Thursday, December 11, 2025

National

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ 44 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ

December 10, 2025 08:42 PM
Rozana Sehaj times

ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸੀ.ਪੀਜ਼./ਐਸ.ਐਸ.ਪੀਜ਼. ਨੂੰ ਫਲੈਗ ਮਾਰਚ ਕੱਢਣ ਦੇ ਹੁਕਮ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ : ਸੂਬੇ ਵਿੱਚ ਆਉਣ ਵਾਲੇ ਦਿਨਾਂ ’ਚ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ, ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਅੱਜ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 14 ਦਸੰਬਰ ਨੂੰ ਹੋਣਗੀਆਂ ਅਤੇ 17 ਦਸੰਬਰ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜੇ ਐਲਾਨੇ ਜਾਣਗੇ। ਸੂਬੇ ਵਿੱਚ ਸਕਾਰਾਤਮਕ ਮਾਹੌਲ ਬਣਾਉਣ ਦੀ ਲੋੜ ’ਤੇ ਜ਼ੋਰ ਦਿੰਦੇ ਹੋਏ, ਡੀਜੀਪੀ ਗੌਰਵ ਯਾਦਵ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਅਤੇ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ।

ਇਸ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਸੂਬੇ ਦੇ ਸੀ.ਪੀਜ਼/ਐਸ.ਐਸ.ਪੀਜ਼. ਅਤੇ ਰੇਂਜ ਡੀ.ਆਈ.ਜੀਜ਼. ਨਾਲ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਕਿਹਾ ਕਿ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਫੀਲਡ ਅਧਿਕਾਰੀਆਂ ਨੂੰ, ਚੋਣਾਂ ਦੌਰਾਨ ਤਾਇਨਾਤੀ ਲਈ ਜ਼ਿਲਿ੍ਹਆਂ ਤੋਂ ਘੱਟੋ-ਘੱਟ 75 ਫੀਸਦੀ ਪੁਲਿਸ ਫੋਰਸ ਜੁਟਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਸੀਪੀ/ਐਸਐਸਪੀ ਨੂੰ ਪਹਿਲਾਂ ਹੀ ਸਮਾਜ ਵਿਰੋਧੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖਣ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਆਪਣੇ ਅਧਿਕਾਰ ਖੇਤਰਾਂ ਵਿੱਚ ਫਲੈਗ ਮਾਰਚ ਕੱਢਣ ਅਤੇ ਮਜ਼ਬੂਤ ਅੰਤਰ-ਰਾਜੀ ਅਤੇ ਅੰਤਰ-ਜ਼ਿਲ੍ਹਾ ਨਾਕੇ ਲਗਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਗੁਆਂਢੀ ਰਾਜਾਂ ਦੇ ਡੀ.ਜੀ.ਪੀਜ਼. ਨੂੰ ਪੰਜਾਬ ਨਾਲ ਲੱਗਦੀ ਸਰਹੱਦ ਦੇ ਆਪਣੇ ਵਾਲੇ ਪਾਸੇ ਨਾਕੇ ਲਗਾਉਣ ਲਈ ਪਹਿਲਾਂ ਹੀ ਬੇਨਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 13395 ਪੋਲਿੰਗ ਸਟੇਸ਼ਨਾਂ ’ਤੇ 18718 ਪੋਲਿੰਗ ਬੂਥ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 860 ਨੂੰ ਅਤਿ-ਸੰਵੇਦਨਸ਼ੀਲ ਅਤੇ 3405 ਨੂੰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਐਲਾਨਿਆ ਗਿਆ ਹੈ। ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਸੂਬੇ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 44000 ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸਾਰੇ ਸੀਪੀ ਅਤੇ ਐਸ.ਐਸ.ਪੀਜ. ਨੂੰ ਸੰਵੇਦਨਸ਼ੀਲ ਖੇਤਰਾਂ ਵਿੱਚ ਨਿਰੰਤਰ ਅਤੇ ਸਰਗਰਮੀ ਨਾਲ ਗਸ਼ਤ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

Have something to say? Post your comment

 

More in National

ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ

ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਸੰਗਤ ਅਤੇ ਮੁਕਾਮੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਥਾਂ-ਥਾਂ ਸਵਾਗਤ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀਨਗਰ ਤੋਂ ਰਵਾਨਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸੰਗਤ ਨਾਲ ਕੀਤੀ ਸ਼ਿਰਕਤ

ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ, ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ-ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਅਮਿਤ ਸ਼ਾਹ ਅੱਗੇ ਮੁੜ ਦਾਅਵਾ ਪੇਸ਼

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਸੱਦਾ

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ

ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਦੇਖੀ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ

ਮੁੱਖ ਮੰਤਰੀ ਅਤੇ ਸਾਰੇ ਕੈਬਨਿਟ ਮੰਤਰੀ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ