Sunday, April 26, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਪਾਰਸਦੀਪ ਅਤੇ ਯੁਵਰਾਜ ਬਣੇ ਭਾਰਤੀ ਜਲ ਸੈਨ ਵਿੱਚ ਅਫ਼ਸਰ

November 29, 2025 10:30 PM
SehajTimes

ਚੰਡੀਗੜ੍ਹ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ ਦੋ ਸਾਬਕਾ ਕੈਡਿਟਾਂ ਨੂੰ ਕੇਰਲਾ ਦੇ ਏਝੀਮਾਲਾ ਵਿਖੇ ਕਰਵਾਈ ਗਈ ਇੰਡੀਅਨ ਨੇਵਲ ਅਕੈਡਮੀ (ਆਈ.ਐਨ.ਏ.) ਦੀ ਪਾਸਿੰਗ ਆਊਟ ਪਰੇਡ (ਪੀ.ਓ.ਪੀ.) ਵਿੱਚ ਭਾਰਤੀ ਜਲ ਸੈਨਾ ਵਿੱਚ ਅਫਸਰ ਵਜੋਂ ਕਮਿਸ਼ਨ ਮਿਲਿਆ ਹੈ। ਇਸ ਪਰੇਡ ਦਾ ਨਿਰੀਖਣ ਚੀਫ਼ ਆਫ਼ ਡਿਫੈਂਸ ਸਟਾਫ ਜਨਰਲ ਅਨਿਲ ਚੌਹਾਨ, ਪੀ.ਵੀ.ਐਸ.ਐਮ., ਯੂ.ਵਾਈ.ਐਸ.ਐਮ,. ਏ.ਵੀ.ਐਸ.ਐਮ., ਐਸ.ਐਮ., ਵੀ.ਐਸ.ਐਮ. ਵੱਲੋਂ ਕੀਤਾ ਗਿਆ। ਦੋਵੇਂ ਅਫਸਰ ਪਾਰਸਦੀਪ ਸਿੰਘ ਖੋਸਾ ਅਤੇ ਯੁਵਰਾਜ ਸਿੰਘ ਤੋਮਰ ਪੜ੍ਹੇ-ਲਿਖੇ ਪਿਛੋਕੜ ਨਾਲ ਸਬੰਧਤ ਹਨ। ਫਰੀਦਕੋਟ ਜ਼ਿਲ੍ਹੇ ਦਾ ਰਹਿਣ ਵਾਲੇ ਪਾਰਸਦੀਪ ਸਿੰਘ ਖੋਸਾ ਦੀ ਮਾਤਾ ਜੀ.ਜੀ.ਐਸ. ਖਾਲਸਾ ਸਕੂਲ, ਭਲੂਰ ਦੇ ਪ੍ਰਿੰਸੀਪਲ ਹਨ ਅਤੇ ਉਸਦੇ ਪਿਤਾ ਗੁਰੂ ਨਾਨਕ ਮਿਸ਼ਨ ਗਰਲਜ਼ ਕਾਲਜ, ਬਾਘਾਪੁਰਾਣਾ ਦੇ ਡਾਇਰੈਕਟਰ ਹਨ। ਜਲੰਧਰ ਦਾ ਰਹਿਣ ਵਾਲਾ ਯੁਵਰਾਜ ਸਿੰਘ ਤੋਮਰ ਵੀ ਇੱਕ ਪੜ੍ਹੇ-ਲਿਖੇ ਪਰਿਵਾਰ ਨਾਲ ਸਬੰਧ ਰੱਖਦਾ ਹੈ। ਉਸਦੇ ਪਿਤਾ ਡਲਹੌਜ਼ੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਹਨ, ਅਤੇ ਉਸਦੀ ਮਾਤਾ ਉਸੇ ਸਕੂਲ ਵਿੱਚ ਕੋਆਰਡੀਨੇਟਰ ਅਤੇ ਮਨੋਵਿਗਿਆਨੀ ਹਨ। ਜ਼ਿਕਰਯੋਗ ਹੈ ਕਿ ਯੁਵਰਾਜ ਦਾ ਛੋਟਾ ਭਰਾ ਇਸ ਸਮੇਂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਸਿਖਲਾਈ ਲੈ ਰਿਹਾ ਹੈ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਪਾਰਸਦੀਪ ਸਿੰਘ ਖੋਸਾ ਅਤੇ ਯੁਵਰਾਜ ਸਿੰਘ ਤੋਮਰ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਵਧਾਈ ਦਿੱਤੀ। ਸ੍ਰੀ ਅਰੋੜਾ ਨੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਆਸ ਪ੍ਰਗਟਾਈ ਕਿ ਉਹ ਪੂਰੀ ਤਨਦੇਹੀ ਨਾਲ ਦੇਸ਼ ਦੀ ਸੇਵਾ ਕਰਦੇ ਰਹਿਣਗੇ ਅਤੇ ਪੰਜਾਬ ਦਾ ਸਿਰ ਉੱਚਾ ਕਰਨਗੇ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀ.ਐਸ.ਐਮ. (ਸੇਵਾਮੁਕਤ) ਨੇ ਇਨ੍ਹਾਂ ਅਫਸਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਪ੍ਰਾਪਤੀ ਨਾਲ, ਇਸ ਸੰਸਥਾ ਦੇ ਕੁੱਲ 181 ਕੈਡਿਟ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣੇ ਹਨ ਜਿਨ੍ਹਾਂ ਵਿੱਚ ਭਾਰਤੀ ਜਲ ਸੈਨਾ ਵਿੱਚ 22 ਕੈਡਿਟ ਸ਼ਾਮਲ ਹੋਏ ਹਨ। ਉਨ੍ਹਾਂ ਨੇ ਇਸ ਸਫਲਤਾ ਦਾ ਸਿਹਰਾ ਪੰਜਾਬ ਦੇ ਲੋਕਾਂ ਦੀ ਬਹਾਦਰੀ ਨੂੰ ਦਿੱਤਾ, ਜਿਸ ਨਾਲ ਇਹ ਸੂਬੇ ਲਈ ਇੱਕ ਮਾਣ ਵਾਲਾ ਪਲ ਬਣ ਗਿਆ।
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ 16ਵੇਂ ਕੋਰਸ ਲਈ ਦਾਖਲਾ ਪ੍ਰੀਖਿਆ 4 ਜਨਵਰੀ ਨੂੰ ਮੇਜਰ ਜਨਰਲ ਅਜੈ ਐਚ. ਚੌਹਾਨ ਨੇ ਦੱਸਿਆ ਕਿ ਇੰਸਟੀਚਿਊਟ ਵਿਖੇ 16ਵੇਂ ਕੋਰਸ ਲਈ ਦਾਖਲਾ ਪ੍ਰਕਿਰਿਆ ਅਧੀਨ ਹੈ। ਇਸ ਇੰਸਟੀਚਿਊਟ ਰਾਹੀਂ ਐਨ.ਡੀ.ਏ. ਵਿੱਚ ਸ਼ਾਮਲ ਹੋਣ ਦੇ ਚਾਹਵਾਨ 10ਵੀਂ ਜਮਾਤ ਦੇ ਵਿਦਿਆਰਥੀ 15 ਦਸੰਬਰ, 2025 ਤੱਕ https://recruitment-portal.in ਉਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਇਸ ਕੋਰਸ ਸਬੰਧੀ ਦਾਖਲਾ ਪ੍ਰੀਖਿਆ 4 ਜਨਵਰੀ, 2026 (ਐਤਵਾਰ) ਨੂੰ ਹੋਵੇਗੀ।

Have something to say? Post your comment

 

More in Chandigarh

ਵਿਜੀਲੈਂਸ ਬਿਊਰੋ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ