Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਸਮੇਤ ਕਾਬੂ

December 01, 2025 07:07 PM
SehajTimes

ਦੋਵੇਂ ਮੁਲਜ਼ਮ ਅੰਮ੍ਰਿਤਸਰ ਦਿਹਾਤੀ ਖੇਤਰ ਵਿੱਚ ਸਨ ਸਰਗਰਮ ਅਤੇ ਤਸਕਰੀ ਕੀਤੇ ਗਏ ਹਥਿਆਰਾਂ ਦੀ ਸਪਲਾਈ ਅਤੇ ਵੰਡ ਵਿੱਚ ਕਰ ਰਹੇ ਸਨ ਸਹਾਇਤਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਹਥਿਆਰ ਤਸਕਰੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਸੱਤ ਆਧੁਨਿਕ ਪਿਸਤੌਲਾਂ ਜਿਹਨਾਂ ਵਿੱਚ ਤਿੰਨ PX5 ਅਤੇ ਚਾਰ .30 ਬੋਰ ਦੇ ਪਿਸਤੌਲ ਸ਼ਾਮਲ ਹਨ, ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਵਿੰਦਰ ਸਿੰਘ (32) ਵਾਸੀ ਪਿੰਡ ਭਿੰਡੀ ਨੈਣ, ਅੰਮ੍ਰਿਤਸਰ ਅਤੇ ਜੁਗਰਾਜ ਸਿੰਘ ਉਰਫ਼ ਜੱਗਾ (29) ਵਾਸੀ ਪਿੰਡ ਮੁੱਲਾ ਬਹਿਰਾਮ, ਅੰਮ੍ਰਿਤਸਰ ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਇਹ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਉਨ੍ਹਾਂ ਖਿਲਾਫ਼ ਕਤਲ, ਅਸਲਾ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਮਾਮਲੇ ਦਰਜ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਦੋਸ਼ੀ ਪਾਕਿਸਤਾਨ ਅਧਾਰਤ ਹੈਂਡਲਰ ਜੋ ਉਨ੍ਹਾਂ ਨਾਲ ਵਟਸਐਪ ਰਾਹੀਂ ਗੱਲਬਾਤ ਕਰਦਾ ਸੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਲਈ ਪਿਕਅੱਪ ਪੁਆਇੰਟ ਅਤੇ ਡਿਲੀਵਰੀ ਰੂਟ ਨਿਰਧਾਰਤ ਕਰਦਾ ਸੀ, ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਪੁਲਿਸ ਟੀਮ ਨੇ ਛਾਉਣੀ ਖੇਤਰ ਵਿੱਚ ਨਾਕਾਬੰਦੀ ਦੌਰਾਨ ਸ਼ੱਕੀ ਬਲਵਿੰਦਰ ਸਿੰਘ ਨੂੰ ਰੋਕਿਆ ਅਤੇ ਉਸਦੇ ਕਬਜ਼ੇ ਵਿੱਚੋਂ ਪੰਜ ਗੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤੇ। ਬਲਵਿੰਦਰ ਦੇ ਖੁਲਾਸੇ ਦੇ ਆਧਾਰ 'ਤੇ, ਪੁਲਿਸ ਨੇ ਛਾਪਾ ਮਾਰ ਕੇ ਉਸਦੇ ਸਾਥੀ ਜੁਗਰਾਜ ਸਿੰਘ ਉਰਫ਼ ਜੱਗਾ ਨੂੰ ਦੋ .30 ਬੋਰ ਦੇ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ।

ਸੀਪੀ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਦੋਸ਼ੀ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਰਹਿੰਦੇ ਸਨ, ਜਿਸ ਕਾਰਨ ਉਹ ਸਰਹੱਦ ਪਾਰੋਂ ਤਸਕਰੀ ਚੇਨ ਵਿੱਚ ਸਰਗਰਮੀ ਨਾਲ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਬਲਵਿੰਦਰ ਸਿੰਘ ਅਤੇ ਜੁਗਰਾਜ ਉਰਫ ਜੱਗਾ ਅੰਮ੍ਰਿਤਸਰ ਦਿਹਾਤੀ ਸੈਕਟਰ ਵਿੱਚ ਸਰਗਰਮ ਸਨ ਅਤੇ ਤਸਕਰੀ ਕੀਤੇ ਹਥਿਆਰਾਂ ਦੀ ਸਪਲਾਈ ਅਤੇ ਵੰਡ ਵਿੱਚ ਸਹਾਇਤਾ ਕਰਦੇ ਸਨ।

ਇਸ ਸਬੰਧੀ ਐਫਆਈਆਰ ਨੰਬਰ 247 ਮਿਤੀ 22-11-2025 ਨੂੰ ਅੰਮ੍ਰਿਤਸਰ ਕਮਿਸ਼ਨਰੇਟ ਦੇ ਥਾਣਾ ਛਾਉਣੀ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 25 (6, 7 ਅਤੇ 8) ਤਹਿਤ ਦਰਜ ਕੀਤੀ ਗਈ ਹੈ।

Have something to say? Post your comment

 

More in Majha

ਖਰਾਬ ਮੌਸਮ ਤੋਂ ਬਾਅਦ ਮੰਡੀਆਂ 'ਚ ਕਣਕ ਦੀ ਖਰੀਦ ਨੇ ਫੜੀ ਰਫ਼ਤਾਰ, ਕਿਸਾਨਾਂ ਦੇ ਚਿਹਰੇ ਖਿੜੇ

ਚੀਫ਼ ਖ਼ਾਲਸਾ ਦੀਵਾਨ ਸਕੂਲ ਦੇ ਵਿਦਿਆਰਥੀ ਦਿਵਜੋਤ ਸਿੰਘ ਨੇ ਰਾਸ਼ਟਰੀ ਮੰਚ ਤੇ ਝੰਡੇ ਗੱਡੇ

ਮਹਿਲਾ ਰਾਖਵਾਂਕਰਨ ਬਿੱਲ ਰਾਹੀਂ ਭਾਜਪਾ ਕਰ ਰਹੀ ਹੈ ਦੇਸ਼ ਦੀਆਂ ਔਰਤਾਂ ਨਾਲ ਧੋਖਾ: ਡਾ. ਰਾਜਕੁਮਾਰ ਵੇਰਕਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੰਗਲੈਂਡ ਤੋਂ ਪੁੱਜੇ ਪਰਿਵਾਰ ਦਾ ਗੁੰਮ ਹੋਇਆ ਕੀਮਤੀ ਬੈਗ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਲੱਭ ਕੇ ਕੀਤਾ ਵਾਪਸ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਅਜਨਾਲਾ ਦੇ ਵਾਰਡ ਨੰਬਰ 7 ਵਿੱਚ ਭਿਆਨਕ ਅੱਗ 50 ਲੱਖ ਤੋਂ ਵੱਧ ਦਾ ਨੁਕਸਾਨ

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਕੈਬਨਿਟ ਮੰਤਰੀ ਈ:ਟੀ:ਓ ਨੇ ਮਹਿਤਾ ਮੰਡੀ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜਾ

ਨਗਰ ਨਿਗਮ ਵਲੋਂ 20-21-22 ਅਪ੍ਰੈਲ 2026 ਨੂੰ ਸਵੱਛਤਾ ਰੈਲੀ ਦਾ ਕੀਤਾ ਜਾ ਰਿਹਾ ਹੈ ਆਯੋਜਨ ਮੇਅਰ ਅਤੇ ਕਮਿਸ਼ਨਰ ਵਲੋਂ ਕੀਤੀ ਗਈ ਪ੍ਰੈਸ ਕਾਨਫਰੰਸ

ਅੰਮ੍ਰਿਤਸਰ ਵਿੱਚ ਸਾਲਿਡ ਵੇਸਟ ਮੈਨੇਜਮੈਂਟ ਨੂੰ ਮਿਲਿਆ ਡਿਜ਼ਿਟਲ ਬੂਸਟ, ਏਆਈ ਡਿਵਾਈਸ ਨਾਲ ਨਿਗਰਾਨੀ ਹੋਵੇਗੀ ਹੋਰ ਤੇਜ਼