ਸੁਨਾਮ : ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਨੇ ਸੁਨਾਮ ਬਲਾਕ ਦੇ ਪਿੰਡ ਧਰਮਗੜ੍ਹ ਵਿਖੇ ਕਿਸਾਨ ਆਗੂ ਜਸਵੀਰ ਸਿੰਘ ਮੈਦੇਵਾਸ ਅਤੇ ਸੰਤ ਰਾਮ ਛਾਜਲੀ ਦੀ ਅਗਵਾਈ ਹੇਠ ਨਵੀਂ ਇਕਾਈ ਦਾ ਗਠਨ ਕਰਕੇ ਪਿੰਡ ਇਕਾਈ ਦੀ ਚੋਣ ਕਰਵਾਈ। ਪਿੰਡ ਇਕਾਈ ਦਾ ਪ੍ਰਧਾਨ ਮੱਖਣ ਸਿੰਘ ਨੂੰ ਬਣਾਇਆ ਗਿਆ ਅਤੇ 31 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਜਥੇਬੰਦੀ ਦੇ ਆਗੂਆਂ ਜਸਵੀਰ ਸਿੰਘ ਮੈਦੇਵਾਸ ਤੇ ਸੰਤ ਰਾਮ ਛਾਜਲੀ ਨੇ ਆਖਿਆ ਕਿ ਜਥੇਬੰਦੀ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈਕੇ ਪੂਰੀ ਸਰਗਰਮੀ ਨਾਲ ਕਾਰਜਸ਼ੀਲ ਹੈ। ਬਿਜਲੀ ਸੋਧ ਬਿਲ 2025 ਨੂੰ ਲਾਗੂ ਕਰਨ ਦੇਣ ਤੋਂ ਰੋਕਣ ਲਈ ਪੂਰੀ ਵਾਹ ਲਾਈ ਜਾਵੇਗੀ। ਇਸ ਮੌਕੇ ਕੁਲਵੀਰ ਸਿੰਘ,ਜੀਵਨ ਸਿੰਘ, ਜਗਜੀਤ ਸਿੰਘ, ਜਰਨੈਲ ਸਿੰਘ, ਨਿਰਮਲ ਸਿੰਘ, ਬ੍ਰਿਜ ਭਾਨ,ਜਸਪਾਲ ਸਿੰਘ,ਰਾਮ ਸਿੰਘ ਆਦਿ ਹਾਜ਼ਰ ਸਨ।