Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਦੇ ਸਕੂਲਾਂ ਵਿੱਚ 3-ਰੋਜ਼ਾ ਵਿਦਿਅਕ ਪ੍ਰੋਗਰਾਮ

December 06, 2025 06:53 PM
SehajTimes

ਸਿੱਖਿਆ ਮੰਤਰੀ ਵੱਲੋਂ ਬੋਰਡ ਦੇ ਅਧਿਕਾਰੀਆਂ ਨੂੰ ਵਿਦਿਅਕ ਸਮੱਗਰੀ ਦੀ ਇਤਿਹਾਸਕ ਪ੍ਰਮਾਣਿਕਤਾ ਤੇ ਮਰਿਆਦਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ :  ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ- ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਭਰ ਦੇ ਸਕੂਲਾਂ ਵਿੱਚ ਤਿੰਨ-ਰੋਜ਼ਾ ਵਿਦਿਅਕ ਸੈਸ਼ਨ ਕਰਵਾਏ ਜਾਣਗੇ ਤਾਂ ਜੋ ਵਿਦਿਆਰਥੀਆਂ ਨੂੰ ਸ਼ਾਨਾਮੱਤੇ ਸਿੱਖ ਇਤਿਹਾਸ ਅਤੇ ਬਹਾਦਰੀ ਵਾਲੀ ਅਮੀਰ ਵਿਰਾਸਤ ਬਾਰੇ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਚਾਰ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਸ਼ਹਾਦਤ ਬਾਰੇ ਵਿਸ਼ੇਸ਼ ਤੌਰ ’ਤੇ ਵਿਦਿਅਕ ਪ੍ਰੋਗਰਾਮ ਤਿਆਰ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਸਾਰੇ ਸਕੂਲਾਂ (ਸਰਕਾਰੀ, ਪ੍ਰਾਈਵੇਟ ਤੇ ਏਡਿਡ) ਵਿੱਚ 22 ਤੋਂ 24 ਦਸੰਬਰ, 2025 ਤੱਕ ਸਵੇਰ ਦੀ ਸਭਾ ਵਿੱਚ 15 ਮਿੰਟ ਦਾ ਵਿਸ਼ੇਸ਼ ਸੈਸ਼ਨ ਕਰਵਾਇਆ ਜਾਵੇਗਾ।

ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਸੈਸ਼ਨਾਂ ਵਿੱਚ ਵਰਤੀ ਜਾਣ ਵਾਲੀ ਵਿਦਿਅਕ ਸਮੱਗਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਤੋਂ ਪ੍ਰਮਾਣਿਤ ਹੋਵੇ ਤਾਂ ਜੋ ਇਸ ਦੀ ਇਤਿਹਾਸਕ ਸ਼ੁੱਧਤਾ , ਮਰਿਆਦਾ ਤੇ ਸਤਿਕਾਰ ਨੂੰ ਬਰਕਰਾਰ ਰੱਖਿਆ ਜਾ ਸਕੇ।

ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਵਿਦਿਅਕ ਸੈਸ਼ਨ ਵਿਦਿਆਰਥੀਆਂ ਨੂੰ ਸ਼ਾਨਾਮੱਤੇ ਸਿੱਖ ਇਤਿਹਾਸ ਦੇ ਜੁਝਾਰੂ ਅਤੇ ਲਾਸਾਨੀ ਅਧਿਆਇ ਤੋਂ ਜਾਣੂ ਕਰਵਾਉਣਗੇ, ਜਿਸ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਕਿਲ੍ਹਾ ਅਨੰਦਗੜ੍ਹ ਸਾਹਿਬ ਛੱਡਣ ਤੋਂ ਸਾਕਾ ਸਰਹਿੰਦ ਤੱਕ ਦੇ ਇਤਿਹਾਸ ਦਾ ਵਿਖਿਆਨ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਹੈੱਡਕੁਆਰਟਰ ਵਿਖੇ 22 ਤੋਂ 24 ਦਸੰਬਰ, 2025 ਤੱਕ ਸਕੂਲੀ ਵਿਦਿਆਰਥੀਆਂ ਦੁਆਰਾ ਕੀਰਤਨ ਦਰਬਾਰ(ਸ਼ਾਮ 4:00 ਵਜੇ ਤੋਂ ਸ਼ਾਮ 6:00 ਵਜੇ ਤੱਕ) ਸਜਾਉਣ ਤੋਂ ਇਲਾਵਾ ਸਿੱਖ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਧਾਰਮਿਕ ਅਤੇ ਇਤਿਹਾਸਕ ਸਮਾਰੋਹ ਵੀ ਕਰਵਾਏ ਜਾਣਗੇ। ਇਨ੍ਹਾਂ ਸਮਾਗਮਾਂ ਦਾ ਉਦੇਸ਼ ਸਿੱਖ ਸ਼ਹੀਦਾਂ ਦੇ ਅਡੋਲ ਸਿਦਕ ਅਤੇ ਦ੍ਰਿੜ੍ਹ ਨਿਸ਼ਚੇ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਇਤਿਹਾਸ ਅਤੇ ਸਿੱਖ ਯੋਧਿਆਂ ਦੀ ਬਹਾਦਰੀ ਨਾਲ ਵਿਦਿਆਰਥੀਆਂ ਦੀ ਡੂੰਘੀ ਭਾਵਨਾਤਮਕ ਸਾਂਝ ਬਣਾਉਣਾ ਹੈ।

ਸ. ਹਰਜੋਤ ਸਿੰਘ ਬੈਂਸ ਨੇ ਜ਼ੋਰ ਦੇ ਕੇ ਕਿਹਾ, “ਅਸਲ ਸਿੱਖਿਆ ਦਾ ਮਤਲਬ ਮਹਿਜ਼ ਕਿਤਾਬੀ ਗਿਆਨ ਨਹੀਂ ਸਗੋਂ ਚਰਿੱਤਰ ਨਿਰਮਾਣ ਕਰਨਾ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਡੀ ਧਰਤੀ ਦੀ ਅਸਲ ਖਸਲਤ ਅਤੇ ਮਹਾਨ ਕੁਰਬਾਨੀਆਂ ਨਾਲ ਜੋੜਨਾ ਹੈ। ਸਾਹਿਬਜ਼ਾਦਿਆਂ ’ਤੇ ਆਧਾਰਤ ਇਸ ਤਿੰਨ-ਰੋਜ਼ਾ ਵਿਦਿਅਕ ਪ੍ਰੋਗਰਾਮ ਦਾ ਮਕਸਦ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਪੰਜਾਬ ਦੇ ਹਰ ਵਿਦਿਆਰਥੀ ਵਿੱਚ ਹਿੰਮਤ, ਦਲੇਰੀ ਅਤੇ ਹੱਕ-ਸੱਚ ਉਤੇ ਪਹਿਰਾ ਦੇਣ ਦੇ ਜਜ਼ਬੇ ਦਾ ਸੰਚਾਰ ਕਰਨਾ ਹੈ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ