Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਨੇ ਸਕੂਲ ਅਧਿਆਪਕਾਂ ਨੂੰ ਕਰੀਅਰ ਮੈਂਟਰ ਵਜੋਂ ਸਿਖਲਾਈ ਦੇਣ ਲਈ ਆਈ.ਆਈ.ਟੀ. ਮਦਰਾਸ ਨਾਲ ਹੱਥ ਮਿਲਾਇਆ

December 05, 2025 08:21 PM
SehajTimes

ਅਧਿਆਪਕਾਂ ਨੂੰ ਟੌਪ 100 ਉੱਚ-ਮੰਗ ਵਾਲੇ ਕਰੀਅਰ ਅਤੇ ਆਲਮੀ ਰੁਝਾਨਾਂ ਤੱਕ ਆਸਾਨ ਪਹੁੰਚ ਪ੍ਰਾਪਤ ਹੋਵੇਗੀ: ਬੈਂਸ

ਚੰਡੀਗੜ੍ਹ : ਆਈ.ਆਈ.ਟੀ. ਮਦਰਾਸ ਪ੍ਰਵਰਤਕ ਨਾਲ ਭਾਈਵਾਲੀ ਕਰਕੇ ਸੂਬਾ ਪੱਧਰ ਉੱਤੇ ਕਰੀਅਰ ਗਾਈਡੈਂਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਇਸ ਪ੍ਰੋਗਰਾਮ ਤਹਿਤ ਹਰੇਕ ਅਧਿਆਪਕ ਨੂੰ ਇੱਕ ਟਰੇਂਡ ਕਰੀਅਰ ਮੈਂਟਰ ਬਣਾਉਣ ਲਈ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇਗਾ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਅਹਿਮ ਪ੍ਰੋਗਰਾਮ ਤਹਿਤ 5,000 ਤੋਂ ਵੱਧ ਅਧਿਆਪਕਾਂ ਨੂੰ ਸਿਖਲਾਈ ਯਕੀਨੀ ਬਣਾਈ ਜਾਵੇਗੀ ਤਾਂ ਜੋ ਉਹ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨ, ਕਰੀਅਰ ਬਾਰੇ ਵਿਕਲਪਾਂ ਸਬੰਧੀ ਸਟੀਕ ਜਾਣਕਾਰੀ ਦੇਣ ਅਤੇ ਕਰੀਅਰ ਦੀ ਚੋਣ ਬਾਰੇ ਮਾਰਗਦਰਸ਼ਨ ਕਰ ਸਕਣ।

ਸ. ਬੈਂਸ ਨੇ ਕਿਹਾ ਕਿ ਇਹ ਪ੍ਰੋਗਰਾਮ ਅਧਿਆਪਕਾਂ ਨੂੰ ਬੁਨਿਆਦੀ ਕਰੀਅਰ ਕਾਊਂਸਲਿੰਗ, ਕਲਾਸਰੂਮ ਸੈਸ਼ਨਾਂ ਲਈ ਹੁਨਰ ਅਤੇ ਵਨ-ਟੂ-ਵਨ ਗਾਈਡੈਂਸ ਤਹਿਤ ਮੁਫਤ ਔਨਲਾਈਨ ਸਿਖਲਾਈ ਦਿੱਤੀ ਜਾਵੇਗੀ। ਇਸ ਪ੍ਰੋਗਰਾਮ ਤਹਿਤ ਅਧਿਆਪਕ ਟੌਪ 100 ਉੱਚ-ਮੰਗ ਵਾਲੇ ਕਰੀਅਰਾਂ, ਢਾਂਚਾਗਤ ਮੁਲਾਂਕਣ ਸਾਧਨਾਂ ਅਤੇ ਕੌਮੀ ਅਤੇ ਆਲਮੀ ਪੱਧਰ ’ਤੇ ਉੱਭਰ ਰਹੇ ਕਰੀਅਰ ਰੁਝਾਨਾਂ ਬਾਰੇ ਜਾਣਕਾਰੀ ਪ੍ਰਾਪਤ ਕਰਨਗੇ। ਆਈ.ਆਈ.ਟੀ. ਮਦਰਾਸ ਪ੍ਰਵਰਤਕ ਨਿਰੰਤਰ ਅਕਾਦਮਿਕ ਸਹਾਇਤਾ ਅਤੇ ਡਿਜੀਟਲ ਸਰੋਤ ਪ੍ਰਦਾਨ ਕਰੇਗਾ।

ਸ. ਬੈਂਸ ਨੇ ਕਿਹਾ ਕਿ ਇਸ ਸਾਂਝੇਦਾਰੀ ਰਾਹੀਂ ਸਾਡਾ ਟੀਚਾ ਅਧਿਆਪਕਾਂ ਨੂੰ ਆਪਣੇ ਸਕੂਲਾਂ ਵਿੱਚ ਪ੍ਰਭਾਵਸ਼ਾਲੀ ਕਰੀਅਰ ਸਲਾਹਕਾਰ ਵਜੋਂ ਸੇਵਾ ਨਿਭਾਉਣ ਦੇ ਯੋਗ ਬਣਾ ਕੇ ਇੱਕ ਸਾਰਥਕ ਤੇ ਉਸਾਰੂ ਪ੍ਰਭਾਵ ਪਾਉਣਾ ਹੈ। ਇਸ ਸ਼ਮੂਲੀਅਤ ਰਾਹੀਂ ਅਧਿਆਪਕ ਇੱਕ ਢਾਂਚਾਗਤ ਕਰੀਅਰ ਮਾਰਗਦਰਸ਼ਨ ਵਾਤਾਵਰਣ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਅਧਿਆਪਕਾਂ ਲਈ ਰਾਜ-ਪੱਧਰੀ ਕਰੀਅਰ ਕਾਉਂਸਲਿੰਗ ਗਾਈਡੈਂਸ ਪ੍ਰੋਗਰਾਮ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿਖਲਾਈ ਪ੍ਰਾਪਤ ਕਰਨ ਤੋਂ ਬਾਅਦ ਇਹ ਸਾਰੇ ਅਧਿਆਪਕ , ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸਮਰੱਥਾ ਦੀ ਪਛਾਣ ਕਰਨ, ਨਵੇਂ ਯੁੱਗ ਦੇ ਪੇਸ਼ਿਆਂ ਦੀ ਪੜਚੋਲ ਕਰਨ ਅਤੇ ਸਬੂਤ ਅਤੇ ਯੋਗਤਾ ’ਤੇ ਆਧਾਰਿਤ ਰਸਤੇ ਚੁਣਨ ਵਿੱਚ ਮਦਦ ਕਰਨ ਲਈ ਸਮਰੱਥ ਹੋ ਜਾਣਗੇ।

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਇਸ ਪਹਿਲਕਦਮੀ ਰਾਹੀਂ ਪੇਂਡੂ ਅਤੇ ਪਛੜੇ ਖੇਤਰਾਂ ਦੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਲਾਭ ਹੋਣ ਦੀ ਆਸ ਹੈ, ਜਿਸ ਨਾਲ ਉਨ੍ਹਾਂ ਨੂੰ ਉੱਚ-ਗੁਣਵੱਤਾ ਵਾਲੀ ਗਾਈਡੈਂਸ ਤੱਕ ਆਸਾਨ ਪਹੁੰਚ ਮਿਲੇਗੀ ,ਜੋ ਪਹਿਲਾਂ ਪ੍ਰਾਈਵੇਟ ਕਾਊਂਸਲਰਾਂ ਤੱਕ ਸੀਮਿਤ ਸੀ। ਅਗਲੇ ਕੁਝ ਮਹੀਨਿਆਂ ਵਿੱਚ, ਹਜ਼ਾਰਾਂ ਅਧਿਆਪਕ ਨਵੇਂ ਹੁਨਰ, ਨਵੇਂ ਵਿਸ਼ਵਾਸ ਅਤੇ ਲੱਖਾਂ ਬੱਚਿਆਂ ਦੇ ਭਵਿੱਖ ਨੂੰ ਆਕਾਰ ਦੇਣ ਦੀ ਨਵੀਂ ਯੋਗਤਾ ਪ੍ਰਾਪਤ ਕਰਨਗੇ।

ਬੋਰਡ ਨਾਲ ਸਾਂਝੇਦਾਰੀ ’ਤੇ ਖੁਸ਼ੀ ਜ਼ਾਹਿਰ ਕਰਦਿਆਂ ਆਈ.ਆਈ.ਟੀ. ਮਦਰਾਸ ਪ੍ਰਵਰਤਕ ਦੇ ਚੀਫ ਨਾਲੇਜ ਅਫਸਰ ਸ਼੍ਰੀ ਸ੍ਰੀਕਾਂਤ ਨੇ ਕਿਹਾ, ‘‘ਸਾਡਾ ਉਦੇਸ਼ ਸਿੱਧਾ ਤੇ ਸਪੱਸ਼ਟ ਹੈ ਕਿ ਪੰਜਾਬ ਵਿੱਚ ਕੋਈ ਵੀ ਬੱਚਾ ਕਿਸੇ ਉਲਝਣ ਜਾਂ ਬਿਨਾਂ ਮੁਕੰਮਲ ਜਾਣਕਾਰੀ ਤੋਂ ਕਰੀਅਰ ਦੀ ਚੋਣ ਨਾ ਕਰੇ।’’

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਕਿਰਤੀ ਵਰਗ ਦੇ ਸਨਮਾਨ ਵਿੱਚ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ

ਮਿਲਕਫੈੱਡ ਪੰਜਾਬ ਵੱਲੋਂ ਦੁੱਧ ਦੀ ਖਰੀਦ ਕੀਮਤ ਵਿੱਚ ਵਾਧਾ

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

'ਯੁੱਧ ਨਸ਼ਿਆਂ ਵਿਰੁੱਧ': ਸੂਬੇ ਭਰ ਵਿੱਚ 439 ਡਰੱਗ ਹੌਟਸਪੌਟਸ 'ਤੇ ਛਾਪੇਮਾਰੀ; 125 ਗ੍ਰਿਫ਼ਤਾਰ

ਖਰੜ ਤੋਂ ਆਪ ਵਿਧਾਇਕ ’ਤੇ ਆਪਣੇ ਨਜ਼ਦੀਕੀ ਐਸ.ਡੀ.ਓ., ਜੇ.ਈ., ਐਕਸੀਅਨ ਨੂੰ ਚੋਣ ਅਧਿਕਾਰੀ ਵਜੋਂ ਨਿਯੁਕਤ ਕਰਵਾਉਣ ਦੀ ਕਰ ਰਹੇ ਹਨ ਕੋਸ਼ਿਸ਼

ਪੰਜਾਬ ਸਰਕਾਰ ਪੰਜਾਬੀਆਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਵਿੱਚ ਹੋਈ ਨਾਕਾਮਯਾਬ: ਰਣਜੀਤ ਸਿੰਘ ਗਿੱਲ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ

ਸੂਬੇ ਦੀਆਂ ਮੰਡੀਆਂ ਵਿੱਚ 104 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : ਹਰਚੰਦ ਸਿੰਘ ਬਰਸਟ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ