Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

December 02, 2025 04:54 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਕਫ਼ ਬੋਰਡ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਰੈਂਟ ਕੁਲੈਕਟਰ ਮੁਹੰਮਦ ਇਕਬਾਲ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 3,00,000/- ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਦੁਆਰਾ ਸਿੰਘ ਸਭਾ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਦਾ ਵਸਨੀਕ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਰੈਂਟ ਕੁਲੈਕਟਰ ਉਸਨੂੰ ਵਕਫ਼ ਬੋਰਡ ਜ਼ੀਰਾ ਵੱਲੋਂ ਅਲਾਟ ਕੀਤੀ ਗਈ ਜ਼ਮੀਨ ਦਾ ਕਬਜ਼ਾ ਦੇਣ ਬਦਲੇ ਸੀਨੀਅਰ ਅਧਿਕਾਰੀ ਦੇ ਨਾਮ ‘ਤੇ ਉਸਤੋਂ 5,40,000/- ਰੁਪਏ ਰਿਸ਼ਵਤ ਮੰਗ ਰਿਹਾ ਹੈ। ਇਸ ਸਬੰਧ ਵਿੱਚ ਉਕਤ ਮੁਲਜ਼ਮ ਪਹਿਲਾਂ ਹੀ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਦੀ ਟੋਕਨ ਮਨੀ ਵਜੋਂ 70,000/- ਰੁਪਏ ਦੀ ਰਿਸ਼ਵਤ ਲੈ ਚੁੱਕਾ ਸੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਕਫ਼ ਬੋਰਡ ਜ਼ੀਰਾ ਦੇ ਨਾਮ 'ਤੇ ਚੈੱਕਾਂ ਰਾਹੀਂ 2.98 ਲੱਖ ਰੁਪਏ ਦੀ ਸਰਕਾਰੀ ਫੀਸ ਪਹਿਲਾਂ ਹੀ ਅਦਾ ਕਰ ਚੁੱਕਾ ਸੀ, ਜਿਸ ਵਿੱਚ ਵਕਫ਼ ਬੋਰਡ ਜ਼ੀਰਾ ਤੋਂ ਲੀਜ਼ 'ਤੇ ਲਈ ਜਾਣ ਵਾਲੀ ਸੰਪਤੀ ਦੇ ਕਿਰਾਏ ਦੀ ਰਕਮ ਵੀ ਸ਼ਾਮਲ ਸੀ ਅਤੇ ਇਹੀ ਚੈੱਕ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਮੁਲਜ਼ਮ ਰੈਂਟ ਕੁਲੈਕਟਰ ਮੁਹੰਮਦ ਇਕਬਾਲ ਦੇ ਦਫ਼ਤਰ ਤੋਂ ਛਾਪੇਮਾਰੀ ਦੌਰਾਨ ਬਰਾਮਦ ਕੀਤੇ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ (ਈਓਡਬਲਿਊ) ਦੀ ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 3,00,000/- ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।

ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਈਓਡਬਲਿਊ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਲਜ਼ਮ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਖਰੜ ਤੋਂ ਆਪ ਵਿਧਾਇਕ ’ਤੇ ਆਪਣੇ ਨਜ਼ਦੀਕੀ ਐਸ.ਡੀ.ਓ., ਜੇ.ਈ., ਐਕਸੀਅਨ ਨੂੰ ਚੋਣ ਅਧਿਕਾਰੀ ਵਜੋਂ ਨਿਯੁਕਤ ਕਰਵਾਉਣ ਦੀ ਕਰ ਰਹੇ ਹਨ ਕੋਸ਼ਿਸ਼

ਪੰਜਾਬ ਸਰਕਾਰ ਪੰਜਾਬੀਆਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਵਿੱਚ ਹੋਈ ਨਾਕਾਮਯਾਬ: ਰਣਜੀਤ ਸਿੰਘ ਗਿੱਲ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ

ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : ਹਰਚੰਦ ਸਿੰਘ ਬਰਸਟ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ