Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ 2025-26 ਲਈ ਮਿਤੀ 29 ਦਸੰਬਰ ਤੱਕ ਦੁਬਾਰਾ ਖੋਲ੍ਹਿਆ: ਡਾ.ਬਲਜੀਤ ਕੌਰ

November 28, 2025 07:08 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਤਰੱਕੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਖਾਸ ਕਰਕੇ, ਸਰਕਾਰ ਅਨੁਸੂਚਿਤ ਜਾਤੀ (ਐਸ.ਸੀ.) ਦੇ ਵਿਦਿਆਰਥੀਆਂ ਨੂੰ ਵਿਦਿਅਕ ਸਸ਼ਕਤੀਕਰਨ ਰਾਹੀਂ ਮੁੱਖ ਧਾਰਾ ਵਿੱਚ ਲਿਆਉਣ ਲਈ ਸਮਰਪਿਤ ਯਤਨ ਕਰ ਰਹੀ ਹੈ। ਇਹ ਗੱਲ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਹੀ। ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਡਾ. ਬੀ.ਆਰ. ਅੰਬੇਡਕਰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਨੂੰ ਅਕਾਦਮਿਕ ਸਾਲ 2025-26 ਲਈ ਮਿਤੀ 29-12-2025 ਤੱਕ ਖੋਲ੍ਹਿਆ ਗਿਆ ਹੈ। ਯੋਗ ਵਿਦਿਆਰਥੀ ਜਲਦੀ ਹੀ ਪੋਰਟਲ ਰਾਹੀਂ ਆਪਣੀਆਂ ਅਰਜ਼ੀਆਂ ਆਨਲਾਈਨ ਜਮ੍ਹਾਂ ਕਰਵਾ ਸਕਣਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਨੇ 2025-26 ਵਿੱਚ ਇਸ ਯੋਜਨਾ ਅਧੀਨ 2.70 ਲੱਖ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ ਰੱਖਿਆ ਹੈ। ਹੁਣ ਤੱਕ 2,49,620 ਵਿਦਿਆਰਥੀਆਂ ਵੱਲੋਂ ਪੋਰਟਲ ਤੇ ਅਪਲਾਈ ਕੀਤਾ ਗਿਆ ਹੈ ਜਿਸ ਵਿੱਚੋਂ 1,26,722 ਵਿਦਿਆਰਥੀਆਂ ਦੇ ਕੇਸ ਵੈਰੀਫਾਈ ਕੀਤੇ ਜਾ ਚੁੱਕੇ ਹਨ। ਸਾਲ 2025-26 ਦੌਰਾਨ ਲਗਭੱਗ 19,871 ਵਿਦਿਆਰਥੀਆਂ ਨੂੰ ਰਾਜ ਸਰਕਾਰ ਦੇ ਹਿੱਸੇ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਵਿਦਿਆਰਥੀਆਂ ਨੂੰ ਵੀ ਜਲਦ ਹੀ ਅਦਾਇਗੀ ਕੀਤੀ ਜਾਵੇਗੀ। ਇਸ ਯੋਜਨਾ ਤਹਿਤ, ਨਵੇਂ ਵਿਦਿਆਰਥੀਆਂ ਨੂੰ ਫ੍ਰੀ-ਸ਼ਿਪ ਕਾਰਡ ਜਾਰੀ ਕੀਤੇ ਜਾਂਦੇ ਹਨ, ਜਿਸ ਨਾਲ ਉਹ ਨਿਰਧਾਰਤ ਨਿਯਮਾਂ ਅਨੁਸਾਰ ਟਿਊਸ਼ਨ ਫੀਸਾਂ ਤੋਂ ਛੋਟ ਦੇ ਨਾਲ ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖਲਾ ਪ੍ਰਾਪਤ ਕਰ ਸਕਦੇ ਹਨ।

ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਵਿਦਿਅਕ, ਆਰਥਿਕ ਅਤੇ ਸਮਾਜਿਕ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਰੇ ਜ਼ਿਲ੍ਹਾ ਅਧਿਕਾਰੀਆਂ, ਵਿਦਿਅਕ ਸੰਸਥਾਵਾਂ ਅਤੇ ਨੋਡਲ ਏਜੰਸੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਇਹ ਯੋਜਨਾ ਵੱਧ ਤੋਂ ਵੱਧ ਵਿਦਿਆਰਥੀਆਂ ਤੱਕ ਪਹੁੰਚੇ ਤਾਂ ਜੋ ਕੋਈ ਵੀ ਯੋਗ ਵਿਦਿਆਰਥੀ ਸਕਾਲਰਸ਼ਿਪ ਲਾਭਾਂ ਤੋਂ ਵਾਂਝਾ ਨਾ ਰਹੇ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਖਰੜ ਤੋਂ ਆਪ ਵਿਧਾਇਕ ’ਤੇ ਆਪਣੇ ਨਜ਼ਦੀਕੀ ਐਸ.ਡੀ.ਓ., ਜੇ.ਈ., ਐਕਸੀਅਨ ਨੂੰ ਚੋਣ ਅਧਿਕਾਰੀ ਵਜੋਂ ਨਿਯੁਕਤ ਕਰਵਾਉਣ ਦੀ ਕਰ ਰਹੇ ਹਨ ਕੋਸ਼ਿਸ਼

ਪੰਜਾਬ ਸਰਕਾਰ ਪੰਜਾਬੀਆਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਵਿੱਚ ਹੋਈ ਨਾਕਾਮਯਾਬ: ਰਣਜੀਤ ਸਿੰਘ ਗਿੱਲ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ

ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : ਹਰਚੰਦ ਸਿੰਘ ਬਰਸਟ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ