Wednesday, January 21, 2026
BREAKING NEWS
ਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨਬੰਗੇ ਨੇੜਲੇ ਮਜਾਰਾ ਰਾਜਾ ਸਾਹਿਬ ਤੋਂ ਮਿਲੇ 169 ਪਾਵਨ ਸਰੂਪ ਸਬੰਧੀ ਸ੍ਰੋਮਣੀ ਕਮੇਟੀ ਕਰੇ ਦਰੁਸਤੀ: ਵਡਾਲਾਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਸਿੰਘਭਾਰਤ ਵਿੱਚ ਸਕੋਡਾ ਆਟੋ ਦਾ 25ਵਾਂ ਸਾਲ ਬਣਿਆ ਸਭ ਤੋਂ ਸਫਲ ਸਾਲ30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰਮਾਮਲਾ ਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀ ਮੌਤ ਦਾਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀਆਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਲੋਕਾਂ ਨੇ ਸੰਦੌੜ ਅੱਗੇ ਲਗਾਇਆ ਧਰਨਾ

Chandigarh

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟਾਂ ਨੇ ਐਨ.ਡੀ.ਏ. ਤੋਂ ਗ੍ਰੈਜੂਏਸ਼ਨ ਕੀਤੀ ਮੁਕੰਮਲ

November 30, 2025 06:15 PM
SehajTimes

ਚੰਡੀਗੜ੍ਹ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ ਛੇ ਕੈਡਿਟਾਂ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਖੜਕਵਾਸਲਾ, ਪੁਣੇ ਤੋਂ ਗ੍ਰੈਜੂਏਸ਼ਨ ਮੁਕੰਮਲ ਕੀਤੀ ਹੈ। ਚੀਫ਼ ਆਫ਼ ਨੇਵਲ ਸਟਾਫ ਐਡਮਿਰਲ ਦਿਨੇਸ਼ ਕੇ. ਤ੍ਰਿਪਾਠੀ, ਪੀ.ਵੀ.ਐਸ.ਐਮ. ਏ.ਵੀ.ਐਸ.ਐਮ. ਐਨ.ਐਮ. ਨੇ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ, ਜੋ ਕਿ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਨੌਜਵਾਨ ਅਫ਼ਸਰਾਂ ਲਈ ਇੱਕ ਮਾਣਮੱਤਾ ਪਲ ਸੀ।

ਤਿੰਨ ਸਾਲਾਂ ਦੀ ਸਖ਼ਤ ਸਿਖਲਾਈ ਤੋਂ ਬਾਅਦ ਛੇ ਕੈਡਿਟਾਂ - ਗੁਰਕਰਨ ਸਿੰਘ (ਮੁਹਾਲੀ), ਹਰਮਨਵੀਰ ਸਿੰਘ (ਸ੍ਰੀ ਮੁਕਤਸਰ ਸਾਹਿਬ), ਅਰਜੁਨ ਸਿੰਘ ਤੂਰ (ਲੁਧਿਆਣਾ), ਰਿਦਮ ਮਹਾਜਨ (ਪਠਾਨਕੋਟ), ਅਕਸ਼ਾਂਸ਼ ਅਗਰਵਾਲ (ਸ੍ਰੀ ਫਤਿਹਗੜ੍ਹ ਸਾਹਿਬ) ਅਤੇ ਗੁਰਜੋਤ ਸਿੰਘ (ਸੰਗਰੂਰ) ਹੁਣ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਜਾਣਗੇ, ਜਿੱਥੋਂ ਇੱਕ ਸਾਲ ਦੇ ਵਿੱਚ ਉਨ੍ਹਾਂ ਦੇ ਕਮਿਸ਼ਨ ਅਫਸਰ ਬਣਨ ਦਾ ਰਾਹ ਪੱਧਰਾ ਹੋਵੇਗਾ। ਜ਼ਿਕਰਯੋਗ ਹੈ ਕਿ ਇਨ੍ਹਾਂ ਕੈਡਿਟਾਂ ਨੇ ਕੋਵਿਡ-19 ਮਹਾਂਮਾਰੀ ਦੌਰਾਨ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ ਸਿਖਲਾਈ ਪ੍ਰਾਪਤ ਕੀਤੀ ਸੀ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਅਤੇ ਸੂਬੇ ਦਾ ਮਾਣ ਵਧਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਸ਼ਲਾਘਾਯੋਗ ਨਤੀਜਿਆਂ 'ਤੇ ਖੁਸ਼ੀ ਪ੍ਰਗਟ ਕੀਤੀ ਅਤੇ ਇਨ੍ਹਾਂ ਨੌਜਵਾਨ ਅਫ਼ਸਰਾਂ ਦੇ ਭਵਿੱਖ ਨੂੰ ਨਵਾਂ ਰੂਪ ਦੇਣ ਵਿੱਚ ਸੰਸਥਾ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਇਸ ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀ.ਐਸ.ਐਮ. (ਸੇਵਾਮੁਕਤ) ਨੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ 15 ਕੈਡਿਟ ਦਸੰਬਰ 2025 ਵਿੱਚ ਸ਼ੁਰੂ ਹੋਣ ਵਾਲੇ ਕੋਰਸਾਂ ਲਈ ਐਨ.ਡੀ.ਏ. ਅਤੇ ਹੋਰ ਸਿਖਲਾਈ ਅਕੈਡਮੀਆਂ ਵਿੱਚ ਸ਼ਾਮਲ ਹੋਣ ਲਈ ਕਾਲ-ਅੱਪ ਲੈਟਰਾਂ ਦੀ ਉਡੀਕ ਕਰ ਰਹੇ ਹਨ ਅਤੇ 47 ਕੈਡਿਟ ਜਲਦੀ ਆਪਣਾ ਸਰਵਿਸ ਸਿਲੈਕਸ਼ਨ ਬੋਰਡ (ਐਸਐਸਬੀ) ਇੰਟਰਵਿਊ ਦੇਣਗੇ। ਉਨ੍ਹਾਂ ਕਿਹਾ ਕਿ ਕੈਡਿਟਾਂ ਦੀਆਂ ਪ੍ਰਾਪਤੀਆਂ ਸੰਸਥਾ ਅਤੇ ਪੰਜਾਬ ਦਾ ਮਾਣ ਵਧਾਉਂਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸੰਸਥਾ ਵਿਖੇ ਨਵੇਂ ਕੋਰਸ ਵਿੱਚ ਦਾਖਲੇ ਲਈ 15 ਦਸੰਬਰ, 2025 ਤੱਕ ਅਪਲਾਈ ਕੀਤਾ ਜਾ ਸਕਦਾ ਹੈ।

Have something to say? Post your comment

 

More in Chandigarh

ਹਰਜੋਤ ਬੈਂਸ ਨੇ ਗੈਂਗਸਟਰਾਂ ਖ਼ਿਲਾਫ਼ ਫੈਸਲਾਕੁੰਨ ਜੰਗ ਵਜੋਂ 'ਆਪ੍ਰੇਸ਼ਨ ਪ੍ਰਹਾਰ' ਦੀ ਕੀਤੀ ਸ਼ਲਾਘਾ

ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਚੌਥਾ ਸਾਲਾਨਾ ਧਾਰਮਿਕ ਸਮਾਗਮ

ਵਿਜੀਲੈਂਸ ਬਿਊਰੋ ਨੇ ਸੀਵਰਮੈਨ ਨੂੰ 150000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

'ਯੁੱਧ ਨਸ਼ਿਆਂ ਵਿਰੁੱਧ’ ਦੇ 324ਵੇਂ ਦਿਨ ਪੰਜਾਬ ਪੁਲਿਸ ਵੱਲੋਂ 7 ਕਿਲੋ ਹੈਰੋਇਨ ਸਮੇਤ 80 ਨਸ਼ਾ ਤਸਕਰ ਕਾਬੂ

ਕੇਂਦਰੀ ਸੂਚਨਾ ਕਮਿਸ਼ਨਰ ਨੇ ਪੰਜਾਬ ਵਿੱਚ ਆਰ.ਟੀ.ਆਈ. ਐਕਟ ਲਾਗੂਕਰਨ ਦਾ ਜਾਇਜ਼ਾ ਲਿਆ

ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ 20 ਜਨਵਰੀ ਨੂੰ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਸਰਕਾਰੀ ਛੁੱਟੀ ਦਾ ਐਲਾਨ

'ਯੁੱਧ ਨਸ਼ਿਆਂ ਵਿਰੁੱਧ’ ਦੇ 324ਵੇਂ ਦਿਨ ਪੰਜਾਬ ਪੁਲਿਸ ਵੱਲੋਂ 7 ਕਿਲੋ ਹੈਰੋਇਨ ਸਮੇਤ 80 ਨਸ਼ਾ ਤਸਕਰ ਕਾਬੂ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 20 ਜਨਵਰੀ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਨੰਬਰਦਾਰ ਯੂਨੀਅਨ ਵੱਲੋਂ ਨਾਇਬ ਤਹਿਸੀਲਦਾਰ ਨਾਲ ਅਹਿਮ ਬੈਠਕ

ਐਮ ਐਲ ਏ ਰੰਧਾਵਾ ਵੱਲੋਂ ਮਾਈਨਿੰਗ ਅਧਿਕਾਰੀਆਂ ਨੂੰ ਗੈਰਕਾਨੂੰਨੀ ਖਣਨ ਨਾ ਹੋਣ ਦੇਣ ਦੀ ਸਖ਼ਤ ਹਦਾਇਤ