ਸੁਨਾਮ : ਦੀ ਸੁਨਾਮ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਸੁਨਾਮ ਵੱਲੋਂ 17 ਦਸੰਬਰ ਨੂੰ ਬੱਸ ਸਟੈਂਡ ਨੇੜੇ ਸਾਂਤੀ ਨਿਕੇਤਨ ਧਰਮਸ਼ਾਲਾ ਵਿਖੇ ਮਨਾਏ ਜਾ ਰਹੇ ਸਲਾਨਾ ਪੈਨਸ਼ਨਰ ਦਿਹਾੜੇ ਦੀਆਂ ਤਿਆਰੀਆਂ ਨੂੰ ਲੈਕੇ ਪ੍ਰਧਾਨ ਪ੍ਰੇਮ ਅਗਰਵਾਲ ਦੀ ਅਗਵਾਈ ਹੇਠ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਹਾਜ਼ਰ ਪ੍ਰੇਮ ਅਗਰਵਾਲ, ਚੇਤ ਰਾਮ ਢਿੱਲੋਂ, ਅਸ਼ੋਕ ਵਰਮਾ, ਗਿਰਧਾਰੀ ਲਾਲ ਜਿੰਦਲ, ਅੰਤਰ ਸਿੰਘ ਆਨੰਦ, ਰਾਜਿੰਦਰ ਗਰਗ ਅਤੇ ਸ਼ਵਿੰਦਰ ਸਿੰਘ ਚੱਠਾ ਨੇ ਦੱਸਿਆ ਕਿ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਸੁਨਾਮ ਵੱਲੋਂ ਪੈਨਸ਼ਨਰ ਦਿਹਾੜਾ 17 ਦਸੰਬਰ ਨੂੰ ਸ਼ਾਂਤੀ ਨਿਕੇਤਨ ਧਰਮਸ਼ਾਲਾ ਸੁਨਾਮ ਵਿਖੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਮਾਗਮ ਦੇ ਮੁੱਖ ਮਹਿਮਾਨ ਮਨਜੀਤ ਸਿੰਘ ਰਿਸ਼ੀ ਰਿਟਾਇਰਡ ਸੁਪਰਡੈਂਟ ਹੋਣਗੇ ਜਦਕਿ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਬੈਂਕਾਂ ਦੇ ਮੈਨੇਜਰ ਸ਼ਿਰਕਤ ਕਰਨਗੇ। ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਆਗੂਆਂ ਪ੍ਰੇਮ ਅਗਰਵਾਲ, ਚੇਤ ਰਾਮ ਢਿੱਲੋਂ ਅਤੇ ਗਿਰਧਾਰੀ ਲਾਲ ਜਿੰਦਲ ਨੇ ਆਖਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਪੈਨਸ਼ਨਰਾਂ ਦੀਆਂ ਕੁੱਝ ਇੱਕ ਮੰਗਾਂ ਨੂੰ ਅੱਧੀਆਂ ਅਧੂਰੀਆਂ ਲਾਗੂ ਕੀਤਾ ਸੀ। ਪੈਨਸ਼ਨਰਜ਼ ਸਰਕਾਰ ਦੇ ਅਜਿਹੇ ਵਰਤਾਰੇ ਤੋਂ ਡਾਢੇ ਨਰਾਜ਼ ਹਨ। ਉਨ੍ਹਾਂ ਆਖਿਆ ਕਿ ਆਉਣ ਵਾਲੇ ਸਮੇਂ ਵਿੱਚ ਪੈਨਸ਼ਨਰਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ।