Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

'ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025' ਨੂੰ ਵਿੱਤ ਵਿਭਾਗ ਵੱਲੋਂ ਮਨਜ਼ੂਰੀ: ਹਰਪਾਲ ਸਿੰਘ ਚੀਮਾ

December 03, 2025 03:46 PM
SehajTimes

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਵਿੱਤ ਵਿਭਾਗ ਨੇ 'ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025' ('ਪੰਜਾਬ ਰੁੱਖਾਂ ਦੀ ਸੁਰੱਖਿਆ ਕਾਨੂੰਨ, 2025) ਬਨਾਉਣ ਸਬੰਧੀ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਐਲਾਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਐਕਟ ਸ਼ਹਿਰੀ ਹਰਿਆਵਲ ਅਤੇ ਵਾਤਾਵਰਨ ਦੀ ਸੰਭਾਲ ਵੱਲ ਇੱਕ ਮਹੱਤਵਪੂਰਨ ਕਦਮ ਹੈ, ਜੋ ਰੁੱਖਾਂ ਦੀ ਸੰਭਾਲ ਲਈ ਸੂਬੇ ਦੀ ਵਿਧਾਨਕ ਵਚਨਬੱਧਤਾ ਨੂੰ ਯਕੀਨੀ ਬਣਾਏਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਖਰੜੇ ਵਿੱਚ ਗੈਰ-ਕਾਨੂੰਨੀ ਢੰਗ ਨਾਲ ਦਰੱਖਤਾਂ ਦੀ ਕਟਾਈ ਲਈ ਸਖ਼ਤ ਉਪਾਅ ਅਤੇ ਭਾਰੀ ਜੁਰਮਾਨੇ ਦਾ ਪ੍ਰਸਤਾਵ ਹੈ, ਜਿਸ ਨਾਲ ਵਾਤਾਵਰਨ ਦੇ ਨਿਘਾਰ ਨਾਲ ਲੜਨ ਦੀਆਂ ਸੂਬੇ ਦੀਆਂ ਕੋਸ਼ਿਸ਼ਾਂ ਨੂੰ ਹੋਰ ਮਜ਼ਬੂਤੀ ਮਿਲੇਗੀ।

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਵਿੱਤ ਵਿਭਾਗ ਵੱਲੋਂ 'ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025' ਦੇ ਪ੍ਰਸਤਾਵ ਦੀ ਚੰਗੀ ਤਰ੍ਹਾਂ ਸਮੀਖਿਆ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਐਕਟ ਨਾ ਸਿਰਫ਼ ਸ਼ਹਿਰੀ ਹਰਿਆਵਲ ਦੀ ਸੁਰੱਖਿਆ ਲਈ ਸਰਕਾਰ ਦੀ ਵਚਨਬੱਧਤਾ ਨੂੰ ਰਸਮੀ ਬਣਾਉਂਦਾ ਹੈ, ਬਲਕਿ ਜੰਗਲਾਤ ਵਿਭਾਗ ਵੱਲੋਂ ਇਸ ਗੱਲ ਦੀ ਵੀ ਪੁਸ਼ਟੀ ਕੀਤੀ ਹੈ ਕਿ ਇਸ ਨੂੰ ਲਾਗੂ ਕਰਨ ਨਾਲ ਸੂਬੇ ਦੇ ਖਜ਼ਾਨੇ 'ਤੇ ਕੋਈ ਵਾਧੂ ਵਿੱਤੀ ਬੋਝ ਨਹੀਂ ਪਵੇਗਾ। ਬਿੱਲ ਦੇ ਵਿੱਤੀ ਪਹਿਲੂ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਹ ਐਕਟ ਜੁਰਮਾਨੇ ਰਾਹੀਂ ਫੰਡ ਸਥਾਪਤ ਕਰਨ ਲਈ ਤਿਆਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਫੰਡ ਰਣਨੀਤਕ ਤੌਰ 'ਤੇ ਸਿਰਫ਼ ਸ਼ਹਿਰੀ ਖੇਤਰਾਂ ਵਿੱਚ ਹਰਿਆਵਲ ਪ੍ਰੋਜੈਕਟਾਂ ਲਈ ਵਰਤੇ ਜਾਣਗੇ, ਜਿਸ ਨਾਲ ਪੰਜਾਬ ਭਰ ਵਿੱਚ ਵਾਤਾਵਰਨ ਦੀ ਸਾਂਭ-ਸੰਭਾਲ ਅਤੇ ਵਿਕਾਸ ਲਈ ਇੱਕ ਸਵੈ-ਨਿਰਭਰ ਪ੍ਰਣਾਲੀ ਸਥਾਪਤ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਰੁੱਖਾਂ ਦੀ ਸੰਭਾਲ ਲਈ ਪ੍ਰਭਾਵਸ਼ਾਲੀ ਕਾਨੂੰਨ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿੱਤ ਵਿਭਾਗ ਵੱਲੋਂ ਇਸ ਐਕਟ ਨੂੰ ਤੁਰੰਤ ਮਨਜ਼ੂਰੀ ਦੇਣਾ ਸੂਬਾ ਸਰਕਾਰ ਦੇ ਵਾਤਾਵਰਨ ਅਤੇ ਕਾਨੂੰਨੀ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਪ੍ਰਤੀ ਸਮਰਪਣ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ 'ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025' ਹੁਣ ਜ਼ਰੂਰੀ ਵਿਧਾਨਕ ਪ੍ਰਕਿਰਿਆ ਵਿੱਚੋਂ ਲੰਘੇਗਾ, ਜਿਸ ਨਾਲ ਇਸ ਨੂੰ ਕੈਬਨਿਟ ਅਤੇ ਵਿਧਾਨ ਸਭਾ ਦੇ ਸਾਹਮਣੇ ਪੇਸ਼ ਕਰਨ ਦਾ ਰਾਹ ਪੱਧਰਾ ਹੋਵੇਗਾ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ