Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ

December 14, 2025 05:58 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੜਕੀਆਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਪ੍ਰਤੀ ਵਚਨਬੱਧਤਾ ਦਹੁਰਾਉਂਦਿਆਂ, ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼ ਐਸਏਐਸ ਨਗਰ (ਮੁਹਾਲੀ) ਨੇ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਜਿਸ ਤਹਿਤ ਇਸ ਸੰਸਥਾ ਦੀਆਂ ਦੋ ਸਾਬਕਾ ਵਿਦਿਆਰਥਣਾਂ, ਚਰਨਪ੍ਰੀਤ ਕੌਰ ਅਤੇ ਮਹਿਕ ਦਹੀਆ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਸ਼ਾਮਲ ਕੀਤਾ ਗਿਆ ਹੈ। ਇਹਨਾਂ ਦੋਵਾਂ ਵਿਦਿਆਰਥਣਾਂ ਨੇ ਅੱਜ ਆਪਣੀ ਸੰਸਥਾ ਦਾ ਮਾਣ ਵਧਾਉਂਦਿਆਂ ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਤੋਂ ਸਫਲਤਾਪੂਰਵਕ ਪਾਸ ਆਊਟ ਕੀਤਾ। ਉਨ੍ਹਾਂ ਨੂੰ ਪ੍ਰਭਾਵਸ਼ਾਲੀ ਪਾਸਿੰਗ ਆਊਟ ਪਰੇਡ, ਜਿਸਦੀ ਸਮੀਖਿਆ ਚੀਫ਼ ਆਫ਼ ਡਿਫੈਂਸ ਸਟਾਫ਼, ਜਨਰਲ ਅਨਿਲ ਚੌਹਾਨ, ਪੀਵੀਐਸਐਮ, ਯੂਵਾਈਐਸਐਮ, ਏਵੀਐਸਐਮ, ਐਸਐਮ, ਵੀਐਸਐਮ ਵੱਲੋਂ ਕੀਤੀ ਗਈ, ਦੌਰਾਨ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ ਕੀਤਾ ਗਿਆ ਹੈ।

ਫਲਾਇੰਗ ਅਫਸਰ ਚਰਨਪ੍ਰੀਤ ਕੌਰ ਦੇ ਪਿਤਾ ਸ. ਹਰਮਿੰਦਰ ਸਿੰਘ ਬਨਵੈਤ ਇਕ ਡਰਾਈਵਰ ਹਨ ਅਤੇ ਕੁਰਾਲੀ, ਐਸ.ਏ.ਐਸ. ਨਗਰ ਦੇ ਰਹਿਣ ਵਾਲੇ ਹਨ, ਜਦੋਂ ਕਿ ਫਲਾਇੰਗ ਅਫਸਰ ਮਹਿਕ ਦਹੀਆ ਦੇ ਪਿਤਾ ਸ੍ਰੀ ਅਨਿਲ ਕੁਮਾਰ ਦਹੀਆ ਇੱਕ ਸਰਕਾਰੀ ਅਧਿਆਪਕ ਹਨ ਅਤੇ ਐਸ.ਏ.ਐਸ. ਨਗਰ ਦੇ ਰਹਿਣ ਵਾਲੇ ਹਨ। ਫਲਾਇੰਗ ਅਫਸਰ ਚਰਨਪ੍ਰੀਤ ਕੌਰ ਨੂੰ ਪ੍ਰਸ਼ਾਸਨਿਕ ਸ਼ਾਖਾ ਵਿੱਚ ਸ਼ਾਮਲ ਕੀਤਾ ਗਿਆ ਹੈ, ਜਦੋਂ ਕਿ ਫਲਾਇੰਗ ਅਫਸਰ ਮਹਿਕ ਦਹੀਆ ਨੂੰ ਹਵਾਈ ਸੈਨਾ ਦੀ ਲੇਖਾ ਸ਼ਾਖਾ ਵਿੱਚ ਸ਼ਾਮਲ ਕੀਤਾ ਗਿਆ ਹੈ।

ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਫਲਾਇੰਗ ਅਫਸਰ ਚਰਨਪ੍ਰੀਤ ਕੌਰ ਅਤੇ ਮਹਿਕ ਦਹੀਆ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਫਲਤਾ ਪੰਜਾਬ ਦੀਆਂ ਹੋਰ ਲੜਕੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਆਪਣਾ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਜੁਲਾਈ 2023 ਵਿੱਚ ਮਾਈ ਭਾਗੋ ਏਐਫਪੀਆਈ ਵਿਖੇ ਲੜਕੀਆਂ ਲਈ ਇੱਕ ਐਨਡੀਏ ਪ੍ਰੈਪਰੇਟਰੀ ਵਿੰਗ ਵੀ ਸਥਾਪਿਤ ਕੀਤਾ ਸੀ, ਜਿਸ ਦਾ ਤੀਜਾ ਬੈਚ ਇਸ ਸਮੇਂ ਸਿਖਲਾਈ ਅਧੀਨ ਹੈ। ਇਹ ਵੀ ਦੱਸਣਯੋਗ ਹੈ ਕਿ ਇੱਕ ਨਵੇਂ ਬਲਾਕ, ਜਿਸਦਾ ਨਾਮ ਫੀਲਡ ਮਾਰਸ਼ਲ ਐਸਐਚਐਫਜੇ ਮਾਨੇਕਸ਼ਾ ਦੇ ਨਾਮ 'ਤੇ ਰੱਖਿਆ ਗਿਆ ਹੈ, ਦਾ ਉਦਘਾਟਨ ਨਵੰਬਰ 2025 ਵਿੱਚ ਕੀਤਾ ਗਿਆ ਸੀ। ਮਾਈ ਭਾਗੋ ਏਐਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏਵੀਐਸਐਮ (ਸੇਵਾਮੁਕਤ) ਨੇ ਦੋਵੇਂ ਸਾਬਕਾ ਵਿਦਿਆਰਥਣਾਂ ਦੇ ਫਲਾਇੰਗ ਅਫਸਰਾਂ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ ਕੀਤੇ ਜਾਣ 'ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਸੂਬਾ ਸਰਕਾਰ ਦੇ ਹਥਿਆਰਬੰਦ ਸੈਨਾਵਾਂ ਵਿੱਚ ਹੋਰ ਲੜਕੀਆਂ ਨੂੰ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨ ਦੇ ਯਤਨਾਂ ਨੂੰ ਹੁਲਾਰਾ ਦੇਵੇਗੀ। ਉਨ੍ਹਾਂ ਨੇ ਦੋਵਾਂ ਮਹਿਲਾ ਅਧਿਕਾਰੀਆਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ