Wednesday, September 17, 2025

Majha

ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਨੇ ਖੋਲ੍ਹੇ ਕਈ ਰਾਜ਼

June 13, 2021 08:14 AM
SehajTimes

ਫਿਰੋਜ਼ਪੁਰ: ਐਨਕਾਊਂਟਰ ਦੌਰਾਨ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਨੇ ਇਲਜ਼ਾਮ ਲਾਇਆ ਕਿ ਜਦੋਂ ਉਹ ਕੋਲਕਾਤਾ ਜੈਪਾਲ ਦੀ ਮ੍ਰਿਤਕ ਦੇਹ ਲੈਣ ਗਏ ਤਾਂ ਉੱਥੇ ਉਨ੍ਹਾਂ ਨਾਲ ਬੁਰਾ ਵਤੀਰਾ ਕੀਤਾ ਗਿਆ। ਉਹ ਐਂਬੂਲੈਂਸ ਜ਼ਰੀਏ ਜੈਪਾਲ ਦੀ ਮ੍ਰਿਤਕ ਦੇਹ ਪੰਜਾਬ ਲੈ ਕੇ ਆਏ। ਪੰਜਾਬ ਦੇ ਗੈਂਗਸਟਰ ਜੈਪਾਲ ਭੁੱਲਰ ਦੀ ਬੁੱਧਵਾਰ ਕੋਲਕਾਤਾ ਵਿੱਚ ਪੁਲਿਸ ਮੁਕਾਬਲੇ ਦੌਰਾਨ ਮੌਤ ਹੋ ਗਈ। ਬੁੱਧਵਾਰ ਨੂੰ ਕੋਲਕਾਤਾ ਵਿੱਚ ਸਪੈਸ਼ਲ ਟਾਸਕ ਫੋਰਸ ਨੇ ਜੈਪਾਲ ਭੁੱਲਰ ਤੇ ਜਸਪ੍ਰੀਤ ਜੱਸੀ ਨੂੰ ਐਨਕਾਊਂਟਰ ਵਿੱਚ ਮਾਰ ਦਿੱਤਾ। ਜੈਪਾਲ ਤੇ ਜੱਸੀ ਦੋਵੇਂ ਖਿਡਾਰੀ ਤੋਂ ਨਸ਼ਾ ਤਸਕਰ ਬਣ ਗਏ ਤੇ ਫਿਰ ਗੈਂਗਸਟਰ ਬਣ ਗਏ। ਗੈਂਗਸਟਰ ਜੈਪਾਲ ਸਾਲ 2003 ਤੋਂ ਪਹਿਲਾਂ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਹੈਮਰ ਥ੍ਰੋਅ ਦੀ ਪ੍ਰੈਕਟਿਸ ਕਰਦਾ ਸੀ। ਉਹ ਪੰਜਾਬ ਦਾ ਇੱਕ ਚੰਗਾ ਹੈਮਰ ਥ੍ਰੋਅਰ ਸੀ ਤੇ ਜਲੰਧਰ ਵਿੱਚ ਵੀ ਅਭਿਆਸ ਕਰਦਾ ਰਿਹਾ ਸੀ। ਜੈਪਾਲ ਦੇ ਪਿਤਾ ਸੇਵਾਮੁਕਤ ਇੰਸਪੈਕਟਰ ਭੁਪਿੰਦਰ ਸਿੰਘ ਨੇ ਕਿਹਾ ਕਿ ਸਾਰੇ ਪੁਲਿਸ ਵਾਲੇ ਬੁਰੇ ਨਹੀਂ ਹੁੰਦੇ। ਪਰ ਕੁਝ ਲੋਕ ਵਿਭਾਗ 'ਚ ਅਜਿਹੇ ਹੁੰਦੇ ਹਨ ਜੋ ਮੈਡਲ ਲੈਣ ਲਈ ਐਨਕਾਊਂਟਰ ਕਰਦੇ ਹਨ। ਉਨ੍ਹਾਂ ਕਿਹਾ ਜੋ ਜ਼ੁਰਮ ਦੀ ਦੁਨੀਆਂ 'ਚ ਜਾਂਦੇ ਹਨ ਉਨ੍ਹਾਂ ਨੂੰ ਸੁਧਾਰ ਘਰ 'ਚ ਵੀ ਰੱਖਿਆ ਜਾ ਸਕਦਾ ਹੈ। ਪਾਕਿਸਤਾਨ ਨਾਲ ਜੈਪਾਲ ਦੇ ਸਬੰਧ ਹੋਣ 'ਤੇ ਉਨ੍ਹਾਂ ਕਿਹਾ ਕਿ ਇਹ ਤਾਂ ਆਮ ਗੱਲ ਹੀ ਹੋ ਗਈ ਹੈ। ਕਿ ਜਿਸ ਦਾ ਵੀ ਜੀ ਕਰਦਾ ਉਸ ਦਾ ਇਹ ਪਾਕਿਸਤਾਨ ਨਾਲ ਸਬੰਧ ਜੋੜ ਦਿੰਦੇ ਹਨ। ਜੈਪਾਲ ਦੇ ਪਿਤਾ ਨੇ ਕਿਹਾ ਕਿ ਜਲੰਧਰ ਵਿੱਚ ਉਸ ਨੇ ਸ਼ੇਰਾ ਨਾਲ ਦੋਸਤੀ ਕੀਤੀ ਤੇ ਦੋਵੇਂ ਇਕੱਠੇ ਰਹਿਣ ਲੱਗ ਪਏ। ਉੱਥੋਂ ਉਹ ਮਾੜੀ ਸੰਗਤ ਵਿੱਚ ਪੈ ਗਿਆ ਤੇ 2003 ਵਿੱਚ ਉਹ ਜੁਰਮ ਦੀ ਦੁਨੀਆ ਵਿੱਚ ਦਾਖਲ ਹੋਇਆ। ਜਾਣਕਾਰੀ ਅਨੁਸਾਰ ਜੈਪਾਲ ਤੇ ਸ਼ੇਰਾ ਦੋਵੇਂ ਇਕੱਠੇ ਜਿੰਮ ਜਾਂਦੇ ਸਨ। ਇੱਥੇ ਉਸ ਨੇ ਭੈੜੇ ਮੁੰਡਿਆਂ ਨਾਲ ਦੋਸਤੀ ਕੀਤੀ। ਜਦੋਂ ਜੈਪਾਲ ਦੇ ਇੰਸਪੈਕਟਰ ਪਿਤਾ ਨੂੰ ਪਤਾ ਲੱਗਿਆ ਕਿ ਜੈਪਾਲ ਭੈੜੀ ਸੰਗਤ ਵਿੱਚ ਪੈ ਗਿਆ ਹੈ, ਤਾਂ ਉਹ ਉਸ ਨੂੰ ਆਪਣੇ ਨਾਲ ਲੁਧਿਆਣਾ ਲੈ ਆਏ। ਇਸ ਤੋਂ ਬਾਅਦ, ਜਦੋਂ ਉਸ ਦੇ ਪਿਤਾ ਛੇ ਮਹੀਨਿਆਂ ਦੀ ਸਿਖਲਾਈ ਲਈ ਫਿਲੌਰ ਗਏ, ਤਾਂ ਜੈਪਾਲ ਨੂੰ ਆਜ਼ਾਦੀ ਮਿਲੀ। ਉਸੇ ਸਮੇਂ, ਜੈਪਾਲ ਖ਼ਿਲਾਫ਼ ਲੁਧਿਆਣਾ ਵਿੱਚ ਇੱਕ ਜ਼ਮੀਨੀ ਵਿਵਾਦ ਵਿੱਚ ਕੇਸ ਦਰਜ ਕੀਤਾ ਗਿਆ ਸੀ। ਜਦੋਂ ਉਸ ਦੇ ਪਿਤਾ ਸਿਖਲਾਈ ਤੋਂ ਵਾਪਸ ਆਏ, ਜੈਪਾਲ ਗੈਂਗਸਟਰ ਬਣ ਗਿਆ ਸੀ। ਜਦੋਂ ਪਿਤਾ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਸਾਰੇ ਪਰਿਵਾਰ ਨੂੰ ਇਹ ਸ਼ਰਮਿੰਦਗੀ ਸਹਿਣੀ ਪਈ ਕਿ ਜੈਪਾਲ ਨੇ ਕਿਸੇ ਦੀ ਹੱਤਿਆ ਕਰ ਦਿੱਤੀ ਹੈ।

 

Have something to say? Post your comment

 

More in Majha

ਦਮਦਮੀ ਟਕਸਾਲ ਦਾ ਵੱਡਾ ਫ਼ੈਸਲਾ : ਹੜ੍ਹ ਪੀੜਤ ਕਿਸਾਨਾਂ ਨੂੰ ਮੁੜ ਖੜ੍ਹਾ ਕੀਤਾ ਜਾਵੇਗਾ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ; 15.7 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਪੰਜ ਗ੍ਰਿਫ਼ਤਾਰ

ਫਾਜ਼ਿਲਕਾ ਤੋਂ ਪਾਕਿਸਤਾਨ ਤੋਂ ਪ੍ਰਾਪਤ 27 ਹਥਿਆਰ ਬਰਾਮਦ; ਦੋ ਗ੍ਰਿਫ਼ਤਾਰ

ਹਥਿਆਰਾਂ ਦੀ ਤਸਕਰੀ ਦਾ ਮੁੱਖ ਦੋਸ਼ੀ ਛੇ ਮੁਲਜ਼ਮਾਂ ਸਮੇਤ ਗ੍ਰਿਫ਼ਤਾਰ; 6 ਹਥਿਆਰਾਂ ਤੇ 5.75 ਲੱਖ ਰੁਪਏ ਹਵਾਲਾ ਰਾਸ਼ੀ ਬਰਾਮਦ

ਪੰਜਾਬੀ ਜ਼ਾਇਕੇ ਦੀ ਵਿਰਾਸਤ ਨੂੰ ਹੁਲਾਰਾਃ ਪੰਜਾਬ ਵੱਲੋਂ ਅੰਮ੍ਰਿਤਸਰੀ ਕੁਲਚੇ ਲਈ ਜੀ.ਆਈ. ਟੈਗ ਹਾਸਲ ਕਰਨ ਦੀਆਂ ਤਲਾਸ਼ੀਆਂ ਜਾ ਰਹੀਆਂ ਸੰਭਾਵਨਾਵਾਂ

8 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਗੁਰਸੇਵਕ ਦੇ ਬਿਆਨ 'ਤੇ ਪਿਤਾ-ਪੁੱਤਰ ਸਮੇਤ ਚਾਰ ਵਿਅਕਤੀ 12 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ; ਕੁੱਲ ਬਰਾਮਦਗੀ 20 ਕਿਲੋਗ੍ਰਾਮ ਤੱਕ ਪਹੁੰਚੀ

ਫ਼ਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼; 12.1 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ ਰਾਹਤ ਮੁਹਿੰਮ ਲਗਾਤਾਰ ਜਾਰੀ: ਸਰਦਾਰ ਹਰਮੀਤ ਸਿੰਘ ਕਾਲਕਾ

ਕੈਨੇਡਾ ਸਰਕਾਰ ਦੀ ਵਿੱਤੀ ਰਿਪੋਰਟ ਨੇ ਭਾਰਤ ਦੀਆਂ ਸੁਰੱਖਿਆ ਚਿੰਤਾਵਾਂ ਦੀ ਪੁਸ਼ਟੀ ਕੀਤੀ : ਪ੍ਰੋ. ਸਰਚਾਂਦ ਸਿੰਘ ਖਿਆਲਾ।