Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

December 09, 2025 08:50 PM
SehajTimes

ਯੁੱਧ ਨਸ਼ਿਆਂ ਵਿਰੁੱਧ ਨੇ 283ਵੇਂ ਦਿਨ 1.5 ਕਿਲੋਗ੍ਰਾਮ ਹੈਰੋਇਨ, 2.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 95 ਨਸ਼ਾ ਤਸਕਰ ਗ੍ਰਿਫ਼ਤਾਰ

'ਡੀ-ਅਡਿਕਸ਼ਨ' ਹਿੱਸੇ ਵਜੋਂ ਪੰਜਾਬ ਪੁਲਿਸ ਨੇ 40 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਅੱਜ ਵਿਸ਼ੇਸ਼ ਆਪ੍ਰੇਸ਼ਨ 'ਓਪੀਐਸ ਸੀਲ-23' ਚਲਾਇਆ ਜਿਸਦਾ ਉਦੇਸ਼ ਸਰਹੱਦੀ ਸੂਬੇ ਪੰਜਾਬ ਵਿੱਚ ਆਉਣ-ਜਾਣ ਵਾਲੇ ਸਾਰੇ ਵਾਹਨਾਂ ਦੀ ਜਾਂਚ ਕਰਨਾ ਹੈ ਤਾਂ ਜੋ ਸਮਾਜ ਵਿਰੋਧੀ ਅਨਸਰਾਂ, ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਕੜੀ ਨਜ਼ਰ ਰੱਖੀ ਜਾ ਸਕੇ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ, ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਐਸਐਸਪੀਜ਼ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਰਣਨੀਤਕ ਥਾਵਾਂ 'ਤੇ ਸਾਂਝੇ ਨਾਕੇ ਲਗਾਉਣ ਅਤੇ ਗਜ਼ਟਿਡ ਅਧਿਕਾਰੀਆਂ/ਐਸਐਚਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ 'ਤੇ ਮਜ਼ਬੂਤ 'ਨਾਕੇ' ਲਗਾਉਣ ਲਈ ਵੱਧ ਤੋਂ ਵੱਧ ਪੁਲਿਸ ਬਲ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇੰਸਪੈਕਟਰਾਂ/ਡੀਐਸਪੀਜ਼ ਦੀ ਨਿਗਰਾਨੀ ਹੇਠ 600 ਤੋਂ ਵੱਧ ਪੁਲਿਸ ਕਰਮਚਾਰੀਆਂ ਦੇ ਆਪਸੀ ਤਾਲਮੇਲ ਨਾਲ 10 ਜ਼ਿਲ੍ਹਿਆਂ ਜਿਨ੍ਹਾਂ ਦੀ ਹੱਦ ਚਾਰ ਸਰਹੱਦੀ ਸੂਬਿਆਂ ਅਤੇ ਯੂਟੀ ਚੰਡੀਗੜ੍ਹ ਨਾਲ ਲੱਗਦੀ ਹੈ, ਦੇ ਘੱਟੋ-ਘੱਟ 65 ਐਂਟਰੀ/ਐਗਜ਼ਿਟ ਪੁਆਇੰਟਾਂ 'ਤੇ ਮਜ਼ਬੂਤ ਨਾਕੇ ਲਗਾਏ ਗਏ। ਇਨ੍ਹਾਂ 10 ਅੰਤਰ-ਰਾਜੀ ਸਰਹੱਦੀ ਜ਼ਿਲ੍ਹਿਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੂਪਨਗਰ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਇਸ ਆਪਰੇਸ਼ਨ ਦੌਰਾਨ ਸੂਬੇ ਵਿੱਚ ਆਉਣ-ਜਾਣ ਵਾਲੇ 1182 ਵਾਹਨਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 234 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ 2 ਵਾਹਨਾਂ ਨੂੰ ਜ਼ਬਤ ਕੀਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਐਫਆਈਆਰਜ਼ ਵੀ ਦਰਜ ਕੀਤੀਆਂ ਅਤੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ।

ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਨੂੰ 283ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 346 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 68 ਐਫਆਈਆਰਜ਼ ਦਰਜ ਕਰਕੇ 95 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 283 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 39,864 ਹੋ ਗਈ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 429 ਗ੍ਰਾਮ ਅਫੀਮ, 6 ਕਿਲੋ ਗਾਂਜਾ, 21 ਕਿਲੋ ਭੁੱਕੀ ਅਤੇ 2.95 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ 70 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 340 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ।


ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 40 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ