Saturday, January 17, 2026
BREAKING NEWS
ਬੰਗੇ ਨੇੜਲੇ ਮਜਾਰਾ ਰਾਜਾ ਸਾਹਿਬ ਤੋਂ ਮਿਲੇ 169 ਪਾਵਨ ਸਰੂਪ ਸਬੰਧੀ ਸ੍ਰੋਮਣੀ ਕਮੇਟੀ ਕਰੇ ਦਰੁਸਤੀ: ਵਡਾਲਾਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਸਿੰਘਭਾਰਤ ਵਿੱਚ ਸਕੋਡਾ ਆਟੋ ਦਾ 25ਵਾਂ ਸਾਲ ਬਣਿਆ ਸਭ ਤੋਂ ਸਫਲ ਸਾਲ30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰਮਾਮਲਾ ਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀ ਮੌਤ ਦਾਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀਆਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਲੋਕਾਂ ਨੇ ਸੰਦੌੜ ਅੱਗੇ ਲਗਾਇਆ ਧਰਨਾਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸਪੰਜਾਬ ਦੇ ਸਕੂਲ 3 ਸਤੰਬਰ ਤੱਕ ਰਹਿਣਗੇ ਬੰਦ: ਹਰਜੋਤ ਸਿੰਘ ਬੈਂਸਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਦਮਾ ਬੇਟੀ ਦਾ ਦੇਹਾਂਤ 

Malwa

ਰੇਲ ਗੱਡੀ ਹੇਠਾਂ ਆਕੇ ਵਿਅਕਤੀ ਨੇ ਕੀਤੀ ਖੁਦਕੁਸ਼ੀ

November 30, 2025 04:13 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸ਼ਹਿਰ ਅੰਦਰ ਫਲਾਈਓਵਰ ਦੇ ਨਜ਼ਦੀਕ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਇਕ ਵਿਅਕਤੀ ਨੇ ਰੇਲ ਗੱਡੀ ਹੇਠ ਆਕੇ ਖੁਦਕਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਬਲਵੰਤ ਸਿੰਘ ਵਾਸੀ ਰੋਗਲਾ ਵਜੋਂ ਹੋਈ ਹੈ। ਗੌਰਮਿੰਟ ਰੇਲਵੇ ਪੁਲਿਸ ਚੌਂਕੀ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਇੱਕ ਵਿਅਕਤੀ ਵੱਲੋਂ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਸ਼ਹਿਰ ਦੇ ਫਲਾਈ ਓਵਰ ਨੇੜੇ ਜਾਖਲ ਤੋਂ ਲੁਧਿਆਣਾ ਜਾ ਰਹੀ ਮਾਲ ਗੱਡੀ ਹੇਠ ਆਕੇ ਖੁਦਕੁਸ਼ੀ ਕਰ ਲਈ ਗਈ।ਉਨ੍ਹਾਂ ਕਿਹਾ ਕਿ ਮ੍ਰਿਤਕ ਵਿਅਕਤੀ ਦੀ ਪਛਾਣ ਬਲਵੰਤ ਸਿੰਘ (52) ਪੁੱਤਰ ਨੇਕ ਸਿੰਘ ਵਾਸੀ ਪਿੰਡ ਰੋਗਲਾ ਥਾਣਾ ਦਿੜ੍ਹਬਾ ਵਜੋਂ ਹੋਈ ਜੋ ਕਿ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿੰਦਾ ਸੀ ਜਿਸ ਦੀ ਬਕਾਇਦਾ ਦਵਾਈ ਚੱਲ ਰਹੀ ਸੀ । ਘਰ ਵਿੱਚ ਮ੍ਰਿਤਕ ਦੀ ਲੜਕੀ ਦਾ ਵਿਆਹ ਵੀ ਰੱਖਿਆ ਹੋਇਆ ਸੀ।ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਮ੍ਰਿਤਕ ਦੇ ਪੁੱਤਰ ਰਛਪਾਲ ਸਿੰਘ ਉਰਫ ਬੰਟੀ ਦੇ ਬਿਆਨਾਂ 'ਤੇ ਬੀ ਐਨ ਐਸ ਐਸ ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

Have something to say? Post your comment