Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਗੁਰਦਾਸਪੁਰ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਗ੍ਰਿਫ਼ਤਾਰ; ਇੱਕ ਪਿਸਤੌਲ, ਅਪਰਾਧ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਬਰਾਮਦ

December 03, 2025 08:15 PM
SehajTimes

ਇਸ ਗ੍ਰਿਫ਼ਤਾਰੀ ਦੇ ਨਾਲ, ਉਕਤ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ ਪੰਜ ਤੱਕ ਪਹੁੰਚੀ

ਗੁਰਦਾਸਪੁਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਗੁਰਦਾਸਪੁਰ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਨੇ ਗੁਰਦਾਸਪੁਰ ਪੁਲਿਸ ਨਾਲ ਸਾਂਝੀ ਕਾਰਵਾਈ ਤਹਿਤ ਗ੍ਰਨੇਡ ਹਮਲੇ ਵਿੱਚ ਸ਼ਾਮਲ ਇੱਕ ਹੋਰ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮੋਹਨ ਸਿੰਘ ਵਾਸੀ ਰਾਮੂਵਾਲ, ਬਠਿੰਡਾ ਵਜੋਂ ਹੋਈ ਹੈ।

ਇਹ ਕਾਰਵਾਈ, 25 ਨਵੰਬਰ 2025 ਨੂੰ ਸ਼ਾਮ 7.30 ਵਜੇ ਦੇ ਕਰੀਬ ਗੁਰਦਾਸਪੁਰ ਸਿਟੀ ਪੁਲਿਸ ਥਾਣੇ ’ਤੇ ਹੋਏ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਪੰਜਾਬ ਪੁਲਿਸ ਵੱਲੋਂ ਚਾਰ ਮੁਲਜ਼ਮਾਂ - ਪ੍ਰਦੀਪ ਕੁਮਾਰ, ਗੁਰਦਿੱਤ, ਨਵੀਨ ਚੌਧਰੀ ਅਤੇ ਕੁਸ਼ - ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਸਾਹਮਣੇ ਆਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਪੀ-86 ਹੈਂਡ ਗ੍ਰਨੇਡ ਅਤੇ ਦੋ ਪਿਸਤੌਲ ਬਰਾਮਦ ਕੀਤੇ ਸਨ। ਇਸ ਗ੍ਰਿਫ਼ਤਾਰੀ ਨਾਲ, ਉਕਤ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ ਹੁਣ ਪੰਜ ਹੋ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੋਹਨ ਸਿੰਘ ਪਾਕਿਸਤਾਨ ਦੀ ਆਈ.ਐਸ.ਆਈ.ਵੱਲੋਂ ਹਮਾਇਤ ਪ੍ਰਾਪਤ ਗੈਂਗਸਟਰ ਸ਼ਹਿਜ਼ਾਦ ਭੱਟੀ ਦੇ ਸੰਪਰਕ ਵਿੱਚ ਸੀ। ਡੀਜੀਪੀ ਨੇ ਕਿਹਾ ਕਿ ਮੁਲਜ਼ਮ ਮੋਹਨ ਸਿੰਘ ਨੇ ਸ਼ਹਿਜ਼ਾਦ ਦੇ ਨਿਰਦੇਸ਼ਾਂ ’ਤੇ ਕੰਮ ਕਰਦੇ ਹੋਏ ਪੰਜਾਬ ਰਾਜ ਵਿੱਚ ਦਹਿਸ਼ਤ ਫੈਲਾਉਣ ਦੇ ਇਰਾਦੇ ਨਾਲ ਗ੍ਰਨੇਡ ਹਮਲੇ ਨੂੰ ਅੰਜਾਮ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ ।

ਡੀਜੀਪੀ ਨੇ ਕਿਹਾ ਕਿ ਮਾਮਲੇ ਦੀ ਸਰਗਰਮੀ ਨਾਲ ਜਾਂਚ ਜਾਰੀ ਹੈ ਅਤੇ ਪੂਰੇ ਨੈੱਟਵਰਕ ਨੂੰ ਬੇਅਸਰ ਕਰਨ ਲਈ ਹੋਰ ਸੁਰਾਗਾਂ ਦੀ ਭਾਲ ਕੀਤੀ ਜਾ ਰਹੀ ਹੈ।

ਏ.ਆਈ.ਜੀ. (ਸੀਆਈ) ਬਠਿੰਡਾ ਅਵਨੀਤ ਕੌਰ ਸਿੱਧੂ ਨੇ ਕਾਰਵਾਈ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਤਕਨੀਕੀ ਅਤੇ ਖੁਫੀਆ ਜਾਣਕਾਰੀ ਦੇ ਆਧਾਰ ’ਤੇ, ਸੀ.ਆਈ. ਬਠਿੰਡਾ ਨੇ ਗੁਰਦਾਸਪੁਰ ਪੁਲਿਸ ਨਾਲ ਗੁਪਤ ਜਾਣਕਾਰੀ ਸਾਂਝੀ ਕੀਤੀ, ਜਿਸ ਦੇ ਆਧਾਰ ’ਤੇ ਦੋਸ਼ੀ ਮੋਹਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਗੁਰਦਾਸਪੁਰ ਆਦਿੱਤਿਆ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਮੋਹਨ ਦੇ ਖੁਲਾਸੇ ’ਤੇ ਪੁਲਿਸ ਟੀਮਾਂ ਨੇ ਇੱਕ .32 ਬੋਰ ਪਿਸਤੌਲ ਸਮੇਤ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਪੁਲਿਸ ਨੇ ਇੱਕ ਕਾਲਾ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਮਾਡਿਊਲ ਵੱਲੋਂ ਅਪਰਾਧ ਨੂੰ ਅੰਜਾਮ ਦੇਣ ਵਿੱਚ ਕੀਤੀ ਗਈ ਸੀ।

ਇਸ ਸਬੰਧ ਵਿੱਚ, ਐਫਆਈਆਰ ਨੰਬਰ 289 ਮਿਤੀ 26/11/2025 ਅਧੀਨ ਬੀਐਨਐਸ ਦੀ ਧਾਰਾ 109, 324(4) ਅਤੇ ਬੀਐਨਐਸ ਦੀ ਧਾਰਾ 111 ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3,4, ਅਤੇ 5 ਤਹਿਤ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਵਿਖੇ ਪਹਿਲਾਂ ਹੀ ਕੇਸ ਦਰਜ ਕੀਤਾ ਜਾ ਚੁੱਕਾ ਹੈ।

Have something to say? Post your comment

 

More in Majha

ਅੰਮ੍ਰਿਤ ਵੇਲਾ “ਜਿਨੀ ਨਾਮ ਧਿਆਇਆ” ਸਮਾਗਮ ਦਾ ਸਮਾਪਨ, 13 ਅਖੰਡ ਪਾਠਾਂ ਦੇ ਭੋਗ ਪਾਏ ਗਏ

ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਦਾ ਵੱਡਾ ਬਿਆਨ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ : ਲਾਲ ਚੰਦ ਕਟਾਰੂਚੱਕ

ਭਾਰਤ ਸਰਕਾਰ ਦੇ ਖ਼ੁਰਾਕ ਮੰਤਰਾਲੇ ਦੀ ਐਡੀਸ਼ਨਲ ਸਕਤੱਰ ਸ੍ਰੀਮਤੀ ਅਪਰਨਾ ਭਾਟੀਆ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਟਾਂਗਰਾ ਦਾਣਾ ਮੰਡੀ ਦਾ ਦੌਰਾ

ਹਰਭਜਨ ਸਿੰਘ ਈਟੀਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡੇ ਪ੍ਰੋਜੈਕਟ ਦੀ ਸ਼ੁਰੂਆਤ

ਪੰਜਾਬ ਪੁਲਿਸ ਕਾਂਸਟੇਬਲ ਅਤੇ ਅਗਨੀਵੀਰ ਭਰਤੀ ਦੀ ਮੁਫਤ ਤਿਆਰੀ ਸਬੰਧੀ

ਸਿਹਤ ਵਿਭਾਗ ਵਲੋ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਮੁਹਿਮ ਦੀ ਸ਼ੁਰੂਆਤ

ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਦਾਦੂਪੁਰਾ ਦੇ ਨਵੇਂ ਬਣੇ ਕਮਰਿਆਂ ਦਾ ਚੇਅਰਮੈਨ ਬੰਦੇਸ਼ਾ ਨੇ ਕੀਤਾ ਉਦਘਾਟਨ

ਕੈਬਨਿਟ ਮੰਤਰੀ ਈ.ਟੀ.ਓ. ਨੇ ਹਲਕਾ ਜੰਡਿਆਲਾ ਗੁਰੂ ਤੋਂ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਤਹਿਤ ਚੌਥੀ ਬੱਸ ਰਵਾਨਾ ਕੀਤੀ

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ : ਧਾਲੀਵਾਲ