Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਰਾਜ ਅੰਤਰ ਯੂਨੀਵਰਸਿਟੀ ਯੁਵਕ ਫੈਸਟੀਵਲ 30 ਨਵੰਬਰ ਤੋਂ ਅੰਮ੍ਰਿਤਸਰ ‘ਚ: ਚੇਅਰਮੈਨ ਪਰਮਿੰਦਰ ਸਿੰਘ ਗੋਲਡੀ

November 29, 2025 10:21 PM
SehajTimes

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ 30 ਨਵੰਬਰ ਤੋਂ 3 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਰਾਜ ਭਰ ਦੀਆਂ 32 ਯੂਨੀਵਰਸਿਟੀਆਂ ਤੋਂ 2500 ਤੋਂ ਵੱਧ ਵਿਦਿਆਰਥੀ ਸੱਭਿਆਚਾਰਕ, ਕਲਾਤਮਕ, ਗਾਇਨ, ਡਾਂਸ ਆਦਿ ਵਰਗਾਂ ਦੇ ਜੋਸ਼ੀਲੇ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਿਖਾਉਣਗੇ। ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਇਹ ਜਾਣਕਾਰੀ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਯੁਵਕ ਸੇਵਾਵਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਕੁਲਵਿੰਦਰ ਸਿੰਘ ਅਤੇ ਬੋਰਡ ਦੇ ਮੈਂਬਰ ਸੰਜੀਵ ਚੌਧਰੀ ਅਤੇ ਨਵਲਦੀਪ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਇਸ ਯੂਥ ਫੈਸਟੀਵਲ ਵਿੱਚ ਵੱਖ-ਵੱਖ ਤਰ੍ਹਾਂ ਦੀਆਂ 51 ਸੱਭਿਆਚਾਰਕ, ਸੰਗੀਤਕ ਅਤੇ ਕਲਾਤਮਕ ਸਰਗਰਮੀਆਂ ਸ਼ਾਮਲ ਕੀਤੀਆਂ ਗਈਆਂ ਹਨ ਅਤੇ ਇਸ ਰਾਜ ਪੱਧਰ ਦੇ ਫੈਸਟੀਵਲ ਵਿੱਚ ਪਹਿਲੀ ਵਾਰ ਸਿੱਖ ਜੰਗਜੂ ਕਲਾ ਗੱਤਕਾ ਵੀ ਸ਼ਾਮਲ ਕੀਤਾ ਗਿਆ ਹੈ। ਇੱਥੇ ਵੱਖ-ਵੱਖ ਯੂਨੀਵਰਸਿਟੀਆਂ ਦੀਆਂ ਗੱਤਕਾ ਟੀਮਾਂ ਆਪਣੀ ਜੰਗਜੂ ਕਲਾ ਦੇ ਜੌਹਰ ਦਾ ਪ੍ਰਦਰਸ਼ਨ ਕਰਨਗੀਆਂ ਜਿਸ ਨਾਲ ਇਸ ਸਾਲਾਨਾ ਮੇਲੇ ਵਿੱਚ ਇੱਕ ਸ਼ਾਨਦਾਰ ਨਵਾਂ ਅਧਿਆਏ ਜੁੜ ਗਿਆ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਕਈ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕੀਤੇ ਹਨ। ਇਸ ਤੋਂ ਇਲਾਵਾ ਖੇਡ ਰੁਚੀਆਂ ਪੈਦਾ ਕਰਨ ਲਈ ਪੰਜਾਬ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਜਾ ਰਹੀਆਂ ਹਨ। ਚੇਅਰਮੈਨ ਗੋਲਡੀ ਨੇ ਕਿਹਾ ਕਿ ਇਸ ਸਲਾਨਾ ਫੈਸਟੀਵਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਆਪਸੀ ਤਾਲਮੇਲ ਨੂੰ ਵਧਾਉਂਦੇ ਹੋਏ ਰਾਜ ਦੀ ਕਲਾਤਮਕ, ਸੰਗੀਤਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੁਰੱਖਿਅਤ ਰੱਖਣਾ, ਪ੍ਰਫੁੱਲਤ ਕਰਨਾ ਅਤੇ ਨਵੀਂ ਪੀੜ੍ਹੀ ਨੂੰ ਇਤਿਹਾਸਕ ਅਤੇ ਮਾਣਮੱਤੀ ਵਿਰਾਸਤ ਨਾਲ ਜੋੜਨਾ ਹੈ। ਡਿਪਟੀ ਡਾਇਰੈਕਟਰ ਕੁਲਵਿੰਦਰ ਸਿੰਘ ਨੇ ਦੱਸਿਆ ਇਸ ਮੇਲੇ ਦੌਰਾਨ ਰਾਜ ਦੀਆਂ ਸਰਕਾਰੀ ਅਤੇ ਨਿੱਜੀ ਯੂਨੀਵਰਸਿਟੀਆਂ ਦੇ 2500 ਤੋਂ ਵੱਧ ਵਿਦਿਆਰਥੀ ਵੱਖ-ਵੱਖ ਸਾਹਿਤਕ, ਸੱਭਿਆਚਾਰਕ, ਥੀਏਟਰ, ਸੰਗੀਤ, ਨਾਚ ਅਤੇ ਲਲਿਤ ਕਲਾਵਾਂ ਦੇ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਖਰੜ ਤੋਂ ਆਪ ਵਿਧਾਇਕ ’ਤੇ ਆਪਣੇ ਨਜ਼ਦੀਕੀ ਐਸ.ਡੀ.ਓ., ਜੇ.ਈ., ਐਕਸੀਅਨ ਨੂੰ ਚੋਣ ਅਧਿਕਾਰੀ ਵਜੋਂ ਨਿਯੁਕਤ ਕਰਵਾਉਣ ਦੀ ਕਰ ਰਹੇ ਹਨ ਕੋਸ਼ਿਸ਼

ਪੰਜਾਬ ਸਰਕਾਰ ਪੰਜਾਬੀਆਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਵਿੱਚ ਹੋਈ ਨਾਕਾਮਯਾਬ: ਰਣਜੀਤ ਸਿੰਘ ਗਿੱਲ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ

ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : ਹਰਚੰਦ ਸਿੰਘ ਬਰਸਟ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ