Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਧਰਮਗੜ੍ਹ ਥਾਣੇ ਮੂਹਰੇ ਕਿਸਾਨਾਂ ਦਾ ਧਰਨਾ ਜਾਰੀ

November 30, 2025 04:24 PM
ਦਰਸ਼ਨ ਸਿੰਘ ਚੌਹਾਨ
ਕਿਸਾਨ ਨੂੰ ਇਨਸਾਫ ਦਿਵਾਉਣ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ 
 
 
ਸੁਨਾਮ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਥਾਣਾ ਧਰਮਗੜ੍ਹ ਅੱਗੇ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਬਲਾਕ ਪ੍ਰੈਸ ਸਕੱਤਰ ਸੁਖਪਾਲ ਸਿੰਘ ਮਾਣਕ ਅਤੇ ਮਨਜੀਤ ਕੌਰ ਤੋਲਾਵਾਲ ਨੇ ਆਖਿਆ ਕਿ ਸਾਲ 2020 ਵਿੱਚ ਕੌਣ ਬਣੇਗਾ ਕਰੋੜਪਤੀ ਤਹਿਤ ਜੀਤ ਸਿੰਘ ਅਤੇ ਭੂਰਾ ਸਿੰਘ ਵਾਸੀ ਗੰਢੂਆਂ ਨਾਲ ਕਰੀਬ 20 ਤੋਂ 21 ਲੱਖ ਰੁਪਏ ਦੀ ਠੱਗੀ ਵੱਜੀ ਸੀ ਇਸੇ ਤਹਿਤ ਉਸ ਸਮੇਂ ਵਿੱਚ ਹੀ ਦੋਸ਼ੀਆਂ ਖਿਲਾਫ਼ ਵਿਅਕਤੀਆਂ ਨੂੰ ਬਕਾਇਦਾ ਨਾਮਜ਼ਦ ਕਰਕੇ ਮਾਮਲਾ ਦਰਜ਼ ਕੀਤਾ ਗਿਆ ਲੇਕਿਨ ਅਜੇ ਤੱਕ ਇੱਕ ਦੋਸ਼ੀ ਦੀ ਗ੍ਰਿਫਤਾਰੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਪੁਲਿਸ ਨੇ ਠੱਗੀ ਲਈ ਥਾਣਿਆਂ ਵਿੱਚ 1930 ਨੰਬਰ ਲਾਇਆ ਹੈ ਕਿ ਜੇਕਰ ਤੁਹਾਡੇ ਨਾਲ ਠੱਗੀ ਵੱਜਦੀ ਹੈ ਤਾਂ ਇਸ ਤੇ ਕਾਲ ਕਰੋ, ਪਰ ਇਹ ਨੰਬਰ ਇੱਕ ਲੋਕ ਦਿਖਾਵਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ 2020 ਤੋਂ ਬਾਅਦ ਜਿੰਨੇ ਵੀ ਜ਼ਿਲ੍ਹਾ ਸੰਗਰੂਰ ਵਿੱਚ ਐਸ ਐਸ ਪੀ ਤਾਇਨਾਤ ਰਹੇ ਹਨ ਉਨ੍ਹਾਂ ਸਾਰਿਆਂ  ਦੇ ਧਿਆਨ ਵਿੱਚ ਉਕਤ ਮਾਮਲਾ  ਲਿਆਂਦਾ ਗਿਆ ਅਤੇ ਜਿੰਨੇ ਵੀ ਥਾਣਾ ਧਰਮਗੜ੍ਹ ਵਿੱਚ ਚਾਰ ਸਾਲਾਂ ਦੌਰਾਨ ਜਿੰਨੇ ਵੀ ਐਸ ਐਚ ਓ ਰਹੇ ਹਨ,  ਸਾਰਿਆਂ ਦੇ ਧਿਆਨ ਵਿੱਚ ਇਹ ਮਸਲਾ ਲਿਆਂਦਾ ਇਹ ਮਸਲਾ ਸਾਈਬਰ ਕ੍ਰਾਈਮ ਬਰਾਂਚ ਨੂੰ ਵੀ ਦਿੱਤਾ ਗਿਆ, ਪਰ ਮਸਲਾ ਜਿਉਂ ਦੀ ਤਿਉਂ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਇਹ ਮਾਮਲਾ ਇੱਕ ਗਰੀਬ ਕਿਸਾਨ ਨਾਲ ਜੁੜਿਆ ਹੋਇਆ ਹੈ ਜੇਕਰ ਇਹ ਪੈਸੇ ਕਿਸੇ ਰਾਜਨੀਤਿਕ ਲੀਡਰ ਦੇ ਹੁੰਦੇ ਤਾਂ ਮਸਲਾ 24 ਘੰਟੇ ਵਿੱਚ ਹੱਲ ਹੋ ਜਾਂਦਾ। ਉਨ੍ਹਾਂ ਦੱਸਿਆ ਕਿ ਗਰੀਬ ਕਿਸਾਨ ਪਰਿਵਾਰ ਨੂੰ ਇਨਸਾਫ਼ ਦਿਵਾਉਣ ਤੱਕ ਸੰਘਰਸ਼ ਜਾਰੀ ਰਹੇਗਾ।

Have something to say? Post your comment

 

More in Malwa

ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦੇਣ ਦੀ ਤਾਕ ਬੈਠਾ ਗਿਰੋਹ ਪੁਲਿਸ ਨੇ ਕੀਤਾ ਕਾਬੂ : ਡੀਐਸਪੀ

ਭੁੱਚੋ ਮੰਡੀ ਦੇ ਵਾਰਡ 12 ’ਚ ਸਿਆਸੀ ਸੰਗਰਾਮ ਦੀ ਘੰਟੀ, ਦੋ ਦਾਵੇਦਾਰਾਂ ਨੇ ਮੈਦਾਨ ਸੰਭਾਲਿਆ

ਸਾਦਿਕ ਵਿੱਚ ਪੰਚਾਇਤ ਦੁਕਾਨਾਂ ਦੇ ਵਧਦੇ ਕਿਰਾਏ ਅਤੇ ਬੋਲੀ ਰੱਦ ਮਾਮਲੇ ’ਤੇ ਅਰਸ਼ ਸੱਚਰ ਵੱਲੋਂ ਮੁੱਖ ਮੰਤਰੀ ਨੂੰ ਤੁਰੰਤ ਦਖਲ ਲਈ ਪੱਤਰ

ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਮਾਮਲਾ

ਸਪੀਕਰ ਸੰਧਵਾਂ ਵੱਲੋਂ ਮਾਵਾਂ-ਧੀਆਂ ਦੇ ਸਨਮਾਨ ਸਬੰਧੀ ਮੀਟਿੰਗ

ਸੁਨਾਮ ਸਟੇਸ਼ਨ ਤੇ ਰੇਲਾਂ ਦਾ ਠਹਿਰਾਓ ਮੰਗਿਆ 

ਹਰਚੰਦ ਸਿੰਘ ਬਰਸਟ ਵੱਲੋਂ ਸਮਾਣਾ ਵਿੱਚ ਵਲੰਟੀਅਰਾਂ ਨਾਲ ਅਹਿਮ ਮੀਟਿੰਗ

ਪ੍ਰਸ਼ਾਸਨ ਵੱਲੋਂ ਸਰਕਾਰੀ ਜਗਾ ’ਤੇ ਨਾਜਾਇਜ਼ ਕਬਜ਼ਾ ਛੁਡਾਉਣ ਦੀ ਵੱਡੀ ਕਾਰਵਾਈ

ਡੇਅਰੀ ਉੱਦਮ ਸਿਖਲਾਈ ਕੋਰਸ 4 ਮਈ ਤੋਂ ਹੋਵੇਗਾ ਸ਼ੁਰੂ : ਡਿਪਟੀ ਡਾਇਰੈਕਟਰ

ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ: ਬਰਿੰਦਰ ਕੁਮਾਰ ਗੋਇਲ