Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

'ਯੁੱਧ ਨਸ਼ਿਆਂ ਵਿਰੁੱਧ': 273ਵੇਂ ਦਿਨ, ਪੰਜਾਬ ਪੁਲਿਸ ਵੱਲੋਂ 67 ਨਸ਼ਾ ਤਸਕਰ ਗ੍ਰਿਫ਼ਤਾਰ

November 29, 2025 10:20 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 273ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 334 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 52 ਐਫਆਈਆਰਜ਼ ਦਰਜ ਕਰਕੇ 67 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 273 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 38,509 ਹੋ ਗਈ ਹੈ। ਇਸ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 237 ਗ੍ਰਾਮ ਹੈਰੋਇਨ, 100 ਗ੍ਰਾਮ ਅਫੀਮ, 481 ਨਸ਼ੀਲੀਆਂ ਗੋਲੀਆਂ ਅਤੇ 1960 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 63 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 334 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 358 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 25 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਓਪੋ ਇੰਡੀਆ ਨੇ ਲਾਂਚ ਕੀਤੀ ‘ਸੈਲਫੀ ਚੈਂਪੀਅਨ’ ਐਫ33 ਸੀਰੀਜ਼, ਮਿਡ-ਰੇਂਜ ਵਿੱਚ ਕੈਮਰਾ ਅਤੇ ਮਜ਼ਬੂਤੀ ‘ਤੇ ਦਿੱਤਾ ਖਾਸ ਧਿਆਨ

ਸਨੇਹੀ ਮੁਲਾਕਾਤ ਨਾਲ ਛੱਤਬੀੜ ਚਿੜੀਆਘਰ ‘ਚ ਗੂੰਜੀਆਂ ਬੱਚਿਆਂ ਦੀਆਂ ਮੁਸਕਾਨਾਂ

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਗੋਡੇ ਬਦਲਣ ਦੀਆਂ 4,600 ਸਰਜਰੀਆਂ ਕੀਤੀਆਂ, ਕੈਸ਼ਲੈੱਸ ਸਰਜਰੀ ਨਾਲ ਹਜ਼ਾਰਾਂ ਲੋਕਾਂ ਦੀ ਤੁਰਨ-ਫਿਰਨ ਦੀ ਸਮਰੱਥਾ ਮੁੜ ਬਹਾਲ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼

ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਕੀਤੀ ਮਜ਼ਬੂਤ

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ