ਸੁਨਾਮ : ਸੂਬੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਹੋ ਰਹੀਆਂ ਚੋਣਾਂ ਨੂੰ ਲੈਕੇ ਸੀਨੀਅਰ ਕਾਂਗਰਸੀ ਆਗੂ ਰਾਜਿੰਦਰ ਦੀਪਾ ਨੇ ਰਣਨੀਤੀ ਤੈਅ ਕਰਨ ਲਈ ਵਿਧਾਨ ਸਭਾ ਹਲਕਾ ਸੁਨਾਮ ਵਿੱਚ ਪੈਂਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਜੋਨਾਂ ਬਾਰੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕਰਕੇ ਵਿਚਾਰ ਚਰਚਾ ਕੀਤੀ। ਮੀਟਿੰਗ ਵਿੱਚ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਗਾਗਾ, ਹਲਕੇ ਦੇ ਅਬਜ਼ਰਵਰ ਹਰਪਾਲ ਸੋਨੂੰ ਅਤੇ ਬਲਾਕ ਕਾਂਗਰਸ ਦੇ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਮੌਕੇ ਹਾਜ਼ਰ ਕਾਂਗਰਸ ਵਰਕਰਾਂ ਨੇ ਪਾਰਟੀ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਜਿਸ ਨੂੰ ਵੀ ਉਮੀਦਵਾਰ ਬਣਾਏਗੀ ਉਸਦੀ ਤਨਦੇਹੀ ਨਾਲ ਮੱਦਦ ਕੀਤੀ ਜਾਵੇਗੀ ਅਤੇ ਚੋਣਾਂ ਪੂਰੇ ਜੋਸ਼ ਨਾਲ ਲੜੀਆਂ ਜਾਣਗੀਆਂ। ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਜਗਦੇਵ ਗਾਗਾ ਅਤੇ ਹਲਕੇ ਦੇ ਅਬਜਰਵਰ ਹਰਪਾਲ ਸੋਨੂੰ ਨੇ ਆਖਿਆ ਕਿ ਕਾਂਗਰਸ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਦ੍ਰਿੜ ਇਰਾਦੇ ਨਾਲ ਮੈਦਾਨ ਵਿੱਚ ਉਤਰੇਗੀ। ਉਨ੍ਹਾਂ ਪਾਰਟੀ ਵਰਕਰਾਂ ਨੂੰ ਵੋਟਰਾਂ ਨਾਲ ਲਾਮਬੰਦੀ ਸ਼ੁਰੂ ਕਰਨ ਦੀ ਤਾਕੀਦ ਕੀਤੀ ਹੈ। ਇਸ ਮੌਕੇ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਬਲਾਕ ਪ੍ਰਧਾਨ, ਸ਼ਸ਼ੀ ਅਗਰਵਾਲ ਪ੍ਰਧਾਨ ਮਹਿਲਾ ਵਿੰਗ, ਹਰਚਰਨ ਸਿੰਘ ਸਾਬਕਾ ਸਰਪੰਚ ਉਭਾਵਾਲ, ਗੁਰਮੇਲ ਸਿੰਘ ਸਾਬਕਾ ਸਰਪੰਚ ਉਭਾਵਾਲ, ਮੁਲਖਾ ਸਿੰਘ ਸਾਬਕਾ ਸਰਪੰਚ ਕੁੰਨਰਾ, ਸੁਖਪਾਲ ਸਿੰਘ ਭੰਮਾਬੱਦੀ, ਸੁਰਿੰਦਰ ਸ਼ਰਮਾ ਬਹਾਦਰਪੁਰ, ਸੁਖਵੀਰ ਸਿੰਘ ਸ਼ੇਰੋਂ, ਅਮਰੀਕ ਸਿੰਘ, ਕਰਮਜੀਤ ਕੌਰ ਮਾਡਲ ਟਾਊਨ, ਰਾਜਿੰਦਰ ਸਿੰਘ ਸੰਘਰੇੜੀ, ਮਨਵੀਰ ਸਿੰਘ ਖੇੜੀ, ਜਸਵੰਤ ਸਿੰਘ ਭੰਮ, ਕੇਸਰ ਖਾਨ ਤੁੰਗਾਂ, ਬਬਲੀ ਢੱਡਰੀਆਂ, ਬਿੱਟੂ ਤੋਗਾਵਾਲ, ਤਰਸੇਮ ਸਿੰਘ ਤੋਲਾਵਾਲ, ਦਰਸ਼ਨ ਸਿੰਘ ਜਖੇਪਲ ਸਮੇਤ ਹੋਰ ਆਗੂ ਹਾਜ਼ਰ ਸਨ।