Sunday, April 26, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਭਾਰਤ ਵਿੱਚ ਘਾਨਾ ਦੇ ਹਾਈ ਕਮਿਸ਼ਨਰ ਐਚ.ਈ. ਪ੍ਰੋ: ਕਵਾਸੀ ਓਬਿਰੀ-ਡਾਂਸੋ ਨੂੰ ਹਰਪ੍ਰੀਤ ਸੰਧੂ ਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੁਸਤਕ ਭੇਟ

November 29, 2025 10:24 PM
SehajTimes

ਚੰਡੀਗੜ੍ਹ : ਘਾਨਾ ਨਾਲ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤੀ ਸਬੰਧਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੱਕ ਮਿਸਾਲੀ ਕਦਮ ਵਿੱਚ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ, ਹਰਪ੍ਰੀਤ ਸੰਧੂ ਨੇ ਭਾਰਤ ਵਿੱਚ ਘਾਨਾ ਦੇ ਨਵ-ਨਿਯੁਕਤ ਹਾਈ ਕਮਿਸ਼ਨਰ ਐੱਚ.ਈ. ਪ੍ਰੋ. ਕਵਾਸੀ ਓਬਰੀ-ਡਾਂਸੋ ਨਾਲ ਘਾਨਾ ਹਾਈ ਕਮਿਸ਼ਨ, ਨਵੀਂ ਦਿੱਲੀ ਵਿਖੇ ਇੱਕ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੁਸਤਕ, ਨੌਵੇਂ ਸਿੱਖ ਗੁਰੂ ਨਾਲ ਸਬੰਧਿਤ ਇਤਿਹਾਸਕ ਅਸਥਾਨਾਂ ਨੂੰ ਦਰਸਾਉਂਦੀ ਪਾਵਨ ਵਿਜ਼ੂਅਲ ਸਾਹਿਤ ਦਾ ਸੈੱਟ, ਪੰਜਾਬੀ ਵਰਣਮਾਲਾ ਨਾਲ ਸਜਾਈ ਇੱਕ ਰਵਾਇਤੀ ਸ਼ਾਲ ਅਤੇ ਪੰਜਾਬ ਦੇ ਅਮੀਰ ਸੱਭਿਆਚਾਰ ਨੂੰ ਦਰਸਾਉਂਦੀ ਵਿਰਾਸਤੀ ਤਲਵਾਰ ਭੇਟ ਕੀਤੀ, ਜੋ ਘਾਨਾ ਅਤੇ ਪੰਜਾਬ ਦਰਮਿਆਨ ਆਲਮੀ ਪੱਧਰ ‘ਤੇ ਸੱਭਿਆਚਾਰਕ ਸਬੰਧਾਂ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ। ਭਾਰਤ ਵਿੱਚ ਘਾਨਾ ਦੇ ਹਾਈ ਕਮਿਸ਼ਨਰ ਐੱਚ.ਈ. ਪ੍ਰੋ. ਕਵਾਸੀ ਓਬਰੀ-ਡਾਂਸੋ ਨੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵੱਲੋਂ ਘਾਨਾ ਹਾਈ ਕਮਿਸ਼ਨ ਲਈ ਨੌਵੇਂ ਸਿੱਖ ਗੁਰੂ ਦੀ ਲਾਸਾਨੀ ਸ਼ਹਾਦਤ ਨਾਲ ਸਬੰਧਤ ਡੂੰਘੇ ਇਤਿਹਾਸਕ ਅਤੇ ਅਧਿਆਤਮਿਕ ਮਹੱਤਵ ਨੂੰ ਉਜਾਗਰ ਕਰਨ ਦੇ ਇਸ ਵਿਲੱਖਣ ਕਦਮ ਦੀ ਸ਼ਲਾਘਾ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲ ਨੌਵੇਂ ਸਿੱਖ ਗੁਰੂ ਦੁਆਰਾ ਦਿੱਤੇ ਵਿਸ਼ਵਵਿਆਪੀ ਭਾਈਚਾਰੇ, ਮਨੁੱਖਤਾ ਅਤੇ ਸ਼ਾਂਤੀ ਦੇ ਸੰਦੇਸ਼ ਦਾ ਪਾਸਾਰ ਕਰਦੀ ਹੈ।

ਭਾਰਤ ਵਿੱਚ ਘਾਨਾ ਦੇ ਹਾਈ ਕਮਿਸ਼ਨਰ ਐੱਚ.ਈ. ਪ੍ਰੋ. ਕਵਾਸੀ ਓਬਰੀ-ਡਾਂਸੋ ਨੇ ਪੰਜਾਬ ਦੇ ਸਟੇਟ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵੱਲੋਂ ਪੰਜਾਬ ਦੀ ਧਾਰਮਿਕ ਵਿਰਾਸਤ ਨੂੰ ਉਜਾਗਰ ਕਰਨ ਵਾਲੇ ਇਸ ਨੇਕ ਕਾਰਜ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ, ਜਿਸ ਦਾ ਉਦੇਸ਼ ਵੱਖ ਵੱਖ ਭਾਈਚਾਰਿਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀਆਂ ਸਿੱਖਿਆਵਾਂ ਅਤੇ ਲਾਸਾਨੀ ਸ਼ਹਾਦਤ ਦੇ ਸਥਾਈ ਮਹੱਤਵ ਬਾਰੇ ਜਾਗਰੂਕ ਕਰਨਾ ਹੈ।

ਰਾਜ ਸੂਚਨਾ ਕਮਿਸ਼ਨਰ, ਪੰਜਾਬ ਹਰਪ੍ਰੀਤ ਸੰਧੂ ਨੇ ਕਿਹਾ ਕਿ ਭਾਰਤ ਵਿੱਚ ਘਾਨਾ ਦੇ ਹਾਈ ਕਮਿਸ਼ਨਰ, ਐੱਚ.ਈ. ਪ੍ਰੋ. ਕਵਾਸੀ ਓਬੀਰੀ-ਡਾਂਸੋ ਨਾਲ ਉਨ੍ਹਾਂ ਦੀ ਗੱਲਬਾਤ ਸੱਭਿਆਚਾਰਕ ਸਾਂਝ ਅਤੇ ਪੰਜਾਬ ਤੇ ਘਾਨਾ ਦਰਮਿਆਨ ਕੂਟਨੀਤਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਹੈ।

Have something to say? Post your comment

 

More in Chandigarh

ਵਿਜੀਲੈਂਸ ਬਿਊਰੋ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ