Monday, December 15, 2025

Chandigarh

ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ

December 14, 2025 05:54 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਦੇਸ਼ ਲਈ ਬਹਾਦਰ ਸੈਨਿਕ ਪੈਦਾ ਕਰਨ ਦੀ ਪੰਜਾਬ ਦੀ ਸ਼ਾਨਦਾਰ ਪਰੰਪਰਾ ਨੂੰ ਅੱਗੇ ਵਧਾਉਂਦਿਆਂ, ਮੋਹਾਲੀ ਸਥਿਤ ਵੱਕਾਰੀ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ) ਦੇ ਪੰਜ ਸਾਬਕਾ ਵਿਦਿਆਰਥੀਆਂ ਨੂੰ ਅੱਜ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਅਧਿਕਾਰੀਆਂ ਵਜੋਂ ਸ਼ਾਮਲ ਕੀਤਾ ਗਿਆ ਹੈ। ਇੰਡੀਅਨ ਮਿਲਟਰੀ ਅਕੈਡਮੀ (ਆਈਐਮਏ), ਦੇਹਰਾਦੂਨ ਵਿਖੇ 157ਵੇਂ ਰੈਗੂਲਰ ਕੋਰਸ ਦੀ ਪਾਸਿੰਗ ਆਊਟ ਪਰੇਡ ਜਿਸਦੀ ਸਮੀਖਿਆ ਜਨਰਲ ਉਪੇਂਦਰ ਦਿਵੇਦੀ, ਪੀਵੀਐਸਐਮ, ਏਵੀਐਸਐਮ, ਚੀਫ ਆਫ ਆਰਮੀ ਸਟਾਫ ਵੱਲੋਂ ਕੀਤੀ ਗਈ, ਦੌਰਾਨ ਚਾਰ ਕੈਡਿਟਾਂ ਨੂੰ ਭਾਰਤੀ ਫੌਜ ਵਿੱਚ ਸ਼ਾਮਲ ਕੀਤਾ ਗਿਆ ਹੈ।

ਭਾਰਤੀ ਫੌਜ ਵਿੱਚ ਸ਼ਾਮਲ ਹੋਣ ਵਾਲੇ ਕੈਡਿਟਾਂ ਵਿੱਚ ਗੁਰਕੀਰਤ ਸਿੰਘ (ਅੰਮ੍ਰਿਤਸਰ), ਜਿਸ ਦੇ ਪਿਤਾ ਕਾਰਪਸ ਆਫ਼ ਇੰਜੀਨੀਅਰਜ਼ ਦੇ ਸਾਬਕਾ ਸੈਨਿਕ ਹਨ; ਬਰਜਿੰਦਰ ਸਿੰਘ (ਗੁਰਦਾਸਪੁਰ) ਜਿਸ ਦੇ ਪਿਤਾ ਸਕੂਲ ਪ੍ਰਿੰਸੀਪਲ ਅਤੇ ਮਾਤਾ ਪੀਐਸਪੀਸੀਐਲ ਸੁਪਰਡੈਂਟ ਹਨ; ਸੁਖਦੇਵ ਸਿੰਘ ਗਿੱਲ (ਗੁਰਦਾਸਪੁਰ) ਜਿਸ ਦੇ ਪਿਤਾ ਸੇਵਾਮੁਕਤ ਪੀਐਸਪੀਸੀਐਲ ਜੇਈ ਹਨ ਅਤੇ ਵਿਨਾਇਕ ਸ਼ਰਮਾ (ਪਠਾਨਕੋਟ) ਜਿਸ ਦੇ ਮਾਤਾ-ਪਿਤਾ ਪ੍ਰਾਇਵੇਟ ਸੈਕਟਰ ਵਿੱਚ ਸੇਵਾਵਾਂ ਨਿਭਾ ਰਹੇ ਹਨ, ਸ਼ਾਮਲ ਹਨ।

ਇੱਕ ਹੋਰ ਕੈਡੇਟ, ਕੁਸ਼ ਪਾਂਡਿਆ (ਲੁਧਿਆਣਾ), ਨੂੰ ਹੈਦਰਾਬਾਦ ਦੇ ਡੰਡੀਗਲ ਸਥਿਤ ਏਅਰ ਫੋਰਸ ਅਕੈਡਮੀ (ਏਐਫਏ) ਵਿਖੇ 216ਵੇਂ ਕੋਰਸ ਤੋਂ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਸ਼ਾਮਲ ਕੀਤਾ ਗਿਆ। ਇਸ ਪਰੇਡ ਦਾ ਨਿਰੀਖਣ ਜਨਰਲ ਅਨਿਲ ਚੌਹਾਨ, ਪੀਵੀਐਸਐਮ, ਯੂਵਾਈਐਸਐਮ, ਏਵੀਐਸਐਮ, ਐਸਐਮ, ਵੀਐਸਐਮ, ਚੀਫ਼ ਆਫ਼ ਡਿਫੈਂਸ ਸਟਾਫ ਵੱਲੋਂ ਕੀਤਾ ਗਿਆ। ਕੁਸ਼ ਭਾਰਤੀ ਸੈਨਾਵਾਂ ਵਿੱਚ ਵਿਲੱਖਣ ਸੇਵਾਵਾਂ ਨਿਭਾਉਣ ਵਾਲੇ ਪਰਿਵਾਰ ਨਾਲ ਸਬੰਧਤ ਹੈ। ਉਸਦੇ ਪਿਤਾ ਇੱਕ ਸੇਵਾਮੁਕਤ ਆਈਏਐਫ ਗਰੁੱਪ ਕੈਪਟਨ ਹਨ ਅਤੇ ਉਸਦੀ ਮਾਂ ਆਰਮੀ ਮੈਡੀਕਲ ਕਾਰਪਸ ਵਿੱਚ ਇੱਕ ਸੇਵਾਮੁਕਤ ਲੈਫਟੀਨੈਂਟ ਕਰਨਲ ਹਨ।

ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਐਮਆਰਐਸਏਐਫਪੀਆਈ ਦੇ ਸਾਬਕਾ ਕੈਡਿਟਾਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ 'ਤੇ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਕੈਡਿਟਾਂ ਨੂੰ ਅਧਿਕਾਰੀਆਂ ਵਜੋਂ ਆਪਣੇ ਕਰੀਅਰ ਵਿੱਚ ਹੋਰ ਵੀ ਸਖ਼ਤ ਮਿਹਨਤ ਕਰਨ ਅਤੇ ਪੰਜਾਬ ਦਾ ਸਿਰ ਹੋਰ ਉੱਚਾ ਕਰਨ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਹਥਿਆਰਬੰਦ ਸੈਨਾਵਾਂ ਸਮੇਤ ਵੱਖ-ਵੱਖ ਖੇਤਰਾਂ ਵਿੱਚ ਉੱਤਮਤਾ ਪ੍ਰਾਪਤ ਕਰਨ ਦੇ ਮੌਕੇ ਪ੍ਰਦਾਨ ਕਰ ਰਹੀ ਹੈ।

ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਡਾਇਰੈਕਟਰ, ਮੇਜਰ ਜਨਰਲ ਅਜੈ ਐਚ. ਚੌਹਾਨ, ਵੀਐਸਐਮ (ਸੇਵਾਮੁਕਤ) ਨੇ ਸਾਬਕਾ ਕੈਡਿਟਾਂ ਨੂੰ ਉਨ੍ਹਾਂ ਦੀ ਨਿਯੁਕਤੀ ਲਈ ਵਧਾਈ ਦਿੰਦਿਆਂ, ਉਨ੍ਹਾਂ ਨੂੰ ਭਾਰਤੀ ਰੱਖਿਆ ਸੇਵਾਵਾਂ ਦੇ ਆਦਰਸ਼ਾਂ 'ਤੇ ਖਰਾ ਉਤਰਨ ਅਤੇ ਦੇਸ਼, ਸੂਬੇ ਅਤੇ ਸੰਸਥਾ ਦਾ ਮਾਣ ਵਧਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਪੰਜ ਕੈਡਿਟਾਂ ਦੀ ਨਿਯੁਕਤੀ ਨਾਲ, ਹੁਣ ਤੱਕ ਐਮਆਰਐਸਏਐਫਪੀਆਈ ਦੇ ਕੁੱਲ 186 ਕੈਡਿਟਾਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਕੀਤਾ ਗਿਆ ਹੈ।

Have something to say? Post your comment

 

More in Chandigarh

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ

ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ

'ਯੁੱਧ ਨਸ਼ਿਆਂ ਵਿਰੁੱਧ’ ਦੇ 286ਵੇਂ ਦਿਨ ਪੰਜਾਬ ਪੁਲਿਸ ਵੱਲੋਂ 863 ਗ੍ਰਾਮ ਹੈਰੋਇਨ ਸਮੇਤ 68 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਰਾਜ ਚੋਣ ਕਮਿਸ਼ਨ ਨੇ IAS / ਸੀਨੀਅਰ PCS ਅਫਸਰਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਚੋਣ ਅਬਜ਼ਰਵਰ ਨਿਯੁੱਕਤ ਕੀਤੇ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ