Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

National

ਦਿੱਲੀ 'ਚ ਦੁਕਾਨਾਂ ਖੋਲ੍ਹਣ ਲਈ ਔਡ-ਈਵਨ ਫਾਰਮੂਲਾ ਖਤਮ

June 13, 2021 01:53 PM
SehajTimes

ਨਵੀਂ ਦਿੱਲੀ : ਕੋਰੋਨਾ ਵਾਇਰਸ ਕਾਰਨ ਪੂਰੇ ਦੇਸ਼ ਸਣੇ ਦਿੱਲੀ ਵਿਚ ਲੱਗੀਆਂ ਪਾਬੰਦੀਆਂ ਵਿਚ ਕੁੱਝ ਢਿੱਲ ਦਿਤੀ ਗਈ ਹੈ ਜਿਸ ਨਾਲ ਖਾਸ ਕਰ ਕੇ ਵਪਾਰੀਆਂ ਨੂੰ ਲਾਭ ਹੋਵੇਗਾ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਦੁਕਾਨਾਂ ਖੋਲ੍ਹਣ ਲਈ ਔਡ-ਈਵਨ ਫਾਰਮੂਲਾ ਖਤਮ ਕਰ ਦਿਤਾ ਗਿਆ ਹੈ। ਇਸ ਤੋਂ ਇਲਾਵਾ ਕਰੋਨਾ ਕਾਰਨ ਸਕੂਲ ਤੇ ਹੋਰ ਵਿਦਿਅਕ ਸੰਸਥਾਵਾਂ ਅਗਲੇ ਹੁਕਮਾਂ ਤੱਕ ਬੰਦ ਰਹਿਣਗੀਆਂ ਪਰ ਸਾਰੀਆਂ ਦੁਕਾਨਾਂ ਤੇ ਮਾਲ ਭਲਕ ਤੋਂ ਖੁੱਲ੍ਹ ਜਾਣਗੇ। ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਨੇ ਦਸਿਆ ਕਿ ਰੇਸਤਰਾਂ ਆਪਣੀ ਕੁੱਲ ਸਮਰਥਾ ਦੇ 50% ਨਾਲ ਖੁੱਲ੍ਹਣਗੇ। ਇਸ ਤੋਂ ਇਲਾਵਾ ਹਫ਼ਤਾਵਾਰੀ ਬਾਜ਼ਾਰ ਵੀ ਭਲਕ ਤੋਂ ਲੱਗਣਗੇ ਪਰ ਹਰ ਜ਼ੋਨ ਵਿੱਚ ਇਕ ਬਾਜ਼ਾਰ ਹੀ ਲੱਗੇਗਾ। ਮੁੱਖ ਮੰਤਰੀ ਨੇ ਕਿਹਾ ਕਿ ਰਾਜਧਾਨੀ ਵਿੱਚ ਕਰੋਨਾ ਕਾਬੂ ਹੇਠ ਹੈ ਤੇ ਤੀਜੀ ਲਹਿਰ ਦੇ ਖਦਸ਼ੇ ਕਾਰਨ ਇਸ ਲਈ ਤਿਆਰੀਆਂ ਪੂਰੀਆਂ ਹਨ।
ਉਨ੍ਹਾਂ ਕਿਹਾ ਸਮਾਜਿਕ ਤੇ ਸੱਭਿਆਚਾਰਕ ਇਕੱਠਾਂ 'ਤੇ ਪਾਬੰਦੀ ਰਹੇਗੀ। ਜੇ ਅਗਲੇ ਹਫ਼ਤੇ ਕਰੋਨਾ ਕੇਸਾਂ ਵਿੱਚ ਵਾਧਾ ਦੇਖਿਆ ਗਿਆ ਤਾਂ ਬਾਜ਼ਾਰਾਂ ਤੇ ਰੇਸਤਰਾਂ 'ਤੇ ਮੁੜ ਪਾਬੰਦੀਆਂ ਲਗਾ ਦਿੱਤੀਆਂ ਜਾਣਗੀਆਂ। ਔਡ-ਈਵਨ ਫਾਰਮੂਲਾ ਹੁਣ ਖਤਮ ਹੋ ਗਿਆ ਹੈ, ਹਾਲਾਂਕਿ, ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਜੇ ਕੋਵਿਡ -19 ਦੇ ਮਾਮਲੇ ਆਉਣ ਵਾਲੇ ਹਫਤੇ ਵਿੱਚ ਵਧਦੇ ਹਨ ਤਾਂ ਫਿਰ ਦਿੱਲੀ ਦੇ ਬਾਜ਼ਾਰਾਂ ਅਤੇ ਰੈਸਟੋਰੈਂਟਾਂ ਵਿੱਚ ਪਾਬੰਦੀਆਂ ਲਾਗੂ ਕਰ ਦਿੱਤੀਆਂ ਜਾਣਗੀਆਂ।  ਆਖ਼ਰ ਵਿਚ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਬੇਸ਼ੱਕ ਕੁੱਝ ਪਾਬੰਦੀਆਂ ਲਾਗੂ ਰਹਿਣਗੀਆਂ ਪਰ ਜਿਨ੍ਹਾ ਵਿਚ ਢਿੱਲ ਦਿਤੀ ਗਈ ਹੈ ਉਸ ਸਬੰਧੀ ਲੋਕ ਸਰਕਾਰ ਦਾ ਸਾਥ ਦੇਣ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ