Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪਾਰਦਰਸ਼ੀ ਭਰਤੀ ਪ੍ਰਣਾਲੀ ਨੇ ਪੰਜਾਬ ਦੇ ਹੋਣਹਾਰ ਨੌਜਵਾਨਾਂ ਲਈ ਖੋਲ੍ਹੇ ਸੁਨਹਿਰੀ ਭਵਿੱਖ ਦੇ ਦਰਵਾਜ਼ੇ: ਹਰਪਾਲ ਸਿੰਘ ਚੀਮਾ

November 29, 2025 10:55 PM
SehajTimes

ਵਿੱਤ ਮੰਤਰੀ ਨੇ ਹੈਪੀ ਕੌਰ ਨੂੰ ਨਿਯੁਕਤੀ ਪੱਤਰ ਸੌਂਪਿਆ, ਸਾਧਾਰਨ ਪਿਛੋਕੜ ਤੋਂ ਸਫ਼ਲਤਾ ਤੱਕ ਦੇ ਪ੍ਰੇਰਣਾਦਾਇਕ ਸਫ਼ਰ ਦੀ ਕੀਤੀ ਤਾਰੀਫ

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਭਰਤੀ ਪ੍ਰਣਾਲੀ ਰਾਹੀਂ ਸਰਕਾਰੀ ਨੌਕਰੀਆਂ ਪ੍ਰਾਪਤ ਕਰਨ ਲਈ ਸਿਰਫ਼ ਯੋਗਤਾ ਅਤੇ ਲਗਨ ਨੂੰ ਹੀ ਮਾਪਦੰਡ ਬਣਾ ਕੇ ਇਹ ਯਕੀਨੀ ਬਣਾਇਆ ਗਿਆ ਹੈ ਕਿ ਅਸਲ ਹੁਨਰ ਨੂੰ ਮਾਨਤਾ ਤੇ ਬਣਦਾ ਹੱਕ ਮਿਲੇ। ਉਨ੍ਹਾਂ ਨੇ ਇਹ ਵਿਚਾਰ ਨਵ-ਨਿਯੁਕਤ ਹੈਪੀ ਕੌਰ ਨੂੰ ਨਿੱਜੀ ਤੌਰ 'ਤੇ ਨਿਯੁਕਤੀ ਪੱਤਰ ਭੇਟ ਕਰਦਿਆਂ ਅਤੇ ਵਿੱਤ ਵਿਭਾਗ ਵਿੱਚ ਕਲਰਕ ਵਜੋਂ ਉਸ ਦਾ ਅਧਿਕਾਰਤ ਤੌਰ 'ਤੇ ਸਵਾਗਤ ਕਰਦਿਆਂ ਪ੍ਰਗਟ ਕੀਤੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹੈਪੀ ਕੌਰ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਸ ਦੀ ਸਫ਼ਲਤਾ ਅਣਗਿਣਤ ਹੋਰ ਲੋਕਾਂ ਲਈ ਉਮੀਦ ਦੀ ਕਿਰਨ ਅਤੇ ਪ੍ਰੇਰਣਾ ਦਾ ਸਰੋਤ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਉਸ ਦੀ ਹੁਣ ਤੱਕ ਦੇ ਜੀਵਨ ਦੀ ਕਹਾਣੀ ਇੱਕ ਸ਼ਕਤੀਸ਼ਾਲੀ ਮਿਸਾਲ ਪੈਦਾ ਕਰਦੀ ਹੈ ਕਿ ਲਗਨ ਅਤੇ ਯੋਗਤਾ ਨਾਲ ਕੋਈ ਵੀ ਵਿਅਕਤੀ ਚੁਣੌਤੀਆਂ 'ਤੇ ਕਾਬੂ ਪਾ ਕੇ ਆਪਣੇ ਟੀਚੇ ਪ੍ਰਾਪਤ ਕਰ ਸਕਦਾ ਹੈ।"

ਇੱਥੇ ਜਿਕਰਯੋਗ ਹੈ ਕਿ ਹੈਪੀ ਕੌਰ ਦਾ ਸਫ਼ਰ ਲਗਨ ਅਤੇ ਮਿਹਨਤ 'ਤੇ ਅਧਾਰਤ ਇੱਕ ਬਹੁਤ ਪ੍ਰੇਰਣਾਦਾਇਕ ਕਹਾਣੀ ਹੈ। ਉਹ ਇੱਕ ਅਜਿਹੇ ਪਿਛੋਕੜ ਤੋਂ ਆਉਂਦੀ ਹੈ ਜਿੱਥੇ ਹਰ ਕਦਮ ਸਿਰਫ਼ ਪੱਕੇ ਇਰਾਦੇ ਨਾਲ ਅੱਗੇ ਵਧ ਕੇ ਹਾਸਲ ਕੀਤਾ ਜਾ ਸਕਦਾ ਹੈ। ਉਨ੍ਹਾਂ ਦੇ ਪਿਤਾ, ਲਛਮਣ ਸਿੰਘ, ਪਰਿਵਾਰ ਨੂੰ ਪਾਲਣ ਲਈ ਇੱਕ ਪੱਲੇਦਾਰ ਵਜੋਂ ਸਖ਼ਤ ਮਿਹਨਤ ਕਰਦੇ ਹਨ, ਜਦੋਂ ਕਿ ਉਨ੍ਹਾਂ ਦੀ ਮਾਤਾ, ਬਲਜੀਤ ਕੌਰ, ਇੱਕ ਸਮਰਪਿਤ ਘਰੇਲੂ ਔਰਤ ਹਨ। ਪਰਿਵਾਰ ਦੀ ਸਿੱਖਿਆ ਪ੍ਰਤੀ ਪੱਕੀ ਵਚਨਬੱਧਤਾ ਉਨ੍ਹਾਂ ਦੇ ਭਰਾ ਵਿੱਚ ਵੀ ਝਲਕਦੀ ਹੈ, ਜੋ ਕਿ ਆਰਟਸ ਗ੍ਰੈਜੂਏਟ ਹੈ ਅਤੇ ਮਨਰੇਗਾ ਸਕੀਮ ਅਧੀਨ ਠੇਕੇ ਦੇ ਅਧਾਰ 'ਤੇ ਗ੍ਰਾਮ ਸੇਵਕ ਵਜੋਂ ਸੇਵਾਵਾਂ ਨਿਭਾਉਂਦਿਆਂ ਸਮਾਜ ਵਿੱਚ ਬਣਦਾ ਯੋਗਦਾਨ ਪਾ ਰਿਹਾ ਹੈ।

ਸਾਧਾਰਨ ਪਾਲਣ-ਪੋਸ਼ਣ ਨਾਲ ਜੁੜੀਆਂ ਆਰਥਿਕ ਤੰਗੀਆਂ ਦੇ ਬਾਵਜੂਦ, ਹੈਪੀ ਕੌਰ ਨੇ ਆਪਣੇ ਅਕਾਦਮਿਕ ਟੀਚਿਆਂ ਨੂੰ ਹੌਂਸਲੇ ਨਾਲ ਪੂਰਾ ਕੀਤਾ ਅਤੇ ਮਾਸਟਰ ਆਫ਼ ਸਾਇੰਸ ਇਨ ਇਨਫਰਮੇਸ਼ਨ ਟੈਕਨਾਲੋਜੀ (ਐਮ.ਐਸ. ਸੀ (ਆਈ.ਟੀ)) ਦੀ ਡਿਗਰੀ ਹਾਸਿਲ ਕੀਤੀ। ਇਸ ਉਪਰੰਤ ਉਸ ਨੇ ਪੰਜਾਬ ਅਧੀਨ ਸੇਵਾ ਚੋਣ ਬੋਰਡ (ਪੀ.ਐਸ.ਐਸ.ਐਸ.ਬੀ) ਵੱਲੋਂ ਕਲਰਕ ਦੀ ਆਸਾਮੀ ਵਾਸਤੇ ਲਈ ਗਈ ਸਖ਼ਤ ਪ੍ਰੀਖਿਆ ਨੂੰ ਪਹਿਲੇ ਹੀ ਯਤਨ ਵਿੱਚ ਪਾਸ ਕੀਤਾ।

ਵਿੱਤ ਮੰਤਰੀ ਨੇ ਕਿਹਾ ਕਿ ਆਰਥਕ ਚੁਣੌਤੀਆਂ ਦੇ ਬਾਵਜੂਦ ਸਫਲਤਾ ਪ੍ਰਾਪਤ ਕਰਨ ਦੀ ਇਹ ਉਦਾਹਰਨ ਹਲਾਤਾਂ ਵਿਰੁੱਧ ਅਣਥੱਕ ਯਤਨਾਂ ਦੀ ਜਿੱਤ ਦਾ ਇੱਕ ਸ਼ਕਤੀਸ਼ਾਲੀ ਪ੍ਰਮਾਣ ਹੈ, ਜੋ ਸਮਾਜ ਦੇ ਸਾਰੇ ਵਰਗਾਂ ਵਿੱਚ ਰਾਜ ਦੀ ਸਮਰੱਥਾ ਦੀ ਮਾਨਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਅਜਿਹਾ ਮਾਹੌਲ ਸਿਰਜਿਆ ਗਿਆ ਹੈ ਕਿ ਹੁਣ ਸਿੱਖਿਆ ਪ੍ਰਤੀ ਵਚਨਬੱਧਤਾ ਅਤੇ ਅਟੁੱਟ ਲਗਨ ਸੱਚਮੁੱਚ ਉੱਜਵਲ ਭਵਿੱਖ ਦੇ ਦਰਵਾਜ਼ੇ ਖੋਲ੍ਹ ਸਕਦੇ ਹਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ