ਸੁਨਾਮ : ਗ੍ਰੰਥੀ ਰਾਗੀ ਪ੍ਰਚਾਰਕ ਸਭਾ ਦੇ ਸਰਪ੍ਰਸਤ ਜਗਮੇਲ ਸਿੰਘ ਛਾਜਲਾ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਧਾਰਮਿਕ ਮਾਮਲਿਆਂ ਦੇ ਇੰਚਾਰਜ ਬਣਾਉਣ ਤੇ ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਸੁਨਾਮ ਵੱਲੋਂ ਜਗਮੇਲ ਸਿੰਘ ਛਾਜਲਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਨਾਮਦੇਵ ਸਭਾ ਦੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਮੋਹਲ ਨੇ ਆਖਿਆ ਕਿ ਇਸ ਕਾਰਜ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਇੱਕ ਯੋਗ ਵਿਅਕਤੀ ਦੀ ਚੋਣ ਕੀਤੀ ਗਈ ਹੈ ਜਿਸ ਨਾਲ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ ਕਿਉਂਕਿ ਜਗਮੇਲ ਸਿੰਘ ਛਾਜਲਾ ਖੁਦ ਇੱਕ ਧਾਰਮਿਕ ਸ਼ਖਸ਼ੀਅਤ ਹਨ ਪਿਛਲੇ ਲੰਬੇ ਸਮੇਂ ਤੋਂ ਸਿੱਖ ਪੰਥ ਦੀ ਸੇਵਾ ਕਰਦੇ ਆ ਰਹੇ ਹਨ ਅਤੇ ਲੰਬੇ ਸਮੇਂ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਧਾਰਮਿਕ ਮਾਮਲਿਆਂ ਦੇ ਵਿੱਚ ਅਹਿਮ ਰੋਲ ਨਿਭਾਅ ਰਹੇ ਹਨ ,ਇਸ ਨਿਯੁਕਤੀ ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵਿੰਦਰ ਸਿੰਘ ਮੋਹਲ ਨੇ ਆਪਣੀ ਸਮੁੱਚੀ ਪ੍ਰਬੰਧਕ ਕਮੇਟੀ ਵੱਲੋਂ ਜਗਮੇਲ ਸਿੰਘ ਛਾਜਲਾ ਨੂੰ ਵਧਾਈ ਦਿੱਤੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਉਹਨਾਂ ਨੂੰ ਇਹ ਅਹਿਮ ਜਿੰਮੇਵਾਰੀ ਦੇਣ ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਪ੍ਰਧਾਨ ਤਰਲੋਚਨ ਸਿੰਘ ਮੋਹਲ, ਲੱਕੀ ਜੱਸਲ, ਦਰਸ਼ਨ ਸਿੰਘ, ਬੰਤ ਸਿੰਘ ਰਾਏ, ਹਰਿੰਦਰ ਸਿੰਘ, ਬਿਕਰਮਜੀਤ ਸਿੰਘ, ਤਰਸੇਮ ਸਿੰਘ, ਰਣਜੀਤ ਸਿੰਘ ਕੈਂਥ, ਮਹਿੰਦਰ ਸਿੰਘ ਜੌੜਾ ਹਾਜ਼ਰ ਸਨ।