ਸੁਨਾਮ : ਸਿਵਲ ਸਰਜਨ ਸੰਗਰੂਰ ਡਾਕਟਰ ਅਮਰਜੀਤ ਕੌਰ ਅਤੇ ਸੀਨੀਅਰ ਮੈਡੀਕਲ ਅਫਸਰ ਪੀ.ਐੱਚ.ਸੀ. ਕੌਹਰੀਆਂ ਡਾਕਟਰ ਬਲਜਿੰਦਰ ਕੋਰ ਦੀ ਅਗਵਾਈ ਹੇਠ ਡੇਂਗੂ ਅਤੇ ਚਿਕਨ ਗੁਨੀਆ ਦੀ ਭਰਮਾਰ ਤੋਂ ਬਾਅਦ ਸਿਹਤ ਵਿਭਾਗ ਦੀਆਂ ਟੀਮਾਂ ਸ਼ੁੱਕਰਵਾਰ ਨੂੰ ਡਰਾਈ ਡੇਅ ਅਤੇ ਸਰਦੀਆਂ ਵਿੱਚ ਵੀ ਨਿਰੰਤਰ ਕਾਰਜਸ਼ੀਲ ਹਨ। ਇਸ ਤਹਿਤ ਪਿੰਡ ਚੱਠੇ ਨਕਟੇ, ਅਕਾਲਗੜ ਵਿਖੇ ਸਿਹਤ ਵਿਭਾਗ ਦੀਆ ਟੀਮਾਂ ਵੱਲੋਂ ਪਿਛਲੇ ਦਿਨਾਂ ਤੋਂ ਘਰ-ਘਰ ਜਾਕੇ ਮੌਸਮੀ ਬਿਮਾਰੀਆਂ ਅਤੇ ਠੰਢ ਦੇ ਮੌਸਮ ਤੋਂ ਬਚਾਅ ਲਈ ਜਾਗਰੂਕ ਕੀਤਾ। ਇਸ ਮੌਕੇ ਸਿਹਤ ਵਿਭਾਗ ਦੇ ਕਰਮਚਾਰੀ ਗੁਰਪ੍ਰੀਤ ਸਿੰਘ ਮੰਗਵਾਲ, ਜਸਵੀਰ ਕੌਰ ਅਤੇ ਸੀ ਐਚ ਓ ਜਸਵੀਰ ਕੌਰ ਨੇ ਕਿਹਾ ਕਿ ਡੇਂਗੂ, ਮਲੇਰੀਆ ਅਤੇ ਚਿਕਨ ਗੁਨੀਆ ਵਰਗੀਆਂ ਬਿਮਾਰੀਆਂ ਤੋਂ ਬਚਣ ਲਈ ਤੋਂ ਇਲਾਵਾ ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਸਿੱਖਿਆ ਦਿੱਤੀ ਗਈ ਹੈ । ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਲੋਕਾਂ ਦੀ ਤੰਦਰੁਸਤੀ ਲਈ ਯਤਨਸ਼ੀਲ ਹਨ।