Thursday, March 05, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Malwa

ਕਿਸਾਨ ਭਲਕੇ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਮੂਹਰੇ ਲਾਉਣਗੇ ਧਰਨਾ 

November 30, 2025 04:42 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਸੁਨਾਮ ਦੀ ਮੀਟਿੰਗ ਪਿੰਡ ਚੱਠਾ ਨਨਹੇੜਾ ਵਿਖੇ ਗੁਰਦੁਆਰਾ ਸ੍ਰੀ ਅਕਾਲ ਸਾਹਿਬ ਵਿਖੇ ਜਨਰਲ ਸਕੱਤਰ ਕੇਵਲ ਸਿੰਘ ਜਵੰਧਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਕਿਸਾਨ ਆਗੂ ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੁਬਾਣਿਆਂ ਵਾਲੀ ਅਤੇ ਪਿੰਡ ਬੰਗਲ ਦੇ ਕਿਸਾਨਾਂ ਦੇ ਜ਼ਮੀਨੀ ਵਿਵਾਦ ਨੂੰ ਸੁਲਝਾਉਣ ਦੀ ਬਜਾਏ ਪੁਲਿਸ ਪ੍ਰਸ਼ਾਸਨ ਅਤੇ ਜਥੇਬੰਦੀ ਦੇ ਵਿਰੋਧੀਆਂ ਵੱਲੋਂ ਉਲਟਾ ਉਲਝਾਕੇ ਕਿਸਾਨਾਂ ਦੀ ਗੱਲਬਾਤ ਸੁਣਨ ਦੀ ਬਜਾਏ  ਮੁਕੱਦਮਿਆਂ ਵਿੱਚ ਫਸਾਇਆ ਜਾ ਰਿਹਾ ਹੈ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਸਿੱਧੂਪੁਰ ਜਥੇਬੰਦੀ ਹਮੇਸ਼ਾ ਪੀੜਤ ਕਿਸਾਨਾਂ ਦੇ ਹੱਕ ਵਿੱਚ ਡਟਕੇ ਖੜਦੀ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਲੈਕੇ ਲੁਬਾਣਿਆਂ ਵਾਲੀ ਦੇ ਕਿਸਾਨਾਂ ਨੂੰ ਇਨਸਾਫ ਦਿਵਾਉਣ ਲਈ ਬੀਕੇਯੂ ਏਕਤਾ ਸਿੱਧੂਪੁਰ ਵੱਲੋਂ 2 ਦਸੰਬਰ ਨੂੰ ਐਸ ਐਸ ਪੀ ਸ੍ਰੀ ਮੁਕਤਸਰ ਸਾਹਿਬ ਦੇ ਦਫ਼ਤਰ ਅੱਗੇ ਪੰਜਾਬ ਪੱਧਰੀ ਪੱਕਾ ਮੋਰਚਾ ਲਾਇਆ ਜਾਵੇਗਾ। ਉਨਾਂ ਦੱਸਿਆ ਕਿ ਜਥੇਬੰਦੀ ਵੱਲੋਂ ਲਗਾਇਆ ਗਿਆ ਇਹ ਮੋਰਚਾ ਕਿਸਾਨ ਨੂੰ ਇਨਸਾਫ ਦਿਵਾਉਣ ਅਤੇ ਜ਼ਬਰੀ ਧੱਕੇ ਨਾਲ ਕੀਤੇ ਗਏ ਜ਼ਮੀਨ ਤੇ ਕਬਜ਼ੇ ਦੀ ਵਾਪਸੀ ਤੱਕ ਚਲਦਾ ਰਹੇਗਾ। ਉਨਾਂ ਦੱਸਿਆ ਕਿ ਪੀੜਤ ਪਰਿਵਾਰ ਦੀ ਮਾਤਾ ਦੀ ਮੌਤ ਹੋ ਜਾਣ ਤੋਂ ਬਾਵਜੂਦ ਅਜੇ ਤੱਕ ਸਸਕਾਰ ਨਹੀਂ ਕੀਤਾ ਗਿਆ ਅਤੇ ਇਸ ਮਾਮਲੇ ਨੂੰ ਜੇਕਰ ਪ੍ਰਸ਼ਾਸਨ ਵੱਲੋਂ ਜਲਦੀ ਹੱਲ ਨਾ ਕੀਤਾ ਗਿਆ ਅਤੇ ਪੀੜਤ ਕਿਸਾਨ ਦੀ ਜ਼ਮੀਨ ਤੇ ਧੱਕੇ ਨਾਲ ਕੀਤੇ ਗਏ ਕਬਜ਼ੇ ਦਾ ਇਨਸਾਫ ਅਤੇ ਦੋਸ਼ੀਆਂ ਤੇ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਨੂੰ ਪੰਜਾਬ ਪੱਧਰ ਤੇ ਉਭਾਰਿਆ ਜਾਵੇਗਾ । ਇਸ ਮੌਕੇ ਕਰਮ ਸਿੰਘ ਨਮੋਲ, ਦਰਸ਼ਨ ਸਿੰਘ ਛਾਜਲਾ, ਕਸ਼ਮੀਰ ਸਿੰਘ ਉਗਰਾਹਾਂ, ਹਰਜਿੰਦਰ ਸਿੰਘ ਮਹਿਲਾ,ਮਦਨ ਦਾਸ ਮਹਿਲਾ,ਜਰਨੈਲ ਸਿੰਘ ਸ਼ਾਹਪੁਰ ਕਲਾਂ,ਦਲੇਲ ਸਿੰਘ ਚੱਠਾ, ਗੁਰਚਰਨ ਸਿੰਘ ਨਮੋਲ,ਹਰਬੰਸ ਸਿੰਘ ਖਡਿਆਲ, ਮਲਕੀਤ ਸਿੰਘ ਗੰਢੂਆਂ, ਗੁਰਮੇਲ ਸਿੰਘ ਸ਼ਾਹਪੁਰ ਕਲਾਂ,ਭਗਵੰਤ ਸਿੰਘ ਮੈਦੇਵਾਸ, ਭੋਲਾ ਸਿੰਘ ਨੀਲੋਵਾਲ, ਜਗਤਾਰ ਸਿੰਘ ਬਬਲੀ ਕਣਕਵਾਲ ਭੰਗੂਆਂ, ਮਿੱਠਾ ਮੰਡੇਰ ਸ਼ੇਰੋਂ,ਬਹਾਲ ਸਿੰਘ ਨਾਗਰਾ,ਨਸੀਬ ਸਿੰਘ ਜਖੇਪਲ,ਦਾਰਾ ਸਿੰਘ ਜਗਤਪੁਰਾ ਸੁਨਾਮ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।

Have something to say? Post your comment

 

More in Malwa