Monday, December 08, 2025

Chandigarh

ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਇੱਕ ਵਿਅਕਤੀ ਪੰਜ ਪਿਸਤੌਲਾਂ ਸਮੇਤ ਕਾਬੂ

December 07, 2025 09:19 PM
SehajTimes

ਬਰਾਮਦ ਕੀਤੇ ਹਥਿਆਰ ਪੰਜਾਬ ਵਿੱਚ ਅੱਗੇ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਕੀਤੇ ਜਾਣੇ ਸਨ ਸਪਲਾਈ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦੇ ਇੱਕ ਕਾਰਕੁਨ ਨੂੰ ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਤਰਨਤਾਰਨ ਦੇ ਪਿੰਡ ਖਾਲੜਾ ਦੇ ਵਸਨੀਕ ਸੰਦੀਪ ਸਿੰਘ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਚਾਰ .30 ਬੋਰ ਪਿਸਤੌਲ ਸਮੇਤ ਮੈਗਜ਼ੀਨ ਅਤੇ ਇੱਕ 9 ਐਮਐਮ ਪਿਸਤੌਲ ਸਮੇਤ ਮੈਗਜ਼ੀਨ ਸ਼ਾਮਲ ਹਨ। ਪੁਲਿਸ ਟੀਮਾਂ ਨੇ ਉਕਤ ਮੁਲਜ਼ਮ ਦੀ ਰਾਇਲ ਐਨਫੀਲਡ (ਬੁਲੇਟ) ਮੋਟਰਸਾਈਕਲ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਖੇਪਾਂ ਦੀ ਢੋਆ-ਢੁਆਈ ਲਈ ਕੀਤੀ ਜਾ ਰਹੀ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ, ਆਪਣੇ ਸਾਥੀ ਅਤੇ ਪੁਲਿਸ ਨੂੰ ਲੋੜੀਂਦੇ ਸੈਫਲੀ ਸਿੰਘ ਦੇ ਨਾਲ, ਇੱਕ ਪਾਕਿਸਤਾਨੀ ਹੈਂਡਲਰ ਦੇ ਨਿਰਦੇਸ਼ਾਂ ’ਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰਦਾ ਸੀ ਅਤੇ ਉਨ੍ਹਾਂ ਹਥਿਆਰਾਂ ਨੂੰ ਅੱਗੇ ਪੰਜਾਬ ਵਿੱਚ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਸਪਲਾਈ ਕਰਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਪਾਕਿਸਤਾਨੀ ਹੈਂਡਲਰ ਸਰਹੱਦ ਪਾਰੋਂ ਨਸ਼ੀਲੇ ਪਦਾਰਥ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕਰਦਾ ਸੀ।

ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਡੀਜੀਪੀ ਨੇ ਕਿਹਾ ਕਿ ਸੀ.ਆਈ. ਅੰਮ੍ਰਿਤਸਰ ਨੂੰ ਪਿੰਡ ਖਾਲੜਾ ਦੇ ਨੇੜਲੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਇੱਕ ਵੱਡੀ ਖੇਪ ਪ੍ਰਾਪਤ ਹੋਣ ਬਾਰੇ ਖੁਫੀਆ ਇਤਲਾਹ ਮਿਲੀ ਸੀ। ਜਿਸ ’ਤੇ ਸਰਗਰਮੀ ਨਾਲ ਕਾਰਵਾਈ ਕਰਦੇ ਹੋਏ, ਸੀ.ਆਈ.-ਅੰਮ੍ਰਿਤਸਰ ਦੀ ਪੁਲਿਸ ਟੀਮ ਨੇ ਤਰਨਤਾਰਨ ਦੇ ਪਿੰਡ ਠੱਠਾ ਦੇ ਨੇੜੇ ਉਕਤ ਸ਼ੱਕੀ ਸੰਦੀਪ ਸਿੰਘ ਨੂੰ ਉਦੋਂ ਕਾਬੂ ਕੀਤਾ, ਜਦੋਂ ਉਹ ਖੇਪ ਕਿਸੇ ਪਾਰਟੀ ਨੂੰ ਪਹੁੰਚਾਉਣ ਜਾ ਰਿਹਾ ਸੀ ਅਤੇ ਉਸਦੇ ਕਬਜ਼ੇ ਚੋਂ ਗੈਰ-ਕਾਨੂੰਨੀ ਹਥਿਆਰ ਵੀ ਬਰਾਮਦ ਕੀਤੇ।

ਇਸ ਸਬੰਧ ਵਿੱਚ, ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 25(1)(ਏ) ਅਤੇ ਬੀਐਨਐਸ ਦੀ ਧਾਰਾ 61(2) ਅਧੀਨ ਐਫਆਈਆਰ ਨੰਬਰ 72 ਮਿਤੀ 06-12-2025 ਤਹਿਤ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

 

More in Chandigarh

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ

'ਯੁੱਧ ਨਸ਼ਿਆਂ ਵਿਰੁੱਧ’ ਦੇ 281ਵੇਂ ਦਿਨ ਪੰਜਾਬ ਪੁਲਿਸ ਵੱਲੋਂ 834 ਗ੍ਰਾਮ ਹੈਰੋਇਨ, 1.5 ਕਿਲੋ ਅਫੀਮ ਸਮੇਤ 71 ਨਸ਼ਾ ਤਸਕਰ ਕਾਬੂ

ਸ਼ਹੀਦ ਭਗਤ ਸਿੰਘ ਹਵਾਈ ਅੱਡੇ 'ਤੇ ਯਾਤਰੀਆਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਪੰਜਾਬ ਸਰਕਾਰ ਨੇ ਕਦਮ ਚੁੱਕੇ, ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਤ ਕੀਤਾ

ਸਫ਼ਲਤਾ ਦੀਆਂ ਨਵੀਆਂ ਉਚਾਈਆਂ ਛੂਹ ਰਿਹੈ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ; ਇਸ ਵੇਲੇ 50 ਕੈਡਿਟ ਐਨ.ਡੀ.ਏ. ‘ਚ ਹਾਸਲ ਕਰ ਰਹੇ ਹਨ ਸਿਖਲਾਈ

‘ਯੁੱਧ ਨਸ਼ਿਆਂ ਵਿਰੁੱਧ’: 280ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਪੀਸੀਐਸ ਦੀ ਮੁੱਢਲੀ ਪ੍ਰੀਖਿਆ ਅੱਜ, ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਤਿਆਰੀਆਂ ਮੁਕੰਮਲ

ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਦੇ ਸਕੂਲਾਂ ਵਿੱਚ 3-ਰੋਜ਼ਾ ਵਿਦਿਅਕ ਪ੍ਰੋਗਰਾਮ

ਜਾਪਾਨ ਦੌਰੇ ਦੇ ਚੌਥੇ ਦਿਨ ਮੁੱਖ ਮੰਤਰੀ ਨੇ ਓਸਾਕਾ ਵਿਖੇ ਕੀਤਾ ਬਿਜ਼ਨਸ ਰੋਡ ਸ਼ੋਅ

‘ਯੁੱਧ ਨਸ਼ਿਆਂ ਵਿਰੁੱਧ’: 279ਵੇਂ ਦਿਨ ਪੰਜਾਬ ਪੁਲਿਸ ਨੇ 79 ਨਸ਼ਾ ਤਸਕਰਾਂ ਨੂੰ 1.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ

ਪੰਜਾਬ ਨੇ ਸਕੂਲ ਅਧਿਆਪਕਾਂ ਨੂੰ ਕਰੀਅਰ ਮੈਂਟਰ ਵਜੋਂ ਸਿਖਲਾਈ ਦੇਣ ਲਈ ਆਈ.ਆਈ.ਟੀ. ਮਦਰਾਸ ਨਾਲ ਹੱਥ ਮਿਲਾਇਆ