Monday, December 01, 2025

Chandigarh

‘ਯੁੱਧ ਨਸ਼ਿਆਂ ਵਿਰੁੱਧ’ ਦੇ ਨੌਂ ਮਹੀਨੇ : 38 ਹਜ਼ਾਰ ਤੋਂ ਵੱਧ ਨਸ਼ਾ ਤਸਕਰ 1714 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

December 01, 2025 09:33 PM
SehajTimes

275ਵੇਂ ਦਿਨ, 77 ਨਸ਼ਾ ਤਸਕਰ 7.3 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 18 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨੌਂ ਮਹੀਨੇ ਪੂਰੇ ਹੋ ਗਏ ਹਨ, ਜਿਸ ਦੌਰਾਨ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 26,256 ਐਫ਼.ਆਈ.ਆਰਜ਼ ਦਰਜ ਕੀਤੀਆਂ ਅਤੇ 38,687 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਸਿੱਟੇ ਵਜੋਂ 1714 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ।ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਪੰਜਾਬ ਪੁਲਿਸ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਰੋਜ਼ਾਨਾ ਨਿਰੰਤਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਮੁਕੰਮਲ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ- ਕਮੇਟੀ ਦਾ ਗਠਨ ਵੀ ਕੀਤਾ ਹੈ।

1714 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ, ਪੰਜਾਬ ਪੁਲਿਸ ਨੇ 561 ਕਿਲੋ ਅਫੀਮ, 266 ਕੁਇੰਟਲ ਭੁੱਕੀ, 40 ਕਿਲੋ ਚਰਸ, 556 ਕਿਲੋ ਗਾਂਜਾ, 21 ਕਿਲੋ ਆਈ.ਸੀ.ਈ., 42 ਲੱਖ ਨਸ਼ੀਲੀਆਂ ਗੋਲੀਆਂ ਅਤੇ 14.83 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ। 275ਵੇਂ ਦਿਨ, ਪੰਜਾਬ ਪੁਲਿਸ ਨੇ 77 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.3 ਕਿਲੋ ਹੈਰੋਇਨ, 10 ਕੁਇੰਟਲ ਭੁੱਕੀ, 547 ਨਸ਼ੀਲੀਆਂ ਗੋਲੀਆਂ ਅਤੇ 5,500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਉਨ੍ਹਾਂ ਕਿਹਾ ਕਿ 70 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 355 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਨਾਲ ਰਾਜ ਭਰ ਵਿੱਚ 61 ਐਫਆਈਆਰਜ਼ ਦਰਜ ਕੀਤੀਆਂ ਗਈਆਂ , ਜਦੋਂ ਕਿ ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 365 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਸੂਬੇ ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ - ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ 18 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਨਿਵੇਸ਼ਕ ਆਊਟਰੀਚ ਮਿਸ਼ਨ ਅਤੇ ਗਲੋਬਲ ਰੋਡ ਸ਼ੋਅ ਲਈ ਪੰਜਾਬ ਸਰਕਾਰ ਦਾ ਵਫ਼ਦ ਜਾਪਾਨ ਅਤੇ ਦੱਖਣੀ ਕੋਰੀਆ ਦਾ ਕਰੇਗਾ ਦੌਰਾ

ਰੋਡਵੇਜ਼ ਕਾਮਿਆਂ ਦੀ ਹੜਤਾਲ ਖਤਮ; ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਦੌਰਾਨ ਬਣੀ ਸਹਿਮਤੀ

ਐਸਈਸੀ ਨੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਖੇਤਰ ਦੀਆਂ ਸੀਮਾਵਾਂ ਵਿੱਚ ਮਹੱਤਵਪੂਰਨ ਤਬਦੀਲੀ ਕਾਰਨ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੇ ਮੈਂਬਰਾਂ ਦੀਆਂ ਚੋਣਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ

'ਯੁੱਧ ਨਸ਼ਿਆਂ ਵਿਰੁੱਧ’ ਦੇ 274ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 74 ਨਸ਼ਾ ਤਸਕਰ ਕਾਬੂ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟਾਂ ਨੇ ਐਨ.ਡੀ.ਏ. ਤੋਂ ਗ੍ਰੈਜੂਏਸ਼ਨ ਕੀਤੀ ਮੁਕੰਮਲ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ 12 ਅਹਿਮ ਸ਼੍ਰੇਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ

ਪਾਰਦਰਸ਼ੀ ਭਰਤੀ ਪ੍ਰਣਾਲੀ ਨੇ ਪੰਜਾਬ ਦੇ ਹੋਣਹਾਰ ਨੌਜਵਾਨਾਂ ਲਈ ਖੋਲ੍ਹੇ ਸੁਨਹਿਰੀ ਭਵਿੱਖ ਦੇ ਦਰਵਾਜ਼ੇ: ਹਰਪਾਲ ਸਿੰਘ ਚੀਮਾ

'ਯੁੱਧ ਨਸ਼ਿਆਂ ਵਿਰੁੱਧ': 272ਵੇਂ ਦਿਨ, ਪੰਜਾਬ ਪੁਲਿਸ ਵੱਲੋਂ 699 ਗ੍ਰਾਮ ਹੈਰੋਇਨ, 84 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 95 ਨਸ਼ਾ ਤਸਕਰ ਗ੍ਰਿਫ਼ਤਾਰ

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ: ਰਾਜ ਕਮਲ ਚੌਧਰੀ

ਹਾੜੀ ਮੰਡੀਕਰਨ ਸੀਜ਼ਨ 2026-27 ਲਈ ਤਿਆਰੀਆਂ ਸ਼ੁਰੂ