Monday, December 08, 2025

Chandigarh

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

December 08, 2025 06:59 PM
SehajTimes

ਅਸਲ ਜੀਵਨ ਦੇ ਫੌਜੀ ਉਪਕਰਣਾਂ ਨਾਲ ਰੂ-ਬ-ਰੂ ਹੋ ਕੇ ਕੈਡਿਟਾਂ ਵਿੱਚ ਹੋਵੇਗਾ ਲੀਡਰਸ਼ਿਪ, ਟੀਮ ਵਰਕ ਦੀ ਭਾਵਨਾ ਦਾ ਸੰਚਾਰ : ਅਮਨ ਅਰੋੜਾ

ਚੰਡੀਗੜ੍ਹ : ਟ੍ਰਾਈ-ਸਰਵਿਸਿਜ਼ ਮਿਲਟਰੀ ਡਿਸਪਲੇਅ ਦੇ ਸਮਾਪਤੀ ਸਮਾਰੋਹ ਨੂੰ ਦਰਸਾਉਂਦੇ ਇਤਿਹਾਸਕ ਸਮਾਗਮ ਵਿੱਚ, ਭਾਰਤੀ ਜਲ ਸੈਨਾ ਦੇ ਪ੍ਰਮੁੱਖ ਕੋਲਕਾਤਾ-ਕਲਾਸ ਸਟੀਲਥ ਗਾਈਡਡ ਮਿਜ਼ਾਈਲ ਡਿਸਟਰਾਇਰ, ਆਈ.ਐਨ.ਐਸ. ਕੋਚੀ (ਡੀ64) ਦੇ ਸਕੇਲ-ਡਾਊਨ ਮਾਡਲ ਦਾ, ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ. ਆਰ. ਐਸ. ਏ. ਐਫ. ਪੀ.ਆਈ.) ਵਿਖੇ ਉਦਘਾਟਨ ਕੀਤਾ ਗਿਆ। ਭਾਰਤੀ ਜਲ ਸੈਨਾ ਵੱਲੋਂ ਨੇਵੀ ਦਿਵਸ- 2025 ’ਤੇ ਪੇਸ਼ ਕੀਤੇ ਗਏ ਮਾਡਲ ਦਾ ਉਦਘਾਟਨ ਵਾਈਸ ਐਡਮਿਰਲ ਸੰਜੇ ਵਾਤਸਯਨ, ਏ.ਵੀ.ਐਸ.ਐਮ., ਐਨ. ਐਮ., ਨੇਵਲ ਸਟਾਫ ਦੇ ਵਾਈਸ ਚੀਫ਼ ਵੱਲੋਂ ਕੀਤਾ ਗਿਆ। ਇਸ ਜਹਾਜ਼ ਮਾਡਲ ਦੀ ਸਥਾਪਨਾ ਦੇ ਨਾਲ, ਐਮ.ਆਰ.ਐਸ.ਏ.ਐਫ.ਪੀ.ਆਈ. ਕੈਂਪਸ ਹੁਣ ਤਿੰਨੋਂ ਹਥਿਆਰਬੰਦ ਸੇਵਾਵਾਂ ਦੇ ਪ੍ਰਮੁੱਖ ਉਪਕਰਣ ਦਾ ਮੇਜ਼ਬਾਨ ਬਣ ਗਿਆ ਹੈ, ਜਿਸ ਨਾਲ ਨੌਜਵਾਨ ਕੈਡਿਟਾਂ ਨੂੰ ਪ੍ਰੇਰਿਤ ਕਰਨ ਲਈ ਇੱਕ ਵਿਆਪਕ ਤੇ ਅਨੁਕੂਲ ਵਾਤਾਵਰਣ ਮਿਲੇਗਾ । ਇੰਸਟੀਚਿਊਟ ਦਾ ਆਪਣੇ 22 ਸਾਬਕਾ ਕੈਡਿਟਾਂ ਦਾ ਭਾਰਤੀ ਜਲ ਸੈਨਾ ਵਿੱਚ ਕਮਿਸ਼ਨਡ ਅਫਸਰਾਂ ਵਜੋਂ ਸੇਵਾ ਨਿਭਾਉਣ ਦਾ ਮਾਣਮੱਤਾ ਰਿਕਾਰਡ ਹੈ, ਜਿਨ੍ਹਾਂ ਵਿੱਚੋਂ ਦੋ ਕੈਡਿਟ, ਹਾਲ ਹੀ ਵਿੱਚ ਏਝੀਮਾਲਾ ਵਿਖੇ ਭਾਰਤੀ ਜਲ ਸੈਨਾ ਅਕੈਡਮੀ, ਦੀ ਪਾਸਿੰਗ ਆਊਟ ਪਰੇਡ ਵਿੱਚ ਸ਼ਾਮਲ ਹੋਏ ਸਨ।

ਐਮ.ਆਰ.ਐਸ.ਏ.ਐਫ.ਪੀ.ਆਈ. ਦੇ ਕੈਡਿਟਾਂ ਅਤੇ ਸ਼ੈਮਰੌਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ, ਵਾਈਸ ਐਡਮਿਰਲ ਸੰਜੇ ਵਾਤਸਯਨ ਨੇ , ਪੰਜਾਬ ਦੀ ਸਮੁੰਦਰੀ ਵਿਰਾਸਤ ਨੂੰ ਉਜਾਗਰ ਕਰਦੇ ਹੋਏ ਸਾਬਕਾ ਜਲ ਸੈਨਾ ਮੁਖੀ ਐਡਮਿਰਲ ਕਰਮਬੀਰ ਸਿੰਘ ਦਾ ਹਵਾਲਾ ਦਿੰਦਿਆਂ ਸੂਬੇ ਦੇ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ। ਉਨ੍ਹਾਂ ਨੇ ਰਾਸ਼ਟਰੀ ਰੱਖਿਆ, ਸਮੁੰਦਰੀ ਹਿੱਤਾਂ ਦੀ ਰਾਖੀ ਅਤੇ ਵਿਸ਼ਵ ਪੱਧਰ ’ਤੇ ਭਾਰਤ ਦੇ ਵੱਕਾਰ ਨੂੰ ਪੇਸ਼ ਕਰਨ ਵਿੱਚ ਭਾਰਤੀ ਜਲ ਸੈਨਾ ਦੀ ਅਹਿਮ ਭੂਮਿਕਾ ਬਾਰੇ ਵਿਸਥਾਰ ਨਾਲ ਦੱਸਿਆ।

ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਵਾਈਸ ਐਡਮਿਰਲ ਸੰਜੇ ਵਾਤਸਯਨ ਨਾਲ ਹੋਈ ਗੱਲਬਾਤ ਅਤੇ ਅਸਲ ਜੀਵਨ ਦੇ ਫੌਜੀ ਉਪਕਰਣਾਂ ਬਾਰੇ ਅਹਿਮ ਜਾਣਕਾਰੀ ਕੈਡਿਟਾਂ ਨੂੰ ਲੀਡਰਸ਼ਿਪ, ਟੀਮ ਵਰਕ ਅਤੇ ਸਮੱਸਿਆ ਹੱਲ ਕਰਨ ਜ਼ਰੂਰੀ ਹੁਨਰ ਵਿਕਸਤ ਕਰਨ ਵਿੱਚ ਮਦਦ ਕਰੇਗੀ। ਇਹ ਸਮਾਗਮ ਕੈਡਿਟਾਂ ਵਿੱਚ ਅਨੁਸ਼ਾਸਨ, ਦੇਸ਼ ਭਗਤੀ ਅਤੇ ਸੇਵਾ ਦੀ ਭਾਵਨਾ ਪੈਦਾ ਕਰੇਗਾ, ਜੋ ਉਨ੍ਹਾਂ ਨੂੰ ਰੱਖਿਆ ਸੇਵਾਵਾਂ ਅਤੇ ਇਸ ਤੋਂ ਅੱਗੇ ਚੁਣੌਤੀਪੂਰਨ ਕਰੀਅਰ ਲਈ ਤਿਆਰ ਕਰੇਗਾ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਉਨ੍ਹਾਂ ਨੌਜਵਾਨਾਂ ਦਾ ਸਮਰਥਨ ਕਰਨ ਲਈ ਵਚਨਬੱਧ ਹੈ ਜੋ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਨੌਜਵਾਨਾਂ ਦੇ ਸੁਪਨੇ ਪੂਰਾ ਕਰਨ ਲਈ ਲੋੜੀਂਦੇ ਸਰੋਤ ਅਤੇ ਮੌਕੇ ਯਕੀਨੀ ਬਣਾਏ ਜਾ ਸਕਣ।

ਐਮ.ਆਰ.ਐਸ.ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀਐਸਐਮ (ਸੇਵਾਮੁਕਤ), ਨੇ ਇਸ ਵੱਡਮੁੱਲੇ ਤੋਹਫ਼ੇ ਲਈ ਵਾਈਸ ਚੀਫ਼ ਆਫ਼ ਨੇਵਲ ਸਟਾਫ਼ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਭਾਰਤੀ ਜਲ ਸੈਨਾ ਲਈ ਹੋਰ ਅਧਿਕਾਰੀਆਂ, ਨੂੰ ਤਿਆਰ ਕਰਨ ਲਈ ਸੰਸਥਾ ਦੀ ਵਚਨਬੱਧਤਾ ਦੁਹਰਾਈ ਤਾਂ ਜੋ ਦੇਸ਼, ਰਾਜ ਅਤੇ ਭਾਰਤੀ ਜਲ ਸੈਨਾ ਦੀ ਸ਼ਾਨ ਵਧਾਉਣ।

Have something to say? Post your comment

 

More in Chandigarh

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ

'ਯੁੱਧ ਨਸ਼ਿਆਂ ਵਿਰੁੱਧ’ ਦੇ 281ਵੇਂ ਦਿਨ ਪੰਜਾਬ ਪੁਲਿਸ ਵੱਲੋਂ 834 ਗ੍ਰਾਮ ਹੈਰੋਇਨ, 1.5 ਕਿਲੋ ਅਫੀਮ ਸਮੇਤ 71 ਨਸ਼ਾ ਤਸਕਰ ਕਾਬੂ

ਸ਼ਹੀਦ ਭਗਤ ਸਿੰਘ ਹਵਾਈ ਅੱਡੇ 'ਤੇ ਯਾਤਰੀਆਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਪੰਜਾਬ ਸਰਕਾਰ ਨੇ ਕਦਮ ਚੁੱਕੇ, ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਤ ਕੀਤਾ

ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਇੱਕ ਵਿਅਕਤੀ ਪੰਜ ਪਿਸਤੌਲਾਂ ਸਮੇਤ ਕਾਬੂ

ਸਫ਼ਲਤਾ ਦੀਆਂ ਨਵੀਆਂ ਉਚਾਈਆਂ ਛੂਹ ਰਿਹੈ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ; ਇਸ ਵੇਲੇ 50 ਕੈਡਿਟ ਐਨ.ਡੀ.ਏ. ‘ਚ ਹਾਸਲ ਕਰ ਰਹੇ ਹਨ ਸਿਖਲਾਈ

‘ਯੁੱਧ ਨਸ਼ਿਆਂ ਵਿਰੁੱਧ’: 280ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ