Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਰੋਡਵੇਜ਼ ਕਾਮਿਆਂ ਦੀ ਹੜਤਾਲ ਖਤਮ; ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਦੌਰਾਨ ਬਣੀ ਸਹਿਮਤੀ

November 30, 2025 08:52 PM
SehajTimes

ਚੰਡੀਗੜ੍ਹ : ਪੰਜਾਬ ਰੋਡਵੇਜ਼ ਤੇ ਪਨਬੱਸ ਕਾਮਿਆਂ ਵੱਲੋਂ ਪਿਛਲੇ ਕੁੱਝ ਦਿਨਾਂ ਤੋਂ ਕੀਤੀ ਹੜਤਾਲ ਖ਼ਤਮ ਹੋ ਗਈ ਹੈ। ਅੱਜ ਇੱਥੇ ਪੱਟੀ (ਤਰਨਤਾਰਨ) ਵਿਖੇ ਟਰਾਂਸਪੋਰਟ ਮੰਤਰੀ ਨਾਲ ਕਰਮਚਾਰੀ ਯੂਨੀਅਨ ਦੀ ਹੋਈ ਮੀਟਿੰਗ ਦੌਰਾਨ ਸਹਿਮਤੀ ਬਣ ਗਈ ਹੈ। ਮੀਟਿੰਗ ਮਗਰੋਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਜਿਹੜੇ ਕਰਮਚਾਰੀ ਮੁਅੱਤਲ ਕੀਤੇ ਗਏ ਸਨ, ਉਨ੍ਹਾਂ ਨੂੰ ਬਹਾਲ ਕੀਤਾ ਜਾਵੇਗਾ ਅਤੇ ਕਰਮਚਾਰੀਆਂ ਦੀਆਂ ਬਾਕੀ ਜਾਇਜ਼ ਮੰਗਾਂ ਦਾ ਵੀ ਛੇਤੀ ਹੱਲ ਕੱਢਿਆ ਜਾਵੇਗਾ।

ਮੰਤਰੀ ਨੇ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਨਵੀਆਂ ਪਾਈਆਂ ਜਾ ਰਹੀਆਂ ਬੱਸਾਂ ਸਬੰਧੀ ਕਰਮਚਾਰੀ ਯੂਨੀਅਨਾਂ ਦਖ਼ਲਅੰਦਾਜ਼ੀ ਨਹੀਂ ਕਰਨਗੀਆਂ। ਉਨ੍ਹਾਂ ਕਿਹਾ ਕਿ ਡਿੱਪੂ ਪੱਧਰ ‘ਤੇ ਜੋ ਮੁਲਾਜ਼ਮ ਕਿਸੇ ਗ਼ੈਰਕਾਨੂੰਨੀ ਗਤੀਵਿਧੀ ‘ਚ ਸ਼ਾਮਲ ਪਾਏ ਗਏ, ਸਬੰਧੀ ਯੂਨੀਅਨਾਂ ਬਿਨ੍ਹਾਂ ਵਜ੍ਹਾ ਦਖ਼ਲ ਨਹੀਂ ਦੇਣਗੀਆਂ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਕਰਮਚਾਰੀਆਂ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਸੂਬੇ ਦੇ ਲੋਕਾਂ ਅਤੇ ਯਾਤਰੀਆਂ ਦੇ ਹਿੱਤਾਂ ਦਾ ਖਿਆਲ ਵੀ ਰੱਖ ਰਹੀ ਹੈ।

ਮੰਤਰੀ ਨੇ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਹ ਲੋਕ ਹਿੱਤ ਵਿੱਚ ਆਪਣੀਆਂ ਸੇਵਾਵਾਂ ਨਿਭਾਉਣ ਅਤੇ ਸਰਕਾਰ ਵੀ ਆਪਣੇ ਕਰਮਚਾਰੀਆਂ ਦਾ ਪੂਰਾ ਖਿਆਲ ਰੱਖੇਗੀ।

ਲਾਲਜੀਤ ਭੁੱਲਰ ਨੇ ਅੱਗੇ ਦੱਸਿਆ ਕਿ ਸੂਬੇ ‘ਚ ਸਰਕਾਰੀ ਬੱਸ ਸੇਵਾ ਬਹਾਲ ਹੋ ਗਈ ਹੈ। ਉਨ੍ਹਾਂ ਕਿਹਾ ਕਿ ਹਰ ਮੁਸ਼ਕਿਲ ਤੋਂ ਮੁਸ਼ਕਿਲ ਮਾਮਲਿਆਂ ਦਾ ਹੱਲ ਗੱਲਬਾਤ ਜਰੀਏ ਕੱਢਿਆ ਜਾ ਸਕਦਾ ਹੈ।ਉਨ੍ਹਾਂ ਡਰਾਈਵਰਾਂ ਤੇ ਕੰਡਕਟਰਾਂ ਨੂੰ ਕਿਹਾ ਕਿ ਬੱਸ ਅੱਡਿਆਂ ‘ਤੇ ਸਕੂਲੀ ਤੇ ਕਾਲਜ ਵਿਦਿਆਰਥੀਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਕਿਉਂਕਿ ਉਹ ਦੇਸ਼ ਦਾ ਭਵਿੱਖ ਹਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ