Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸ਼ਹੀਦ ਭਗਤ ਸਿੰਘ ਹਵਾਈ ਅੱਡੇ 'ਤੇ ਯਾਤਰੀਆਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਪੰਜਾਬ ਸਰਕਾਰ ਨੇ ਕਦਮ ਚੁੱਕੇ, ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਤ ਕੀਤਾ

December 07, 2025 09:21 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਦੇਸ਼ ਵਿੱਚ ਚੱਲ ਰਹੇ ਇੰਡੀਗੋ ਸੰਕਟ ਦੇ ਮੱਦੇਨਜ਼ਰ, ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਯਾਤਰੀਆਂ ਦੀ ਸਹੂਲਤ ਲਈ 24X7 ਕੰਟਰੋਲ ਰੂਮ ਸਥਾਪਤ ਕਰਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਕਦਮ ਚੁੱਕੇ ਹਨ। ਪੰਜਾਬ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਸਕੱਤਰ ਸ੍ਰੀਮਤੀ ਸੋਨਾਲੀ ਗਿਰਿ ਨੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਯਾਤਰੀਆਂ ਨੂੰ ਘੱਟ ਤੋਂ ਘੱਟ ਅਸੁਵਿਧਾ ਹੋਣ ਦੇਣ ਦੀ ਵਚਨਬੱਧਤਾ ਤਹਿਤ, ਸਥਿਤੀ ਨੂੰ ਸੁਚਾਰੂ ਬਣਾਉਣ ਲਈ ਹਵਾਈ ਅੱਡਾ ਅਧਿਕਾਰੀਆਂ, ਸੀ ਆਈ ਐਸ ਐਫ ਅਤੇ ਏਅਰਲਾਈਨ ਕੰਪਨੀਆਂ ਨਾਲ ਵਿਸਥਾਰਤ ਗੱਲਬਾਤ ਕੀਤੀ।

ਸਕੱਤਰ, ਸ਼ਹਿਰੀ ਹਵਾਬਾਜ਼ੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ, ਇੰਡੀਗੋ ਫਲਾਈਟ ਚ ਦੇਰੀ/ਰੱਦ ਹੋਣ ਤੋਂ ਪ੍ਰਭਾਵਿਤ ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਤੁਰੰਤ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਿਫੰਡ ਅਤੇ ਰੀਸ਼ਡਿਊਲਿੰਗ, ਸਮਾਨ ਦੀ ਡਿਲੀਵਰੀ ਅਤੇ ਫਲਾਈਟ ਅਪਡੇਟਸ ਨਾਲ ਸਬੰਧਤ ਅਸਲ-ਸਮੇਂ ਦੀ ਜਾਣਕਾਰੀ ਅਤੇ ਸਹਾਇਤਾ ਲਈ, ਡਿਊਟੀ ਟਰਮੀਨਲ ਮੈਨੇਜਰ ਦੇ ਦਫ਼ਤਰ ਵਿਖੇ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਸ਼੍ਰੀਮਤੀ ਸੋਨਾਲੀ ਗਿਰਿ ਨੇ ਕਿਹਾ ਕਿ ਟੀਮਾਂ ਸਮੇਂ ਸਿਰ ਸਹਾਇਤਾ ਅਤੇ ਅਪਡੇਟਸ ਨੂੰ ਯਕੀਨੀ ਬਣਾਉਣ ਲਈ ਫਲਾਈਟ ਓਪਰੇਸ਼ਨ, ਦੇਰੀ, ਰੱਦ ਕਰਨ ਅਤੇ ਸਮਾਨ ਦੇ ਮੁੱਦਿਆਂ ਦੀ ਨਿਰੰਤਰ ਨਿਗਰਾਨੀ ਕਰ ਰਹੀਆਂ ਹਨ।

ਸਕੱਤਰ, ਸ਼ਹਿਰੀ ਹਵਾਬਾਜ਼ੀ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਯਾਤਰੀ ਹੈਲਪਲਾਈਨ ਨੰਬਰ 95010-15832 'ਤੇ ਸੰਪਰਕ ਕਰ ਸਕਦੇ ਹਨ ਅਤੇ ਲੋਕ ਏਅਰਪੋਰਟ ਅਥਾਰਟੀ ਦੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲਾਂ 'ਤੇ ਖਾਸ ਕਰਕੇ @ixcairport 'ਤੇ ਵੀ ਆਪਣੇ ਸਵਾਲਾਂ ਦਾ ਜੁਆਬ ਲੈ ਸਕਦੇ ਹਨ। ਇਸੇ ਤਰ੍ਹਾਂ, ਉਨ੍ਹਾਂ ਕਿਹਾ ਕਿ ਯਾਤਰੀ ਆਪਣੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਇੰਡੀਗੋ ਏਅਰਲਾਈਨਜ਼ ਦੇ 92899-38532, ਏਅਰ ਇੰਡੀਆ ਦੇ 88001-97833 / 0172-2242201, ਏਅਰ ਇੰਡੀਆ ਐਕਸਪ੍ਰੈਸ ਦੇ 92055-08549, ਅਲਾਇੰਸ ਏਅਰ ਦੇ 98184-28648, ਹੈਲਪਲਾਈਨ ਨੰਬਰਾਂ 'ਤੇ ਵੀ ਕਾਲ ਕਰ ਸਕਦੇ ਹਨ। ਸ਼੍ਰੀਮਤੀ ਸੋਨਾਲੀ ਗਿਰਿ ਨੇ ਕਿਹਾ ਕਿ ਇੰਡੀਗੋ ਦੀਆਂ ਉਡਾਣਾਂ ਵਿੱਚ ਵਿਘਨ ਦੇ ਵਿਚਕਾਰ ਯਾਤਰੀਆਂ ਦੀ ਸਹੂਲਤ ਨੂੰ ਯਕੀਨੀ ਬਣਾਉਣਾ ਇੱਕੋ ਇੱਕ ਉਦੇਸ਼ ਹੈ।

ਸਕੱਤਰ, ਸ਼ਹਿਰੀ ਹਵਾਬਾਜ਼ੀ ਨੇ ਸਮੇਂ ਸਿਰ ਰਿਫੰਡ, ਰੀਸ਼ਡਿਊਲਿੰਗ, ਸਮਾਨ ਡਿਲੀਵਰੀ ਅਤੇ ਕੇਂਦਰੀ ਸਿਵਲ ਏਵੀਏਸ਼ਨ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਦੇ ਨਾਲ-ਨਾਲ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇੰਡੀਗੋ ਏਅਰਲਾਈਨਜ਼ ਕੋਲ ਵੱਖ-ਵੱਖ ਯਾਤਰੀਆਂ ਦੇ ਲਗਭਗ 30 ਬੈਗ/ਲੱਗੇਜ ਹਨ, ਜੋ ਏਅਰਲਾਈਨ ਦੁਆਰਾ ਯਾਤਰੀਆਂ ਨੂੰ ਉਨ੍ਹਾਂ ਦੇ ਸਬੰਧਤ ਨਿਵਾਸ ਸਥਾਨਾਂ 'ਤੇ ਬਿਨਾਂ ਕਿਸੇ ਚਾਰਜ ਤੋਂ ਭੇਜੇ ਜਾਣਗੇ। ਸ਼੍ਰੀਮਤੀ ਸੋਨਾਲੀ ਗਿਰਿ ਨੇ ਕਿਹਾ ਕਿ ਏਅਰਲਾਈਨ ਇਹ ਵੀ ਯਕੀਨੀ ਬਣਾਏਗੀ ਕਿ ਉਡਾਣਾਂ ਰੱਦ ਹੋਣ ਦੀ ਸੂਚਨਾ ਯਾਤਰੀਆਂ ਨੂੰ ਉਡਾਣ ਤੋਂ ਘੱਟੋ-ਘੱਟ 10 ਘੰਟੇ ਪਹਿਲਾਂ ਦਿੱਤੀ ਜਾਵੇ।

ਹਵਾਈ ਟਿਕਟਾਂ ਦੀ ਕੀਮਤ ਦੀ ਤੈਅ ਸੀਮਾ ਨਿਰਧਾਰਤ ਕਰਨ ਸੰਬੰਧੀ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੇ ਮੁੱਦੇ 'ਤੇ ਵਿਚਾਰ ਕਰਦੇ ਹੋਏ, ਸਕੱਤਰ ਨੇ ਕਿਹਾ ਕਿ ਇਸਨੂੰ ਪਹਿਲਾਂ ਹੀ ਲਾਗੂ ਕੀਤਾ ਜਾ ਚੁੱਕਾ ਹੈ, ਤਾਂ ਜੋ ਯਾਤਰੀਆਂ ਨੂੰ ਕਿਸੇ ਵੀ ਤਰ੍ਹਾਂ ਦੇ ਸ਼ੋਸ਼ਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਟੈਕਸੀ ਆਪਰੇਟਰਾਂ ਅਤੇ ਹੋਟਲਾਂ ਵੱਲੋਂ ਯਾਤਰੀਆਂ ਤੋਂ ਕਿਸੇ ਵੀ ਤਰ੍ਹਾਂ ਦੀ ਮੁਨਾਫ਼ਾਖੋਰੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਸੂਬਾ ਸਰਕਾਰ ਇਸ 'ਤੇ ਸਖ਼ਤ ਨਜ਼ਰ ਰੱਖ ਰਹੀ ਹੈ। ਸ੍ਰੀਮਤੀ ਸੋਨਾਲੀ ਗਿਰੀ ਨੇ ਕਿਹਾ ਕਿ ਹਵਾਈ ਅੱਡਾ ਅਥਾਰਟੀ ਅਤੇ ਸੂਬਾ ਸਰਕਾਰ ਵੱਲੋਂ ਯਾਤਰੀਆਂ ਦੀਆਂ ਦਵਾਈਆਂ, ਭੋਜਨ ਅਤੇ ਹੋਰ ਚਿੰਤਾਵਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ।

ਸਕੱਤਰ ਨੇ ਅੱਗੇ ਕਿਹਾ ਕਿ ਹਵਾਈ ਅੱਡੇ ਦੇ ਨੇੜੇ ਸਥਿਤ ਟੂ-ਟੀਅਰ, ਥ੍ਰੀ-ਟੀਅਰ ਅਤੇ ਹੋਰ ਹੋਟਲਾਂ ਦੀਆਂ ਸੂਚੀਆਂ ਵੀ ਸੂਬਾ ਸਰਕਾਰ ਵੱਲੋਂ ਸਾਂਝੀਆਂ ਕੀਤੀਆਂ ਜਾਣਗੀਆਂ ਤਾਂ ਜੋ ਬਾਹਰੀ ਯਾਤਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸਥਿਤੀ ਜਲਦੀ ਹੀ ਆਮ ਵਾਂਗ ਹੋ ਜਾਵੇਗੀ ਕਿਉਂਕਿ ਸਰਕਾਰ ਨੇ ਇਸ ਸਬੰਧੀ ਪਹਿਲਾਂ ਹੀ ਸਖ਼ਤ ਕਦਮ ਚੁੱਕੇ ਹਨ। ਸ਼੍ਰੀਮਤੀ ਸੋਨਾਲੀ ਗਿਰਿ ਨੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਵਿੱਚ ਨਾ ਆਉਣ ਦੀ ਅਪੀਲ ਵੀ ਕੀਤੀ ਅਤੇ ਵਿਸ਼ਵਾਸ ਦਿਵਾਇਆ ਕਿ ਰਾਜ ਸਰਕਾਰ ਵੱਲੋਂ ਉਨ੍ਹਾਂ ਦੇ ਹਿੱਤਾਂ ਦੀ ਹਰ ਤਰੀਕੇ ਨਾਲ ਰਾਖੀ ਲਈ, ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ