Wednesday, December 03, 2025

Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੀ ਮਹੱਤਤਾ ‘ਤੇ ਜ਼ੋਰ

December 03, 2025 03:37 PM
SehajTimes

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ) ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਹਰੇਕ ਕਾਰਪੋਰੇਟ ਇਕਾਈ ਨੂੰ ਸਮਾਜ 'ਤੇ ਆਪਣੇ ਪ੍ਰਭਾਵ ਲਈ ਪੂਰੀ ਤਰ੍ਹਾਂ ਜਵਾਬਦੇਹ ਹੋਣ ਵਾਸਤੇ ਸੀ.ਐਸ.ਆਰ. ਗਤੀਵਿਧੀਆਂ ਕਰਨੀਆਂ ਚਾਹੀਦੀਆਂ ਹਨ। ਵਿੱਤ ਮੰਤਰੀ ਨੇ ਇਹ ਟਿੱਪਣੀ ਕੈਪੀਟਲ ਸਮਾਲ ਫਾਈਨਾਂਸ ਬੈਂਕ ਤੋਂ ‘ਮੁੱਖ ਮੰਤਰੀ ਰੰਗਲਾ ਪੰਜਾਬ ਫੰਡ’ ਲਈ ਰਸਮੀ ਤੌਰ 'ਤੇ ਯੋਗਦਾਨ ਪ੍ਰਾਪਤ ਕਰਨ ਸਮੇਂ ਕੀਤੀ। ਫੰਡ ਵਿੱਚ ਯੋਗਦਾਨ ਵਜੋਂ ਕੈਪੀਟਲ ਸਮਾਲ ਫਾਈਨਾਂਸ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਅਤੇ ਸੀ.ਈ.ਓ. ਸਰਵਜੀਤ ਸਿੰਘ ਸਮਰਾ ਵੱਲੋਂ 31 ਲੱਖ ਰੁਪਏ ਦਾ ਚੈੱਕ ਵਿੱਤ ਮੰਤਰੀ ਨੂੰ ਸੌਂਪਿਆ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੈਂਕ ਵੱਲੋਂ ਖੁੱਲ੍ਹੇ ਦਿਲ ਨਾਲ ਫੰਡ ਵਿੱਚ ਯੋਗਦਾਨ ਦੇਣ ਦੇ ਉਪਰਾਲੇ ਅਤੇ ਸਮਾਜਿਕ ਜਵਾਬਦੇਹੀ ਪ੍ਰਤੀ ਅਦਾਰੇ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ।

ਇਸ ਫੰਡ ਦੇ ਮਹੱਤਵਪੂਰਨ ਉਦੇਸ਼ ‘ਤੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ‘ਮੁੱਖ ਮੰਤਰੀ ਰੰਗਲਾ ਪੰਜਾਬ ਫੰਡ’ ਵਿੱਚ ਪਾਏ ਜਾਣ ਵਾਲੇ ਯੋਗਦਾਨ ਦੀ ਵਰਤੋਂ ਵਿਸ਼ੇਸ਼ ਤੌਰ 'ਤੇ ਸੂਬੇ ਭਰ ਦੇ ਉਨ੍ਹਾਂ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਕੀਤੀ ਜਾ ਰਹੀ ਹੈ, ਜਿਨ੍ਹਾਂ ਨੇ ਇਸ ਸਾਲ ਭਿਆਨਕ ਹੜ੍ਹਾਂ ਦੀ ਮਾਰ ਝੱਲੀ ਹੈ। ਉਨ੍ਹਾਂ ਕਿਹਾ ਕਿ ਕੈਪੀਟਲ ਸਮਾਲ ਫਾਈਨਾਂਸ ਬੈਂਕ ਦਾ ਇਹ ਮਹੱਤਵਪੂਰਨ ਯੋਗਦਾਨ ਇਨ੍ਹਾਂ ਪਰਿਵਾਰਾਂ ਲਈ ਚੱਲ ਰਹੇ ਰਾਹਤ ਅਤੇ ਮੁੜ ਵਸੇਬਾ ਯਤਨਾਂ ਵਿੱਚ ਸਿੱਧੇ ਤੌਰ 'ਤੇ ਮਦਦਗਾਰ ਸਾਬਤ ਹੋਵੇਗਾ।

Have something to say? Post your comment

 

More in Chandigarh

'ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025' ਨੂੰ ਵਿੱਤ ਵਿਭਾਗ ਵੱਲੋਂ ਮਨਜ਼ੂਰੀ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਸਿਹਤ ਮੰਤਰੀ ਨੇ ਕੰਨਿਆ ਭਰੂਣ ਹੱਤਿਆ ਵਿਰੁੱਧ ਸਾਂਝੇ ਸੰਘਰਸ਼ ਦਾ ਦਿੱਤਾ ਸੱਦਾ, ਲਿੰਗ ਅਨੁਪਾਤ ਵਿੱਚ ਸੁਧਾਰ ਲਈ ਅਗਲੇ ਸਾਲ ਤੱਕ ਰਾਸ਼ਟਰੀ ਔਸਤ ਨੂੰ ਪਾਰ ਕਰਨ ਦਾ ਟੀਚਾ ਰੱਖਿਆ

'ਯੁੱਧ ਨਸ਼ਿਆਂ ਵਿਰੁੱਧ': 276ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.7 ਕਿਲੋਗ੍ਰਾਮ ਹੈਰੋਇਨ ਅਤੇ 1.20 ਲੱਖ ਰੁਪਏ ਦੀ ਡਰੱਗ ਮਨੀ ਸਮੇਤ 83 ਨਸ਼ਾ ਤਸਕਰ ਗ੍ਰਿਫ਼ਤਾਰ

ਐਸ ਏ ਐਸ ਨਗਰ ਪੁਲਿਸ ਵੱਲੋਂ ਡੇਰਾਬੱਸੀ ਵਿਖੇ ਕਾਸੋ ਓਪਰੇਸ਼ਨ; ਇੱਕ ਵਿਅਕਤੀ ਗੈਰ-ਕਾਨੂੰਨੀ ਪਿਸਤੌਲ ਸਮੇਤ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ ਨੌਂ ਮਹੀਨੇ : 38 ਹਜ਼ਾਰ ਤੋਂ ਵੱਧ ਨਸ਼ਾ ਤਸਕਰ 1714 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਨਿਵੇਸ਼ਕ ਆਊਟਰੀਚ ਮਿਸ਼ਨ ਅਤੇ ਗਲੋਬਲ ਰੋਡ ਸ਼ੋਅ ਲਈ ਪੰਜਾਬ ਸਰਕਾਰ ਦਾ ਵਫ਼ਦ ਜਾਪਾਨ ਅਤੇ ਦੱਖਣੀ ਕੋਰੀਆ ਦਾ ਕਰੇਗਾ ਦੌਰਾ

ਰੋਡਵੇਜ਼ ਕਾਮਿਆਂ ਦੀ ਹੜਤਾਲ ਖਤਮ; ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਦੌਰਾਨ ਬਣੀ ਸਹਿਮਤੀ

ਐਸਈਸੀ ਨੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਖੇਤਰ ਦੀਆਂ ਸੀਮਾਵਾਂ ਵਿੱਚ ਮਹੱਤਵਪੂਰਨ ਤਬਦੀਲੀ ਕਾਰਨ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੇ ਮੈਂਬਰਾਂ ਦੀਆਂ ਚੋਣਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ

'ਯੁੱਧ ਨਸ਼ਿਆਂ ਵਿਰੁੱਧ’ ਦੇ 274ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 74 ਨਸ਼ਾ ਤਸਕਰ ਕਾਬੂ