Wednesday, December 03, 2025

Malwa

ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਲਈ ਉਮੀਦਵਾਰ ਐਲਾਨੇ 

December 03, 2025 02:53 PM
ਦਰਸ਼ਨ ਸਿੰਘ ਚੌਹਾਨ
 
ਸੁਨਾਮ : ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਚੰਗੇ ਪ੍ਰਦਰਸ਼ਨ ਦਾ ਦਾਅਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਹਲਕਾ ਇੰਚਾਰਜ਼ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥਕ ਸਿਧਾਂਤਾਂ , ਇਮਾਨਦਾਰ ਸੇਵਾ ਅਤੇ ਪੰਜਾਬ ਦੇ ਹਿੱਤਾਂ ਲਈ ਲੜਾਈ ਦੀ ਪ੍ਰੰਪਰਾ ’ਤੇ ਟਿਕਿਆ ਹੋਇਆ ਹੈ। ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਦੀ ਅਗਵਾਈ ਹੇਠ ਸੁਨਾਮ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਸਬੰਧ ਵਿੱਚ ਤਿਆਰੀਆਂ ਨੂੰ ਲੈਕੇ ਸੱਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਗੋਲਡੀ ਕਿਹਾ ਕਿ ਆਉਣ ਵਾਲੀਆਂ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਅਕਾਲੀ ਦਲ ਦੇ ਉਮੀਦਵਾਰ ਲੋਕਾਂ ਦੇ ਭਰੋਸੇ ਅਤੇ ਸੰਗਠਨ ਦੀ ਮਜ਼ਬੂਤੀ ਦੇ ਆਧਾਰ ’ਤੇ ਬੇਹਤਰੀਨ ਪ੍ਰਦਰਸ਼ਨ ਕਰਨਗੇ, ਉਨ੍ਹਾਂ ਆਖਿਆ ਕਿ ਲੋਕਾਂ ਨਾਲ ਸਿੱਧੇ ਸੰਪਰਕ, ਇਮਾਨਦਾਰ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਸਾਫ਼ ਦਿਸਦਾ ਹੈ ਕਿ ਅਕਾਲੀ ਦਲ ਇੱਕ ਵਾਰ ਫਿਰ ਪੰਜਾਬ ਦੇ ਪਿੰਡਾਂ ਦੇ ਵੋਟਰਾਂ ਦੀ ਪਹਿਲੀ ਪਸੰਦ ਬਣੇਗਾ । ਨੌਜਵਾਨ ਆਗੂ ਵਿਨਰਜੀਤ ਗੋਲਡੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੀ ਸਰਕਾਰ ਵੀ ਬਣਾਕੇ ਵੇਖ ਲਈ ਪਰ ਇਹਨਾਂ ਸਭ ਨੇ ਪੰਜਾਬੀਆਂ ਦਾ ਭਰੋਸਾ ਤੋੜਿਆ ਹੈ ਜਦਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਪਾਰਦਰਸ਼ੀ ਰਾਜ ਪ੍ਰਬੰਧ ਦਿੱਤਾ ਗਿਆ ਹੈ। ਇਸ ਮੌਕੇ ਤੇਜਿੰਦਰ ਸਿੰਘ ਸੰਘਰੇੜੀ, ਰਵਿੰਦਰ ਸਿੰਘ ਚੀਮਾ, ਗੱਗੀ ਸੰਘਰੇੜੀ, ਬਲਵਿੰਦਰ ਸਿੰਘ ਅਕਬਰਪੁਰ, ਕੇਸਰ ਸਿੰਘ, ਦਿਲਬਾਗ ਸਿੰਘ, ਸਰਕਲ ਪ੍ਰਧਾਨ ਦਰਸ਼ਨ ਸਿੰਘ, ਭੁਪਿੰਦਰ ਸਿੰਘ ਢੱਡਰੀਆਂ, ਦਰਸ਼ਨ ਸਿੰਘ ਉਪਲੀ, ਪਰਮਜੀਤ ਸਿੰਘ ਨਿੱਕਾ, ਰਾਜਵਿੰਦਰ ਸਿੰਘ, ਸਤਿਗੁਰੂ ਸਿੰਘ, ਮੇਜਰ ਸਿੰਘ, ਮੀਤ ਪ੍ਰਧਾਨ ਗੁਰਮੀਤ ਸਿੰਘ, ਨਛੱਤਰ ਸਿੰਘ, ਮਿਸ਼ਰਾ ਸਿੰਘ, ਗੁਰਦੀਪ ਸਿੰਘ, ਬਲਵੀਰ ਸਿੰਘ, ਰੰਗੀ ਸਿੰਘ, ਚਮਕੌਰ ਸਿੰਘ, ਸੁਖਵਿੰਦਰ ਸਿੰਘ, ਭਜਨ ਸਿੰਘ, ਹਰਦੇਵ ਸਿੰਘ, ਸਰਪੰਚ ਸੁਖਵਿੰਦਰ ਸਿੰਘ ਚਹਿਲ, ਰਣਜੀਤ ਸਿੰਘ ਕੂਕਾ ਮੀਤ ਪ੍ਰਧਾਨ, ਗੁਰਮੀਤ ਸਿੰਘ ਲੱਲੀ, ਜਸਵਿੰਦਰ ਸਿੰਘ , ਬਿੱਲਾ ਰੰਧਾਵਾ, ਹਾਕਮ ਸਿੰਘ, ਹਰਬੰਸ ਸਿੰਘ, ਜਗਦੇਵ ਸਿੰਘ ਦੁਲਟ, ਚਮਕੌਰ ਸਿੰਘ, ਅੰਗਰੇਜ਼ ਸਿੰਘ, ਹਮੀਰ ਸਿੰਘ ਤਕੀਪੁਰ, ਸੁਖਦੇਵ ਸਿੰਘ, ਜੀਵਨ ਸਿੰਘ, ਹਰਦੀਪ ਸਿੰਘ, ਹਰਪਾਲ ਸਿੰਘ, ਸੁਖਬੀਰ ਸਿੰਘ, ਨਿਰਭੈ ਸਿੰਘ, ਹਾਕਮ ਸਿੰਘ, ਹਰਜੀਤ ਕੌਰ, ਰਮਨਦੀਪ ਸਿੰਘ ਰਾਣਾ,ਵਿੱਕੀ ਸਿੱਧੂ, ਪਰਮਿੰਦਰ ਸਿੰਘ ਨਮੋਲ  ਜਸਵੀਰ ਸਿੰਘ ਲੋਹਾ ਖੇੜਾ, ਭੁਪਿੰਦਰ ਸਿੰਘ ਚੱਠਾ, ਗੁਰਸੇਵਕ ਸਿੰਘ ਬਿਗੜਵਾਲ, ਹਰਪਾਲ ਸਿੰਘ, ਕੁਲਦੀਪ ਸਿੰਘ ਕਾਲਾ, ਤਰਸੇਮ ਸਿੰਘ,ਵਿਕਰਮ ਸਿੰਘ, ਹਰਮੇਲ ਸਿੰਘ ਸਾਬਕਾ ਸਰਪੰਚ ਅਤੇ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ ।

Have something to say? Post your comment