Monday, December 08, 2025

National

ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

December 08, 2025 07:07 PM
Rozana Sehaj times

ਕਪੂਰਥਲਾ ਜ਼ਿਲ੍ਹੇ ਤੋਂ ਦੋ ਹੋਰ ਵਿਅਕਤੀਆਂ ਦੀ ਕੀਤੀ ਪਛਾਣ , ਜਿਨ੍ਹਾਂ ਨੂੰ ਫੜਨ ਲਈ ਪੁਲਿਸ ਟੀਮਾਂ ਕਰ ਰਹੀਆਂ ਹਨ ਛਾਪੇਮਾਰੀ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਵੱਲੋਂ ਸੰਚਾਲਿਤ ਹਥਿਆਰ ਤਸਕਰੀ ਮਾਡਿਊਲ ਦੇ ਛੇ ਕਾਰਕੁਨਾਂ, ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਵੀ ਹੈ, ਨੂੰ ਛੇ ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਨੂੰ ਬੇਅਸਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਕੋਟਲੀ ਵਸਾਵਾ ਸਿੰਘ ਦੇ ਰਹਿਣ ਵਾਲੇ ਗੁਰਬੀਰ ਸਿੰਘ ਉਰਫ਼ ਸੋਨੂੰ (28), ਗੁਰਪ੍ਰੀਤ ਸਿੰਘ ਉਰਫ਼ ਗੋਪਾ (32), ਗੋਰਕਾ ਸਿੰਘ ਉਰਫ਼ ਗੋਰਾ, ਰਾਜਵਿੰਦਰ ਸਿੰਘ ਉਰਫ਼ ਰਾਜੂ - ਤਿੰਨੇਂ ਵਾਸੀ ਖੇਮ ਕਰਨ (ਤਰਨਤਾਰਨ), ਜਸਪਾਲ ਸਿੰਘ ਉਰਫ਼ ਜੱਸ (24) ਵਾਸੀ ਬਚੀਵਿੰਡ (ਅੰਮ੍ਰਿਤਸਰ) ਅਤੇ ਸੁਲਤਾਨਪੁਰ ਲੋਧੀ ਸਥਿਤ 16 ਸਾਲਾ ਨਾਬਾਲਗ ਵਜੋਂ ਹੋਈ ਹੈ । ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਪੰਜ .30 ਬੋਰ ਪਿਸਤੌਲ ਅਤੇ ਇੱਕ 9 ਐਮਐਮ ਪੀਐਕਸ-5 ਪਿਸਤੌਲ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਦੋਸ਼ੀ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਇੱਕ ਹੈਂਡਲਰ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਹਥਿਆਰਾਂ ਦੀ ਖੇਪ ਨੂੰ ਪ੍ਰਾਪਤ ਕਰਨ ਅਤੇ ਅੱਗੇ ਸਪਲਾਈ ਕਰਨ ਲਈ ਜਾਣਕਾਰੀ ਸਾਂਝੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸੰਗਠਿਤ ਗਿਰੋਹ ਵੱਲੋਂ ਹਥਿਆਰਾਂ ਦੀਆਂ ਇਹ ਖੇਪਾਂ ਅੱਗੇ ਮਾਝਾ -ਦੋਆਬਾ ਖੇਤਰਾਂ ਵਿੱਚ ਸਰਗਰਮ ਅਪਰਾਧੀਆਂ ਨੂੰ ਸਪਲਾਈ ਕੀਤੀਆਂ ਜਾਂਦੀਆਂ ਸਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਨੈੱਟਵਰਕ ਦੇ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਅਤੇ ਖੇਪਾਂ ਪ੍ਰਾਪਤ ਕਰਨ ਵਾਲਿਆਂ ਅਤੇ ਵਿੱਤੀ ਚੈਨਲਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।

ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਹਿਲੀ ਸਫਲਤਾ ਉਦੋਂ ਮਿਲੀ ਜਦੋਂ ਪੁਲਿਸ ਟੀਮ ਨੇ ਖੁਫੀਆ ਇਤਲਾਹ ’ਤੇ ਅਧਾਰਤ ਇੱਕ ਕਾਰਵਾਈ ਤਹਿਤ ਸ਼ੱਕੀ ਗੁਰਬੀਰ ਉਰਫ਼ ਸੋਨੂੰ ਅਤੇ ਗੁਰਪ੍ਰੀਤ ਉਰਫ਼ ਗੋਪਾ ਨੂੰ ਦੋ .30 ਬੋਰ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ।

ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮਾਂ ਦੀ ਪੁੱਛਗਿੱਛ ਕਾਰਨ ਸਾਰੇ ਨੈੱਟਵਰਕ ਦਾ ਖੁਲਾਸਾ ਹੋ ਗਿਆ ਅਤੇ ਇਸ ਤੋਂ ਬਾਅਦ ਕੀਤੀਆਂ ਛਾਪੇਮਾਰੀਆਂ ਦੌਰਾਨ ਉਨ੍ਹਾਂ ਦੇ ਸਾਥੀਆਂ- ਗੋਰਕਾ ਉਰਫ਼ ਗੋਰਾ ਨੂੰ ਇੱਕ .30 ਬੋਰ ਪਿਸਤੌਲ ਸਮੇਤ, ਜਸਪਾਲ ਉਰਫ਼ ਜੱਸ ਨੂੰ ਇੱਕ .30 ਬੋਰ ਪਿਸਤੌਲ ਅਤੇ ਰਾਜਵਿੰਦਰ ਉਰਫ਼ ਰਾਜੂ ਨੂੰ ਇੱਕ 9 ਐਮਐਮ ਪੀਐਕਸ5 ਪਿਸਤੌਲ ਨਾਲ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਇਸ ਦੌਰਾਨ ਇੱਕ ਨਾਬਾਲਗ ਸਾਥੀ ਨੂੰ ਵੀ ਇੱਕ .30 ਬੋਰ ਪਿਸਤੌਲ ਸਮੇਤ ਹਿਰਾਸਤ ਵਿੱਚ ਲਿਆ ਗਿਆ ਹੈ।

ਸੀ.ਪੀ. ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਗੋਰਕਾ ਉਰਫ਼ ਗੋਰਾ ਅਤੇ ਰਾਜਵਿੰਦਰ ਉਰਫ਼ ਰਾਜੂ ਵਿਰੁੱਧ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਦੇ ਅਪਰਾਧ ਅਤੇ ਬਲਾਤਕਾਰ ਅਤੇ ਪੋਕਸੋ ਐਕਟ ਨਾਲ ਸਬੰਧਤ ਕਈ ਮਾਮਲੇ ਦਰਜ ਹਨ।

ਉਨ੍ਹਾਂ ਕਿਹਾ ਕਿ ਕਪੂਰਥਲਾ ਜ਼ਿਲ੍ਹੇ ਦੇ ਦੋ ਵਿਅਕਤੀਆਂ ਦੀ ਪਛਾਣ, ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਨ ਵਾਲਿਆਂ ਵਜੋਂ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਫੜਨ ਲਈ ਛਾਪੇ ਮਾਰੇ ਜਾ ਰਹੇ ਹਨ।

ਇਸ ਸਬੰਧੀ, ਪੁਲਿਸ ਸਟੇਸ਼ਨ ਛਾਉਣੀ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25(6,7,8) ਤਹਿਤ ਐਫਆਈਆਰ ਨੰਬਰ 260 ਮਿਤੀ 30-11-2025 ਅਧੀਨ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

 

More in National

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ

ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਸੰਗਤ ਅਤੇ ਮੁਕਾਮੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਥਾਂ-ਥਾਂ ਸਵਾਗਤ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀਨਗਰ ਤੋਂ ਰਵਾਨਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸੰਗਤ ਨਾਲ ਕੀਤੀ ਸ਼ਿਰਕਤ

ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ, ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ-ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਅਮਿਤ ਸ਼ਾਹ ਅੱਗੇ ਮੁੜ ਦਾਅਵਾ ਪੇਸ਼

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਸੱਦਾ

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ

ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਦੇਖੀ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ

ਮੁੱਖ ਮੰਤਰੀ ਅਤੇ ਸਾਰੇ ਕੈਬਨਿਟ ਮੰਤਰੀ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ