Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

December 01, 2025 07:11 PM
SehajTimes

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਮੁਕੰਮਲ ਤੌਰ ‘ਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਮਾਡਿਊਲ ਦੇ ਇੱਕ ਕਾਰਕੁੰਨ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਕੁਲਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਭਿੰਡੀ ਔਲਖ ਕਲਾਂ ਦਾ ਰਹਿਣ ਵਾਲਾ ਹੈ। ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਉਕਤ ਦੋਸ਼ੀ ਦੀ ਹੀਰੋ ਡੀਲਕਸ ਮੋਟਰਸਾਈਕਲ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਦੋਸ਼ੀ ਖੇਪਾਂ ਲਿਆਉਣ-ਲਿਜਾਣ ਲਈ ਕਰਦਾ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਕੁਲਦੀਪ ਸਿੰਘ ਪਾਕਿਸਤਾਨ ਅਧਾਰਤ ਤਸਕਰ ਅਵਾਨ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ ਸੀ, ਜੋ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਡਰੋਨ ਰਾਹੀਂ ਭਾਰਤ ਪਹੁੰਚਾਉਂਦਾ ਸੀ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਡੀਜੀਪੀ ਨੇ ਕਿਹਾ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਟੀਮਾਂ ਨੂੰ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਨੇੜਲੇ ਪਿੰਡ ਭਿੰਡੀ ਔਲਖ ਤੋਂ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਪ੍ਰਾਪਤ ਹੋਣ ਸਬੰਧੀ ਪੁਖਤਾ ਇਤਲਾਹ ਮਿਲੀ ਸੀ, ਜੋ ਇੱਕ ਸ਼ੱਕੀ ਵਿਅਕਤੀ ਵੱਲੋਂ ਪਿੰਡ ਭਿੰਡੀ ਔਲਖ ਦੇ ਗੇਟ ਨੇੜਲੇ ਇਲਾਕੇ ਤੋਂ ਅੱਗੇ ਡਿਲੀਵਰ ਕੀਤੀ ਜਾਣੀ ਸੀ । ਉਨ੍ਹਾਂ ਕਿਹਾ ਕਿ ਇਤਲਾਹ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸੀ.ਆਈ. ਅੰਮ੍ਰਿਤਸਰ ਦੀ ਪੁਲਿਸ ਟੀਮ ਨੇ ਅਜਨਾਲਾ- ਲੋਪੋਕੇ ਸੜਕ ’ਤੇ ਸ਼ੱਕੀ ਕੁਲਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਅਤੇ ਉਸਦੇ ਕਬਜ਼ੇ ਵਿੱਚੋਂ ਹੈਰੋਇਨ ਦੀ ਖੇਪ ਬਰਾਮਦ ਕੀਤੀ।

ਉਨ੍ਹਾਂ ਕਿਹਾ ਕਿ ਨੈੱਟਵਰਕ ਦੇ ਅਗਲੇ -ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ, ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫਆਈਆਰ ਨੰਬਰ 71 ਮਿਤੀ 29-11-2025 ਤਹਿਤ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

 

More in Majha

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ : ਧਾਲੀਵਾਲ

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ-ਧਾਲੀਵਾਲ

ਬੇਸਿਕ ਕੰਪਿਊਟਰ ਤੇ ਵੈਬ ਡਿਜਾਇਨਿੰਗ ਕੋਰਸ ਲਈ ਦਾਖਲੇ ਸ਼ੁਰੂ

ਆਈ .ਏ.ਐਸ ਅਫਸਰ ਗੁਰਕੰਵਲ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸਾਉਣੀ ਫ਼ਸਲ ਝੋਨੇ ਦੀ ਲਵਾਈ ਲਈ 86 ਫ਼ੀਸਦ ਨਹਿਰੀ ਪਾਣੀ ਸਿੰਚਾਈ ਦਾ ਮਾਨ ਸਰਕਾਰ ਸਿਰਜੇਗੀ ਇਤਿਹਾਸ: ਧਾਲੀਵਾਲ

ਫਰੀਦਕੋਟ ਸ਼ਹਿਰ ਦੀ ਵਾਟਰ ਸਪਲਾਈ ਮਜ਼ਬੂਤ ਕਰਨ ਲਈ 14.06 ਕਰੋੜ ਦੇ ਪ੍ਰੋਜੈਕਟ ਨੂੰ ਮਨਜ਼ੂਰੀ : ਵਿਧਾਇਕ ਸੇਖੋਂ

ਧਾਲੀਵਾਲ ਨੇ 85 ਲੱਖ ਰੁਪਏ ਦੀ ਲਾਗਤ ਨਾਲ 24 ਕਿਲੋਮੀਟਰ ਸੜਕਾਂ ਦੇ ਨਿਰਮਾਣ ਲਈ ਰੱਖੇ ਨੀਂਹ ਪੱਥਰ

ਐਫਆਈਆਰ ਨੰਬਰ 39 ਮਾਮਲਾ: ਅਮ੍ਰਿਤਪਾਲ ਸਿੰਘ ਦੀ ਵੀਸੀ ਰਾਹੀਂ ਪੇਸ਼ੀ ਰਿਮਾਂਡ ‘ਤੇ ਅਦਾਲਤ ‘ਚ ਤਿੱਖੀ ਬਹਿਸ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ