Sunday, March 15, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 277ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋਗ੍ਰਾਮ ਹੈਰੋਇਨ, ਅਤੇ 12,000 ਰੁਪਏ ਦੀ ਡਰੱਗ ਮਨੀ ਸਮੇਤ 103 ਨਸ਼ਾ ਤਸਕਰ ਕਾਬੂ

December 03, 2025 08:34 PM
SehajTimes

ਚੰਡੀਗੜ੍ਹ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 277ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 335 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 79 ਐਫਆਈਆਰਜ਼ ਦਰਜ ਕਰਕੇ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 277 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 39,078 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 1 ਕਿਲੋ ਅਫੀਮ, 5 ਕਿਲੋ ਭੁੱਕੀ, 5040 ਨਸ਼ੀਲੀਆਂ ਗੋਲੀਆਂ ਅਤੇ 12,370 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 70 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 335 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 356 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 45 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਨਿਵੇਸ਼ ਸੰਮੇਲਨ ਦੌਰਾਨ ਵੇਰਕਾ ਦੇ ਪ੍ਰੋਡਕਟ ਰਹੇ ਖਿੱਚ ਦਾ ਕੇਂਦਰ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ: ਦਸਤੀ ਅਤੇ ਮਸ਼ੀਨੀ ਔਜ਼ਾਰ, ਬਿਜਲਈ ਉਪਕਰਨ ਬਾਰੇ ਸੈਸ਼ਨ

ਪੰਜਾਬ ਦੇ ਤਕਨਾਲੋਜੀ-ਅਧਾਰਤ ਮਾਹੌਲ ਨੂੰ ਸਾਜਗਾਰ ਰੂਪ ਦੇਣ ਲਈ ਜੀਸੀਸੀ ਆਗੂਆਂ ਨਾਲ ਰਣਨੀਤਕ ਸਲਾਹ-ਮਸ਼ਵਰਾ ਕੀਤਾ ਗਿਆ: ਸੰਜੀਵ ਅਰੋੜਾ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ - 2026, ਸੈਸ਼ਨ: ਸਟੀਲ ਅਤੇ ਰੋਲਿੰਗ ਮਿੱਲਾਂ

ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਿਵੇਸ਼ ਪੰਜਾਬ ਸੰਮੇਲਨ: 'ਆਈਡੀਆ ਟੂ ਇਮਪੈਕਟ: ਇਕ ਸਟਾਰਟਅੱਪ ਡੈਸਟੀਨੇਸ਼ਨ ਵਜੋਂ ਪੰਜਾਬ ਦੀ ਯਾਤਰਾ'- ਸੈਸ਼ਨ ਨੇ ਰਾਜ ਦੇ ਮਜ਼ਬੂਤ ਈਕੋਸਿਸਟਮ ਅਤੇ ਯੂਨੀਕੋਰਨ ਸਟਾਰਟਅੱਪਸ ਨੂੰ ਉਤਸ਼ਾਹਿਤ ਕਰਨ ਦੇ ਦ੍ਰਿਸ਼ਟੀਕੋਣ 'ਤੇ ਰੌਸ਼ਨੀ ਪਾਈ

ਭਗਵੰਤ ਸਿੰਘ ਮਾਨ ਸਰਕਾਰ ਸੂਬੇ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜਣ ਵਿੱਚ ਸਫ਼ਲ ਰਹੀ: ਹਰਭਜਨ ਸਿੰਘ ਈ. ਟੀ. ਓ.

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ: ਪੁਰਜਿਆਂ ਤੋਂ ਪਲੈਟਫਾਰਮਾਂ ਤੱਕ" ਵਿਸ਼ੇ ਤਹਿਤ ਸਾਈਕਲ ਅਤੇ ਈ-ਬਾਈਕਸ- ਆਲਮੀ ਬਾਜ਼ਾਰਾਂ ਲਈ ਪੰਜਾਬ ਦੇ ਅਗਲੇ ਪੀੜ੍ਹੀ ਦੇ ਸਾਈਕਲ"

ਆਈਐਸਆਈ ਦੀ ਹਮਾਇਤ ਪ੍ਰਾਪਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਏਕੇ-47 ਰਾਈਫਲ ਸਮੇਤ ਚਾਰ ਹਥਿਆਰਾਂ ਨਾਲ ਦੋ ਮੁਲਜ਼ਮ ਅੰਮ੍ਰਿਤਸਰ ਤੋਂ ਕਾਬੂ

ਪੰਜਾਬ ਨਿਵੇਸ਼ਕ ਸੰਮੇਲਨ 2026— ਹਸਪਤਾਲ ਅਤੇ ਸਿਹਤ ਸੰਭਾਲ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਸੰਮਲਿਤ ਸਿਹਤ ਸੰਭਾਲ ਨੂੰ ਯਕੀਨੀ ਬਣਾਉਣ ਲਈ ਨਿੱਜੀ ਹਸਪਤਾਲਾਂ ਨੂੰ 20 ਫੀਸਦ ਬਿਸਤਰੇ ਰਾਖਵੇਂ ਰੱਖਣ ਦੀ ਅਪੀਲ