Friday, April 17, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਗੁਰਦਾਸਪੁਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਸਦਕਾ ਇੱਕ ਹੋਰ ਅੱਤਵਾਦੀ ਹਮਲਾ ਟਲ਼ਿਆ; ਹੈਂਡ ਗ੍ਰਨੇਡ, ਦੋ ਪਿਸਤੌਲ ਬਰਾਮਦ

December 01, 2025 09:32 PM
SehajTimes

ਦੋਵੇਂ ਦੋਸ਼ੀਆਂ ਨੇ ਪੁਲਿਸ ਪਾਰਟੀ ’ਤੇ ਕੀਤੀ ਗੋਲੀਬਾਰੀ, ਜਵਾਬੀ ਕਾਰਵਾਈ ਵਿੱਚ ਹੋਏ ਜ਼ਖਮੀ: ਐਸ.ਐਸ.ਪੀ. ਗੁਰਦਾਸਪੁਰ ਆਦਿਤਿਆ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈ.ਐਸ.ਆਈ.-ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀਆਈ) ਵਿੰਗ ਪੰਜਾਬ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਗੁਰਦਾਸਪੁਰ ਗ੍ਰਨੇਡ ਹਮਲੇ ਨਾਲ ਸਬੰਧਤ ਚਾਰ ਮੁਲਜ਼ਮਾਂ ਨੂੰ ਇੱਕ ਪੀ-86 ਹੈਂਡ ਗ੍ਰਨੇਡ ਅਤੇ ਦੋ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰਦੀਪ ਕੁਮਾਰ ਵਾਸੀ ਹੁਸ਼ਿਆਰਪੁਰ , ਗੁਰਦਿੱਤ ਵਾਸੀ ਗੁਰਦਾਸਪੁਰ, ਨਵੀਨ ਚੌਧਰੀ ਅਤੇ ਕੁਸ਼ ਦੋਵੇਂ ਵਾਸੀ ਤਲਵਾੜਾ (ਹੁਸ਼ਿਆਰਪੁਰ) , ਵਜੋਂ ਹੋਈ ਹੈ। ਬਰਾਮਦ ਕੀਤੀਆਂ ਪਿਸਤੌਲਾਂ 2 ਪਿਸਤੌਲਾਂ ਵਿਚ- ਇੱਕ ਜ਼ਿਗਾਨਾ ਅਤੇ ਇੱਕ .32 ਬੋਰ ਸਮੇਤ ਜ਼ਿੰਦਾ ਕਾਰਤੂਸ ਸ਼ਾਮਲ ਹਨ।

ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੁਰਦਾਸਪੁਰ ਪੁਲਿਸ ਸਟੇਸ਼ਨ ’ਤੇ ਹੋਏ ਗ੍ਰਨੇਡ ਹਮਲੇ ਦੀ ਸਾਜ਼ਿਸ਼ ਪਾਕਿਸਤਾਨ ਦਾ ਆਈਐਸਆਈ-ਸਮਰਥਿਤ ਗੈਂਗਸਟਰ ਸ਼ਹਿਜ਼ਾਦ ਭੱਟੀ ਅਤੇ ਉਸਦੇ ਸਾਥੀ ਜ਼ੀਸ਼ਾਨ ਅਖਤਰ ਨੇ ਆਪਣੇ ਅਮਰੀਕਾ ਦੇ ਹੈਂਡਲਰ ਅਮਨਦੀਪ ਸਿੰਘ ਉਰਫ਼ ਅਮਨ ਪੰਨੂ , ਜੋ ਗੁਰਦਾਸਪੁਰ ਦਾ ਰਹਿਣ ਵਾਲਾ ਹੈ ਅਤੇ ਡੌਂਕੀ ਰੂਟ ਰਾਹੀਂ ਅਮਰੀਕਾ ਗਿਆ ਸੀ, ਦੀ ਸਹਾਇਤਾ ਨਾਲ ਰਚੀ ਸੀ। ਉਨ੍ਹਾਂ ਕਿਹਾ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਸ਼ਹਿਜ਼ਾਦ ਭੱਟੀ ਅਤੇ ਜ਼ੀਸ਼ਾਨ ਅਖਤਰ ਦੇ ਨਿਰਦੇਸ਼ਾਂ ’ਤੇ ਅਮਨ ਪੰਨੂ , ਸਰਹੱਦੀ ਸੂਬੇ ਵਿੱਚ ਅੱਤਵਾਦੀ ਹਮਲਿਆਂ ਨੂੰ ਅੰਜਾਮ ਦੇਣ ਲਈ ਕਾਰਕੁੰਨਾਂ ਦੀ ਭਰਤੀ ਵੀ ਕਰ ਰਿਹਾ ਸੀ। ਇਹ ਜ਼ਿਕਰਯੋਗ ਹੈ ਕਿ ਇਸ ਮਾਡਿਊਲ ਨੇ 25 ਨਵੰਬਰ, 2025 ਨੂੰ ਸ਼ਾਮ 7.30 ਵਜੇ ਦੇ ਕਰੀਬ ਗੁਰਦਾਸਪੁਰ ਸਿਟੀ ਪੁਲਿਸ ਸਟੇਸ਼ਨ ’ਤੇ ਗ੍ਰਨੇਡ ਹਮਲਾ ਕੀਤਾ ਸੀ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਡੀਆਈਜੀ ਨੇ ਕਿਹਾ ਕਿ ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਪ੍ਰਦੀਪ ਅਤੇ ਗੁਰਦਿੱਤ ਵਜੋਂ ਪਛਾਣੇ ਗਏ ਦੋ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਨੇ ਪੁਲਿਸ ਸਟੇਸ਼ਨ ’ਤੇ ਗ੍ਰਨੇਡ ਸੁੱਟਣ ਵਾਲੇ ਦੋਸ਼ੀਆਂ - ਹਰਗੁਨ, ਵਿਕਾਸ ਅਤੇ ਮੋਹਨ - ਨੂੰ ਵਿੱਤੀ ਅਤੇ ਲੌਜਿਸਟਿਕਸ ਸਹਾਇਤਾ ਪ੍ਰਦਾਨ ਕੀਤੀ ਸੀ । ਜ਼ਿਕਰਯੋਗ ਹੈ ਕਿ ਦਿੱਲੀ ਪੁਲਿਸ ਵੱਲੋਂ ਦੋ ਦੋਸ਼ੀ ਵਿਅਕਤੀਆਂ ਹਰਗੁਨ ਅਤੇ ਵਿਕਾਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਪ੍ਰਦੀਪ ਅਤੇ ਗੁਰਦਿੱਤ ਨੇ ਨਵੀਨ ਚੌਧਰੀ ਅਤੇ ਕੁਸ਼, ਜਿਨ੍ਹਾਂ ਨੂੰ ਜ਼ੀਸ਼ਾਨ ਅਖਤਰ ਵੱਲੋਂ ਭੇਜੇ ਗਏ ਦੋ ਹੈਂਡ ਗ੍ਰਨੇਡ ਮਿਲੇ ਸਨ, ਦੀ ਭੂਮਿਕਾ ਬਾਰੇ ਖੁਲਾਸਾ ਕੀਤਾ। ਇਨ੍ਹਾਂ ਵਿੱਚ ਇੱਕ ਗ੍ਰਨੇਡ ਉਨ੍ਹਾਂ ਨੇ ਸ਼ਹਿਜ਼ਾਦ ਭੱਟੀ ਦੇ ਨਿਰਦੇਸ਼ਾਂ ’ਤੇ ਗੁਰਦਾਸਪੁਰ ਪੁਲਿਸ ਥਾਣੇ ’ਤੇ ਗ੍ਰਨੇਡ ਸੁੱਟਣ ਵਾਲੇ ਮਾਡਿਊਲ ਨੂੰ ਸੌਂਪ ਦਿੱਤਾ ਸੀ।

ਡੀਆਈਜੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਇਹ ਦੋਵੇਂ ਮੁਲਜ਼ਮ ਦਹਿਸ਼ਤ ਫੈਲਾਉਣ ਅਤੇ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਇੱਕ ਹੋਰ ਗ੍ਰਨੇਡ ਹਮਲੇ ਦੀ ਯੋਜਨਾ ਬਣਾ ਰਹੇ ਸਨ, ਪਰ ਪੁਲਿਸ ਵੱਲੋਂ ਦੂਸਰੇ ਹੈਂਡ ਗ੍ਰਨੇਡ ਦੀ ਬਰਾਮਦਗੀ ਨਾਲ ਸੰਭਾਵਤ ਹਮਲਾ ਟਲ ਗਿਆ।

ਹੋਰ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਗੁਰਦਾਸਪੁਰ ਆਦਿੱਤਿਆ ਨੇ ਦੱਸਿਆ ਕਿ ਤਕਨੀਕੀ ਅਤੇ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਟੀਮਾਂ ਨੂੰ ਪਿੰਡ ਜਗਤਪੁਰ ਨੇੜੇ ਸ਼ੱਕੀ ਨਵੀਨ ਚੌਧਰੀ ਅਤੇ ਕੁਸ਼ ਦੀ ਮੌਜੂਦਗੀ ਦਾ ਪਤਾ ਲੱਗਿਆ।

ਉਨ੍ਹਾਂ ਕਿਹਾ ਕਿ ਪਿੰਡ ਜਗਤਪੁਰ ਵਿਖੇ ਨਾਕਾਬੰਦੀ ’ਤੇ ਰੋਕੇ ਜਾਣ ’ਤੇ ਦੋਵਾਂ ਸ਼ੱਕੀਆਂ ਨੇ ਪੁਲਿਸ ਪਾਰਟੀ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਜਵਾਬ ਅਤੇ ਸਵੈ-ਰੱਖਿਆ ਵਿੱਚ ਪੁਲਿਸ ਟੀਮਾਂ ਨੇ ਜਵਾਬੀ ਕਾਰਵਾਈ ਕੀਤੀ ਜਿਸ ਦੇ ਚਲਦਿਆਂ ਨਵੀਨ ਅਤੇ ਕੁਸ਼ ਜ਼ਖਮੀ ਹੋ ਗਏ। ਉਨ੍ਹਾਂ ਅੱਗੇ ਕਿਹਾ ਕਿ ਦੋਵਾਂ ਮੁਲਜ਼ਮਾਂ ਨੂੰ ਤੁਰੰਤ ਡਾਕਟਰੀ ਦੇਖਭਾਲ ਲਈ ਸਥਾਨਕ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਅਤੇ ਇਸ ਸਮੇਂ ਉਹ ਜ਼ੇਰੇ-ਇਲਾਜ ਹਨ।

ਐਸਐਸਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ ਅਤੇ ਦੋ ਪਿਸਤੌਲ ਬਰਾਮਦ ਕੀਤੇ ਹਨ। ਇਸ ਘਟਨਾਕ੍ਰਮ ਤੋਂ ਬਾਅਦ ਸਬੰਧਤ ਥਾਂ ਨੂੰ ਸੀਲ ਕਰਕੇ ਇਸਨੂੰ ਸੈਨੇਟਾਈਜ਼ ਕਰਨ ਅਤੇ ਬੰਬ ਨੂੰ ਬੇਅਸਰ ਕਰਨ ਲਈ ਬੰਬ ਡਿਸਪੋਜ਼ਲ ਟੀਮ ਨੂੰ ਬੁਲਾਇਆ ਗਿਆ।

ਇਸ ਸਬੰਧੀ ਥਾਣਾ ਸਿਟੀ ਗੁਰਦਾਸਪੁਰ ਵਿਖੇ ਬੀਐਨਐਸ ਦੀ ਧਾਰਾ 109, 324(4) ਤੇ 111 ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਤਹਿਤ ਐਫਆਈਆਰ ਨੰਬਰ 289 ਮਿਤੀ 26/11/2025 ਅਤੇ ਥਾਣਾ ਪੁਰਾਣਾ ਸ਼ਾਲਾ ਵਿਖੇ ਬੀਐਨਐਸ ਦੀ ਧਾਰਾ 109 ਤੇ 111, ਅਸਲਾ ਐਕਟ ਦੀ ਧਾਰਾ 25 ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਤਹਿਤ ਐਫਆਈਆਰ ਨੰਬਰ 130 ਮਿਤੀ 1/12/2025 ਤਹਿਤ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ।

Have something to say? Post your comment

 

More in Majha

ਖਰਾਬ ਮੌਸਮ ਤੋਂ ਬਾਅਦ ਮੰਡੀਆਂ 'ਚ ਕਣਕ ਦੀ ਖਰੀਦ ਨੇ ਫੜੀ ਰਫ਼ਤਾਰ, ਕਿਸਾਨਾਂ ਦੇ ਚਿਹਰੇ ਖਿੜੇ

ਚੀਫ਼ ਖ਼ਾਲਸਾ ਦੀਵਾਨ ਸਕੂਲ ਦੇ ਵਿਦਿਆਰਥੀ ਦਿਵਜੋਤ ਸਿੰਘ ਨੇ ਰਾਸ਼ਟਰੀ ਮੰਚ ਤੇ ਝੰਡੇ ਗੱਡੇ

ਮਹਿਲਾ ਰਾਖਵਾਂਕਰਨ ਬਿੱਲ ਰਾਹੀਂ ਭਾਜਪਾ ਕਰ ਰਹੀ ਹੈ ਦੇਸ਼ ਦੀਆਂ ਔਰਤਾਂ ਨਾਲ ਧੋਖਾ: ਡਾ. ਰਾਜਕੁਮਾਰ ਵੇਰਕਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੰਗਲੈਂਡ ਤੋਂ ਪੁੱਜੇ ਪਰਿਵਾਰ ਦਾ ਗੁੰਮ ਹੋਇਆ ਕੀਮਤੀ ਬੈਗ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਲੱਭ ਕੇ ਕੀਤਾ ਵਾਪਸ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਅਜਨਾਲਾ ਦੇ ਵਾਰਡ ਨੰਬਰ 7 ਵਿੱਚ ਭਿਆਨਕ ਅੱਗ 50 ਲੱਖ ਤੋਂ ਵੱਧ ਦਾ ਨੁਕਸਾਨ

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਕੈਬਨਿਟ ਮੰਤਰੀ ਈ:ਟੀ:ਓ ਨੇ ਮਹਿਤਾ ਮੰਡੀ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜਾ

ਨਗਰ ਨਿਗਮ ਵਲੋਂ 20-21-22 ਅਪ੍ਰੈਲ 2026 ਨੂੰ ਸਵੱਛਤਾ ਰੈਲੀ ਦਾ ਕੀਤਾ ਜਾ ਰਿਹਾ ਹੈ ਆਯੋਜਨ ਮੇਅਰ ਅਤੇ ਕਮਿਸ਼ਨਰ ਵਲੋਂ ਕੀਤੀ ਗਈ ਪ੍ਰੈਸ ਕਾਨਫਰੰਸ

ਅੰਮ੍ਰਿਤਸਰ ਵਿੱਚ ਸਾਲਿਡ ਵੇਸਟ ਮੈਨੇਜਮੈਂਟ ਨੂੰ ਮਿਲਿਆ ਡਿਜ਼ਿਟਲ ਬੂਸਟ, ਏਆਈ ਡਿਵਾਈਸ ਨਾਲ ਨਿਗਰਾਨੀ ਹੋਵੇਗੀ ਹੋਰ ਤੇਜ਼