ਸਵਦੇਸ਼ੀ ਮੇਲਿਆਂ ਰਾਹੀਂ ਕੀਤਾ ਜਾ ਰਿਹਾ ਹੈ ਸਵਦੇਸ਼ੀ ਉਤਪਾਦਕਾਂ ਨੂੰ ਮਜਬੂਤ
ਬਰਸਾਤ ਤੇ ਹੜ੍ਹ ਨਾਲ ਖਰਾਬ ਹੋਈ ਸੜਕਾਂ ਨੂੰ ਜਲਦੀ ਕੀਤਾ ਜਾਵੇਗਾ ਦਰੁਸਤ
ਕੈਥਲ ਤੋਂ ਹੀ ਆਤਮਨਿਰਭਰ ਭਾਰਤ ਸੰਕਲਪ ਮੁਹਿੰਮ ਦੇ ਤਹਿਤ ਸਵਦੇਸ਼ ਰੱਥਯਾਤਰਾ ਨੂੰ ਦਿਖਾਈ ਹਰੀ ਝੰਡੀ
ਚੰਡੀਗੜ੍ਹ : ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਵਿੱਚ ਜਲਦੀ ਹੀ ਵੱਖ-ਵੱਖ ਵਿਭਾਗਾਂ ਵਿੱਚ ਭਰਤੀਆਂ ਕੀਤੀਆਂ ਜਾਣਗੀਆਂ। ਜਿਸ ਨਾਲ ਨੌਜੁਆਨਾਂ ਨੂੰ ਰੁਜ਼ਗਾਰ ਮਿਲੇਗਾ। ਇਸ ਦੇ ਲਈ ਸਰਕਾਰ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਬਿਨ੍ਹਾ ਪਰਚੀ-ਖਰਚੀ ਦੇ ਨੌਕਰੀ ਵਾਲੀ ਭਾਜਪਾ ਸਰਕਾਰ ਆਮ ਜਨਤਾ ਦੇ ਹਿੱਤਾਂ ਦੀ ਸੱਚੀ ਰੱਖਿਅਕ ਹੈ। ਇਸੀ ਦੇ ਤਹਿਤ ਬਿਨ੍ਹਾਂ ਕਿਸੇ ਭੇਦਭਾਵ ਦੇ ਮੈਰਿਟ ਆਧਾਰ 'ਤੇ ਨੌਕਰੀ ਦਿੱਤੀ ਜਾਂਦੀ ਹੈ ਅਤੇ ਸਾਡੇ ਲਈ ਇਹ ਮਾਣ ਦੀ ਗੱਲ ਹੈ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੀ ਨੇ ਵੀ ਲੋਕਸਭਾ ਵਿੱਚ ਇਸ ਗੱਲ ਦਾ ਜਿਕਰ ਕੀਤਾ ਸੀ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਕੇਥਲ ਦੇ ਆਰਕੇਐਸਡੀ ਕਾਲਜ ਵਿੱਚ ਇੱਕ ਪ੍ਰੋਗਰਾਮ ਨੂੰ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਹਰਿਆਣਾ ਵਿੱਚ ਡਬਲ ਇੰਜਨ ਸਰਕਾਰ ਉਨ੍ਹਾਂ ਦੇ ਆਤਮਨਿਰਭਰ ਭਾਰਤ ਦੇ ਸੰਕਲਪ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਅੱਜ ਭਾਰਤ ਦੁਨੀਆਂ ਦੀ ਚੌਥੀ ਸੱਭ ਤੋਂ ਵੱਡੀ ਆਰਥਕ ਸ਼ਕਤੀ ਹੈ। ਪ੍ਰਧਾਨ ਮੰਤਰੀ ਮੋਦੀ ਦੀ ਅਪੀਲ ਹੈ ਕਿ ਜੇਕਰ ਦੇਸ਼ ਨੂੰ ਦੁਨੀਆ ਦੀ ਤੀਜੀ ਸੱਭ ਤੋਂ ਵੱਡੀ ਆਰਥਕ ਸ਼ਕਤੀ ਬਨਾਉਣਾ ਹੈ, ਉਸ ਦਾ ਰਸਤਾ ਆਤਮਨਿਰਭਰ ਭਾਰਤ ਤੋਂ ਹੋ ਕੇ ਜਾਵੇਗਾ। ਇਸ ਲਈ ਸਾਰਿਆਂ ਨੂੰ ਅਪੀਲ ਹੈ ਕਿ ਭਾਰਤ ਨਿਰਮਾਣਤ ਵਸਤੂਆਂ ਹੀ ਵੇਚੇ ਅਤੇ ਖਰੀਦੇ।
ਊਨ੍ਹਾਂ ਨੇ ਕਿਹਾ ਕਿ ਭਾਜਪਾ ਕਾਰਜਕਰਤਾ ਦੀ ਇਹ ਪਹਿਚਾਣ ਹੈ ਕਿ ਉਹ ਨੌਜੁਆਨਾਂ ਸਮੇਤ ਸੂਬੇ ਦੇ ਲੋਕਾਂ ਦੇ ਹਿੱਤਾਂ ਦੀ ਰੱਖਿਆ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵਿੱਚ ਭਾਜਪਾ ਸਰਕਾਰ ਨੇ ਚੋਣ ਤੋਂ ਪਹਿਲਾਂ 217 ਸੰਕਲਪ ਲਏ ਸਨ। ਜਿਨ੍ਹਾਂ ਵਿੱਚੋਂ 50 ਸੰਕਲਪ ਪੂਰੇ ਕਰ ਲਏ ਹਨ। ਜਲਦੀ ਹੀ 90 ਸੰਕਲਪ ਹੋਰ ਪੂਰੇ ਕਰ ਦਿੱਤੇ ਜਾਣਗੇ। ਸਰਕਾਰ ਬਣਦੇ ਹੀ ਹਰਿਆਣਾ ਵਿੱਚ ਭੈਣਾ ਨੂੰ 500 ਰੁਪਏ ਵਿੱਚ ਗੈਸ ਸਿਲੇਂਡਰ ਦਿੱਤਾ ਗਿਆ। ਨਾਲ ਹੀ ਭੈਣਾਂ ਨੂੰ 2100 ਰੁਪਏ ਦੀ ਪੈਨਸ਼ਨ ਵਜੋ ਦੇ ਕੇ ਲਾਡੋ ਲਕਛਮੀ ਯੋਜਨਾ ਦੇ ਵਾਅਦੇ ਨੂੰ ਪੂਰਾ ਕੀਤਾ ਗਿਆ। ਯੋਜਨਾ ਤਹਿਤ ਭੈਣਾਂ ਨੂੰ ਦੋ ਕਿਸਤ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਕਿਹਾ ਕਿ ਯੋਗ ਗਰੀਬ ਲੋਕਾਂ ਨੂੰ ਪਲਾਟ ਦਿੱਤੇ ਜਾ ਰਹੇ ਹਨ। ਇਸ ਦੇ ਨਾਲ ਹੀ ਸੋਨੀਪਤ ਵਿੱਚ 550 ਲੋਕਾਂ ਨੁੰ ਪਲਾਟ ਦੇਣ ਦਾ ਕੰਮ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਬਰਸਾਤ ਵਿੱਚ ਜੋ ਸੜਕ ਟੁੱਟ ਗਈ ਹੈ, ਉਨ੍ਹਾਂ ਨੂੰ ਠੀਕ ਕੀਤਾ ਜਾ ਰਿਹਾ ਹੈ। ਇਸ ਸਾਲ ਦੇ ਅੰਤ ਤੱਕ ਸਾਰੀ ਅਜਿਹੀ ਟੁੱਟੀ ਹੋਈ ਸੜਕਾਂ ਠੀਕ ਕਰਵਾ ਦਿੱਤੀਆਂ ਜਾਣਗੀਆਂ। ਇਸ ਦੇ ਲਈ ਛੇ ਵਿਭਾਗਾਂ ਦੇ ਵਿੱਚ ਤਾਲਮੇਲ ਬਣਾ ਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਅੱਜ ਪੂਰੇ ਦੇਸ਼ ਵਿੱਚ ਆਮਜਨਤਾ ਦੇ ਹਿੱਤ ਵਿੱਚ ਸਰਕਾਰ ਇਸ ਤਰ੍ਹਾ ਨਾਲ ਕੰਮ ਕਰ ਰਹੀ ਹੈ ਕਿ ਵਿਰੋਧੀ ਧਿਰ ਦੇ ਕੋਲ ਕੋਈ ਮੁੱਦਾ ਨਹੀਂ ਬਚਿਆ ਹੈ। ਇਸ ਲਈ ਵਿਰੋਧੀ ਧਿਰ ਝੂਠ ਫੈਲਾਉਣ ਦਾ ਕੰਮ ਕਰਦੇ ਹਨ। ਭਾਜਪਾ ਕਾਰਜਕਰਤਾ ਸਰਕਾਰ ਦੀ ਨੀਤੀਆਂ ਨੂੰ ਆਮਜਨਤਾ ਤੱਕ ਪਹੁੰਚਾਉਣ ਅਤੇ ਝੂਠ ਦਾ ਪਰਦਾਫਾਸ਼ ਕਰਨ। ਉਨ੍ਹਾਂ ਨੇ ਕਾਰਜਕਰਤਾਵਾਂ ਨੂੰ ਨਿਰਦੇਸ਼ ਦਿੱਤਾ ਕਿ ਸਾਰੇ ਕਾਰਜਕਰਤਾ ਮਨ ਦੀ ਬਾਤ ਸੁਨਣ ਅਤੇ ਪਿੰਡ ਦੇ ਬਜੁਰਗ ਨੂੰ ਉਸ ਵਿੱਚ ਪ੍ਰਧਾਨ ਬਣਾ ਕੇ ਉਨ੍ਹਾਂ ਦਾ ਮਾਨ-ਸਨਮਾਨ ਕਰਨ। ਪੌਧਾਰੋਪਣ ਵੀ ਕਰਵਾਉਣ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਵਦੇਸ਼ੀ ਰੱਥਯਾਤਰਾ ਨੂੰ ਦਿਖਾਈ ਹਰੀ ਝੰਡੀ
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਕੈਥਲ ਦੇ ਆਰਕੇਐਸਡੀ ਕਾਲਜ ਤੋਂ ਆਤਮਨਿਰਭਰ ਭਾਰਤ ਸੰਕਲਪ ਮੁਹਿੰਮ ਦੇ ਤਹਿਤ ਸਵਦੇਸ਼ੀ ਰੱਥਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ 'ਤੇ ਉਨ੍ਹਾਂ ਦੇ ਨਾਲ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਮੋਹਨ ਲਾਲ ਕੋਸ਼ਿਕ, ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਕ੍ਰਿਸ਼ਣ ਬੇਦੀ ਸਮੇਤ ਕਈ ਵੱਡੇ ਨੇਤਾ ਮੌਜੂਦ ਰਹੇ। ਇਸ ਤੋਂ ਪਹਿਲਾਂ ਮੀਡੀਆ ਨਾਲ ਗਲਬਾਤ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਯਾਤਰਾ ਸੂਬੇ ਦੇ ਕੌਨੇ-ਕੋਨੇ ਤੱਕ ਪਹੁੰਚ ਕੇ ਸਵਦੇਸ਼ੀ ਭਾਰਤ ਵਿੱਚ ਅਲੱਖ ਜਗਾਵੇਗੀ ਅਤੇ 24 ਦਸੰਬਰ ਤੱਕ ਇਹ ਯਾਤਰਾ ਚੱਲੇਗੀ। ਹਰਿਆਣਾ ਸਰਕਰ ਵੱਲੋਂ ਸਵਦੇਸ਼ੀ ਮੇਲੇ ਲਗਾਏ ਜਾ ਰਹੇ ਹਨ। ਪੰਚਕੂਲਾ ਅਤੇ ਫਰੀਦਾਬਾਦ ਵਿੱਚ ਅਜਿਹੇ ਮੇਲਿਆਂ ਦਾ ਆਯੋਜਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਆਤਮਨਿਰਭਰ ਭਾਰਤ ਨੂੰ ਇੱਕ ਜਨ ਅੰਦੋਲਨ ਬਨਾਉਣ। ਅਸੀਂ ਸਾਰੇ ਮਿਲ ਕੇ ਇਹ ਸੰਕਲਪ ਲੈਣ ਕਿ ਅਸੀਂ ਆਪਣੇ ਵਿਅਕਤੀਤਵ, ਪਾਰੰਪਰਿਕ ਜੀਵਨ ਵਿੱਚ ਸਵਦੇਸ਼ੀ ਨੁੰ ਅਪਨਾਉਣ। ਅਸੀਂ ਆਤਮਨਿਰਭਰ ਹਰਿਆਣਾ ਤੋਂ ਆਤਮਨਿਰਭਰ ਭਾਰਤ ਦਾ ਨਿਰਮਾਣ ਕਰਣਗੇ। ਵਿਕਸਿਤ ਭਾਰਤ ਦਾ ਰਸਤਾ ਆਤਮਨਿਰਭਰਤਾ ਤੋਂ ਹੋ ਕੇ ਗੁਜਰੇਗਾ।