Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਹਾੜੀ ਮੰਡੀਕਰਨ ਸੀਜ਼ਨ 2026-27 ਲਈ ਤਿਆਰੀਆਂ ਸ਼ੁਰੂ

November 29, 2025 10:45 PM
SehajTimes

ਚੰਡੀਗੜ੍ਹ : ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਣਕ ਦੇ ਖਰੀਦ ਸੀਜ਼ਨ 2026-27 ਦਾ ਜਾਇਜ਼ਾ ਲੈਣ ਲਈ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਅੱਜ ਇੱਥੇ ਅਨਾਜ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਹਾੜੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.)- 2026-27 ਦੇ ਮੱਦੇਨਜ਼ਰ ਲੱਕੜ ਦੇ ਕਰੇਟਾਂ ਦੀ ਲੋੜੀਂਦੀ ਗਿਣਤੀ ਨੂੰ ਯਕੀਨੀ ਬਣਾਉਣ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਪਨਗ੍ਰੇਨ ਵੱਲੋਂ ਹਾੜੀ ਮੰਡੀਕਰਨ ਸੀਜ਼ਨ 2026-27 ਦੇ ਮੱਦੇਨਜ਼ਰ ਖਰੀਦ ਅਤੇ ਭੰਡਾਰਨ ਦੇ ਉਦੇਸ਼ ਲਈ ਵੱਖ-ਵੱਖ ਏਜੰਸੀਆਂ ਨੂੰ 12 ਲੱਖ ਲੱਕੜ ਦੇ ਕਰੇਟਾਂ ਲਈ ਟੈਂਡਰ ਜਾਰੀ ਕੀਤੇ ਗਏ ਹਨ। ਇਨ੍ਹਾਂ ਵਿੱਚੋਂ, ਪੰਜਾਬ ਸੂਬਾਈ ਵਣ ਵਿਕਾਸ ਨਿਗਮ ਨੇ 1 ਲੱਖ ਲੱਕੜ ਦੇ ਕਰੇਟਾਂ ਦੀ ਪੇਸ਼ਕਸ਼ ਕੀਤੀ ਹੈ।

ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗਾਂ ਦੇ ਇੰਚਾਰਜ ਹੋਣ ਦੇ ਨਾਤੇ, ਮੰਤਰੀ ਨੇ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਸ ਮੁੱਦੇ 'ਤੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਨੇ ਪੰਜਾਬ ਸੂਬਾਈ ਵਣ ਵਿਕਾਸ ਨਿਗਮ ਦੇ ਐਮ.ਡੀ. ਨੂੰ ਪਨਗਰੇਨ ਨੂੰ 1 ਲੱਖ ਤੋਂ ਵੱਧ ਲੱਕੜ ਦੇ ਕਰੇਟ ਮੁਹੱਈਆ ਕਰਵਾਉਣ ਲਈ ਕਿਹਾ ਤਾਂ ਜੋ ਹਾੜੀ ਮੰਡੀਕਰਨ ਸੀਜ਼ਨ 2026-27 ਦੌਰਾਨ ਕਣਕ ਦੀ ਖਰੀਦ ਅਤੇ ਭੰਡਾਰਨ ਸਬੰਧੀ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਕੱਤਰ ਪ੍ਰਿਯਾਂਕ ਭਾਰਤੀ, ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਜੰਗਲਾਤ ਵਿਭਾਗ ਦੇ ਪ੍ਰਮੁੱਖ ਮੁੱਖ ਵਣਪਾਲ (ਜੰਗਲਾਤ ਫੋਰਸ ਦੇ ਮੁਖੀ) ਧਰਮਿੰਦਰ ਸ਼ਰਮਾ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਪੰਜਾਬ ਸੂਬਾਈ ਵਣ ਵਿਕਾਸ ਨਿਗਮ ਦੇ ਐਮ.ਡੀ. ਪ੍ਰਵੀਨ ਕੁਮਾਰ ਵੀ ਮੌਜੂਦ ਸਨ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਖਰੜ ਤੋਂ ਆਪ ਵਿਧਾਇਕ ’ਤੇ ਆਪਣੇ ਨਜ਼ਦੀਕੀ ਐਸ.ਡੀ.ਓ., ਜੇ.ਈ., ਐਕਸੀਅਨ ਨੂੰ ਚੋਣ ਅਧਿਕਾਰੀ ਵਜੋਂ ਨਿਯੁਕਤ ਕਰਵਾਉਣ ਦੀ ਕਰ ਰਹੇ ਹਨ ਕੋਸ਼ਿਸ਼

ਪੰਜਾਬ ਸਰਕਾਰ ਪੰਜਾਬੀਆਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਵਿੱਚ ਹੋਈ ਨਾਕਾਮਯਾਬ: ਰਣਜੀਤ ਸਿੰਘ ਗਿੱਲ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ

ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : ਹਰਚੰਦ ਸਿੰਘ ਬਰਸਟ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ