Sunday, December 14, 2025

Chandigarh

ਰਾਜ ਚੋਣ ਕਮਿਸ਼ਨ ਨੇ IAS / ਸੀਨੀਅਰ PCS ਅਫਸਰਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਚੋਣ ਅਬਜ਼ਰਵਰ ਨਿਯੁੱਕਤ ਕੀਤੇ

December 13, 2025 07:40 PM
SehajTimes

ਚੰਡੀਗੜ੍ਹ : ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਮਿਤੀ 14.12.2025 ਨੂੰ ਹੋਣ ਜਾ ਰਹੀਆਂ ਆਮ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਰਾਜ ਚੋਣ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧੀ ਕਮਿਸ਼ਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕਮਿਸ਼ਨ ਵੱਲੋਂ ਚੋਣ ਲੜ ਰਹੇ ਉਮੀਦਵਾਰਾਂ ਅਤੇ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਕਮਿਸ਼ਨ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਆਈ.ਏ.ਐੱਸ./ਸੀਨੀਅਰ ਪੀ.ਸੀ.ਐੱਸ. ਅਧਿਕਾਰੀਆਂ ਨੂੰ ਬਤੌਰ "ਚੋਣ ਅਬਜ਼ਬਰ" ਨਿਯੁਕਤ ਕੀਤਾ ਗਿਆ ਹੈ, ਜੋ ਕਿ ਅੱਜ ਤੋਂ ਲੈਕੇ ਚੋਣ ਅਮਲ ਮੁਕੰਮਲ ਹੋਣ ਤੱਕ (ਭਾਵ ਵੋਟਾਂ ਦੀ ਗਿਣਤੀ ਅਤੇ ਨਤੀਜੇ ਆਉਣ ਤੱਕ) ਆਪਣੇ-ਆਪਣੇ ਜ਼ਿਲ੍ਹੇ ਵਿੱਚ ਮੌਜੂਦ ਰਹਿਣਗੇ ਅਤੇ ਲੋੜ ਅਨੁਸਾਰ ਰਾਜ ਚੋਣ ਕਮਿਸ਼ਨ ਨੂੰ ਇਹਨਾਂ ਚੋਣਾਂ ਸਬੰਧੀ ਸੂਚਿਤ ਕਰਦੇ ਰਹਿਣਗੇ। ਇਹਨਾਂ ਨਿਯੁਕਤ ਕੀਤੇ ਚੋਣ ਅਬਜ਼ਰਬਰਾਂ ਦੇ ਵੇਰਵੇ ਰਾਜ ਚੋਣ ਕਮਿਸ਼ਨ ਦੀ ਵੈਬਸਾਈਟ (https://sec.punjab.gov.in) ਤੇ ਉਪਲੱਬਧ ਹਨ। ਇਸ ਤੋਂ ਇਲਾਵਾ ਕਮਿਸ਼ਨ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ (ਪਟਿਆਲਾ, ਸੰਗਰੂਰ, ਬਰਨਾਲਾ, ਤਰਨਤਾਰਨ, ਰੂਪਨਗਰ, ਜਲੰਧਰ, ਕਪੂਰਥਲਾ ਅਤੇ ਮੋਗਾ) ਵਿੱਚ ਇਹਨਾਂ ਚੋਣਾਂ ਦੇ ਅਮਲ ਦੌਰਾਨ ਕਾਨੂੰਨ ਵਿਵਸਥਾ ਦੀ ਸਥਿਤੀ ਤੇ ਨਿਗਰਾਨੀ ਰੱਖਣ ਲਈ 6 ਸੀਨੀਅਰ ਆਈ.ਪੀ.ਐੱਸ. ਅਧਿਕਾਰੀਆਂ ਨੂੰ ਬਤੌਰ "ਪੁਲਿਸ ਆਬਜ਼ਰਬਰ" ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਦੇ ਵੇਰਵੇ ਸਬੰਧਤ ਡਿਪਟੀ ਕਮਿਸ਼ਨਰ ਦਫਤਰਾਂ ਵਿੱਚ ਉਪਲੱਬਧ ਹਨ। ਜੇਕਰ ਉਮੀਦਵਾਰ ਨੂੰ ਜ਼ਰੂਰਤ ਮਹਿਸੂਸ ਹੋਵੇ ਤਾਂ ਉਹ ਉਹਨਾਂ ਨਾਲ ਰਾਬਤਾ ਕਾਇਮ ਕਰ ਸਕਦਾ ਹੈ।

Have something to say? Post your comment

 

More in Chandigarh

'ਯੁੱਧ ਨਸ਼ਿਆਂ ਵਿਰੁੱਧ’ ਦੇ 286ਵੇਂ ਦਿਨ ਪੰਜਾਬ ਪੁਲਿਸ ਵੱਲੋਂ 863 ਗ੍ਰਾਮ ਹੈਰੋਇਨ ਸਮੇਤ 68 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ