Saturday, January 17, 2026
BREAKING NEWS
ਬੰਗੇ ਨੇੜਲੇ ਮਜਾਰਾ ਰਾਜਾ ਸਾਹਿਬ ਤੋਂ ਮਿਲੇ 169 ਪਾਵਨ ਸਰੂਪ ਸਬੰਧੀ ਸ੍ਰੋਮਣੀ ਕਮੇਟੀ ਕਰੇ ਦਰੁਸਤੀ: ਵਡਾਲਾਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਸਿੰਘਭਾਰਤ ਵਿੱਚ ਸਕੋਡਾ ਆਟੋ ਦਾ 25ਵਾਂ ਸਾਲ ਬਣਿਆ ਸਭ ਤੋਂ ਸਫਲ ਸਾਲ30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰਮਾਮਲਾ ਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀ ਮੌਤ ਦਾਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀਆਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਲੋਕਾਂ ਨੇ ਸੰਦੌੜ ਅੱਗੇ ਲਗਾਇਆ ਧਰਨਾਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸਪੰਜਾਬ ਦੇ ਸਕੂਲ 3 ਸਤੰਬਰ ਤੱਕ ਰਹਿਣਗੇ ਬੰਦ: ਹਰਜੋਤ ਸਿੰਘ ਬੈਂਸਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਦਮਾ ਬੇਟੀ ਦਾ ਦੇਹਾਂਤ 

Health

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ “ਵਿਕਾਸ ਅਤੇ ਫੰਡਾ ਦੀ ਲਹਿਰ” 7 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਵੰਡੇ ਚੈਕ

November 28, 2025 06:54 PM
SehajTimes

ਪਟਿਆਲਾ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਆਪਣੇ ਹਲਕੇ ਅੰਦਰ “ਵਿਕਾਸ ਅਤੇ ਫੰਡਾ ਦੀ ਲਹਿਰ” ਅਧੀਨ ਜੱਸੋਵਾਲ, ਬਖ਼ਸ਼ੀਵਾਲਾ, ਕਿਸ਼ਨਗੜ੍ਹ, ਆਲੋਵਾਲ, ਲੌਟ, ਧਨੌਰੀ ਅਤੇ ਕਾਠ ਮੱਠੀ ਪਿੰਡਾਂ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਲਈ ਫੰਡ ਜਾਰੀ ਕੀਤੇ। ਡਾ. ਬਲਬੀਰ ਸਿੰਘ ਨੇ ਇਸ ਮੌਕੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਏਜੰਡਾ ਵਿਕਾਸ ਹੈ, ਇਸ ਲਈ ਸਾਰੇ ਪਿੰਡਾਂ ਦਾ ਬਿਨ੍ਹਾਂ ਕਿਸੇ ਪੱਖਪਾਤ ਤੋਂ ਲੋਕਾਂ ਦੀ ਤਰਜੀਹ ਮੁਤਾਬਕ ਵਿਕਾਸ ਕਰਵਾਇਆ ਜਾ ਰਿਹਾ ਹੈ। ਸਿਹਤ ਮੰਤਰੀ ਨੇ ਲੋਕਾਂ ਨਾਲ ਮੁਲਾਕਾਤ ਕਰਦਿਆਂ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਟਿਆਲਾ ਦਿਹਾਤੀ ਤੇਜ਼ੀ ਨਾਲ ਵਿਕਾਸ ਦੇ ਰਾਹ ‘ਤੇ ਹੈ ਅਤੇ ਉਨ੍ਹਾਂ ਦਾ ਮੁੱਖ ਟੀਚਾ ਲੋਕਾਂ ਦੇ ਸਹਿਯੋਗ ਨਾਲ, ਲੋਕਾਂ ਦੀ ਭਲਾਈ ਕਰਨਾ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਫੰਡ ਜਾਰੀ ਕੀਤੇ ਗਏ ਹਨ, ਇੱਥੇ ਗਲੀਆਂ-ਨਾਲੀਆਂ ਸਮੇਤ ਸਾਰੇ ਕਾਰਜਾਂ ਦੀ ਗੁਣਵੱਤਾ ਨੂੰ ਤਰਜੀਹ ਦਿੰਦਿਆਂ 5 ਸਾਲਾਂ ਦੀ ਗਾਰੰਟੀ ਵਾਲੀਆਂ ਸੜਕਾਂ ਸਮੇਤ ਖੇਡ ਮੈਦਾਨ, ਸੀਵਰੇਜ ਅਤੇ ਸੁੰਦਰੀਕਰਨ ਲਈ ਕੰਮ ਸ਼ੁਰੂ ਕੀਤੇ ਜਾ ਚੁੱਕੇ ਹਨ।

          ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਨੂੰ ਆਧੁਨਿਕ ਸਹੂਲਤਾਂ ਨਾਲ ਜੋੜਨ ਲਈ ਪੂਰੀ ਤਰ੍ਹਾਂ ਦੇ ਨਾਲ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸੁੰਦਰੀਕਰਨ ਅਤੇ ਮੁੱਢਲੀਆਂ ਸਹੂਲਤਾਂ ਲਈ ਫੰਡ ਖਰਚੇ ਜਾ ਰਹੇ ਹਨ ਅਤੇ ਲੋਕਾਂ ਦੀਆਂ ਵਿਕਾਸ ਸਬੰਧੀ ਕੋਈ ਵੀ ਸ਼ਿਕਾਇਤ ਬਾਕੀ ਨਹੀਂ ਰਹੇਗੀ। ਸਿਹਤ ਮੰਤਰੀ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਅਸਥਾਨਾਂ ਨੂੰ 50-50 ਲੱਖ ਰੁਪਏ ਦੀਆਂ ਵਿਸ਼ੇਸ਼ ਗਰਾਂਟਾਂ ਜਾਰੀ ਕੀਤੀਆਂ ਹਨ ਅਤੇ ਗੁਰੂ ਸਾਹਿਬ ਸਮੇਤ ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਭਾਵਨਾਂ ਤੇ ਅਕੀਦਤ ਨਾਲ ਮਨਾਇਆ ਹੈ।ਉਨ੍ਹਾਂ ਕਿਹਾ ਕਿ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਜਾਬ ਸਰਕਾਰ ਵੱਲੋਂ ਕਰਵਾਏ ਸਮਾਗਮਾਂ ਵਿੱਚ ਵੀ ਸ਼ਮੂਲੀਅਤ ਕੀਤੀ ਤੇ ਲਾਈਟ ਐਂਡ ਸਾਊਂਡ ਸ਼ੋਅ ਸਮੇਤ ਡਰੋਨ ਸ਼ੋਅ ਦੇਖ ਕੇ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਯਾਦ ਕੀਤਾ ਹੈ।

 

Have something to say? Post your comment

 

More in Health

ਬ੍ਰੈਸਟ ਕੈਂਸਰ ਨਵੇਂ ਯੁੱਗ ਦੀ ਸਭ ਤੋਂ ਆਮ ਅਤੇ ਘਾਤਕ ਬਿਮਾਰੀ : ਡਾ. ਵਿਜੇ ਜਾਗੜ

ਠੰਢੇ ਮੌਸਮ ਦੌਰਾਨ ਸਾਵਧਾਨੀ ਅਪਣਾਕੇ ਹੀ ਗੰਭੀਰ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ: ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ

ਮਾਲੇਰਕੋਟਲਾ ਪੁਲਿਸ ਵੱਲੋਂ ਮੈਡੀਕਲ ਸਟੋਰਾਂ ਦੀ ਅਚਾਨਕ ਚੈਕਿੰਗ

3 ਕਰੋੜ ਪੰਜਾਬੀਆਂ ਨੂੰ ਨਵੇਂ ਸਾਲ ਦਾ ਤੋਹਫਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਨਵਰੀ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਦੀ ਦਿੱਤੀ ਪ੍ਰਵਾਨਗੀ

ਨਿਮੋਨੀਆ ਤੋਂ ਬਚਾਅ ਲਈ ਆਸ਼ਾ ਨੂੰ ਦਿੱਤੀ ਜਾਣਕਾਰੀ

ਮੌਸਮੀ ਬਿਮਾਰੀਆਂ ਤੋਂ ਬਚਾਅ ਲਈ ਕੀਤਾ ਜਾਗਰੂਕ 

ਵਿਸ਼ਵ ਏਡਜ ਦਿਵਸ ਮੌਕੇ ਸਿਹਤ ਮੰਤਰੀ ਪੰਜਾਬ ਵੱਲੋਂ ਫਰੀਦਕੋਟ ਹਸਪਤਾਲ ਨੂੰ ਪੰਜਾਬ ਭਰ ਵਿੱਚ ਵਧੀਆ ਸੇਵਾਵਾਂ ਲਈ ਦਿੱਤਾ ਐਵਾਰਡ

ਬਲਾਕ ਪੰਜਗਰਾਈਆਂ ਵਿਖ਼ੇ ਟੀ. ਬੀ ਕੰਟਰੋਲ ਪ੍ਰੋਗਰਾਮ ਤਹਿਤ ਮੀਟਿੰਗ ਹੋਈ

ਫੋਰਟਿਸ ਹਸਪਤਾਲ ਅੰਮ੍ਰਿਤਸਰ ਵਲੋਂ ਬਿਨਾਂ ਡਾਇਲਿਸਿਸ 65 ਸਾਲਾ ਮਰੀਜ਼ ਦੀ ਜ਼ਿੰਦਗੀ ਬਚਾਈ

ਹੈਲਥ ਐਂਡ ਸੈਂਨੀਟੇਸ਼ਨ ਕਮੇਟੀ ਮਾਣਕੀ ਦੀ ਮੀਟਿੰਗ ਵਿੱਚ ਸਿਹਤ ਨਾਲ ਸੰਬੰਧਤ ਮੁੱਦੇ ਵਿਚਾਰੇ