ਨੂੰ ਪੂਰਾ ਕਰ ਰਹੀ ਹੈ।

Have something to say? Post your comment

 

More in Chandigarh

ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ*

ਡਾਇਰੈਕਟਰ ਐਸ. ਸੀ. ਈ. ਆਰ. ਟੀ. ਵੱਲੋਂ ਮਿਸ਼ਨ ਸਮਰੱਥ ਸਬੰਧੀ ਸਕੂਲਾਂ ਦਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜ਼ਰੀਏ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਉਪਲਭਧ*

ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ