Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

'ਯੁੱਧ ਨਸ਼ਿਆਂ ਵਿਰੁੱਧ': 276ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.7 ਕਿਲੋਗ੍ਰਾਮ ਹੈਰੋਇਨ ਅਤੇ 1.20 ਲੱਖ ਰੁਪਏ ਦੀ ਡਰੱਗ ਮਨੀ ਸਮੇਤ 83 ਨਸ਼ਾ ਤਸਕਰ ਗ੍ਰਿਫ਼ਤਾਰ

December 03, 2025 03:39 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 276ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 271 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕਰਕੇ 83 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 276 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 38,904 ਹੋ ਗਈ ਹੈ। ਇਸ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.7 ਕਿਲੋ ਹੈਰੋਇਨ, 3 ਕਿਲੋ ਗਾਂਜਾ, 40 ਕਿਲੋ ਭੁੱਕੀ, 682 ਨਸ਼ੀਲੀਆਂ ਗੋਲੀਆਂ ਅਤੇ 1.20 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 55 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 271 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 278 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ। ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 28 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ*

ਡਾਇਰੈਕਟਰ ਐਸ. ਸੀ. ਈ. ਆਰ. ਟੀ. ਵੱਲੋਂ ਮਿਸ਼ਨ ਸਮਰੱਥ ਸਬੰਧੀ ਸਕੂਲਾਂ ਦਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜ਼ਰੀਏ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਉਪਲਭਧ*

ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ