Monday, December 15, 2025

Chandigarh

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ

December 14, 2025 06:04 PM
SehajTimes

4.54 ਲੱਖ ਤੋਂ ਵੱਧ ਮਾਮਲਿਆਂ ਦਾ ਕੀਤਾ ਨਿਪਟਾਰਾ; 665 ਕਰੋੜ ਰੁਪਏ ਦੇ ਅਵਾਰਡ ਕੀਤੇ ਪਾਸ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਨੇ 16 ਸਾਲ ਪੁਰਾਣੇ ਜ਼ਮੀਨੀ ਵਿਵਾਦ ਦਾ ਕੀਤਾ ਨਿਪਟਾਰਾ

ਲੋਕ ਅਦਾਲਤ - ਜਲਦ ਅਤੇ ਸੁਹਿਰਦਤਾ ਨਾਲ ਵਿਵਾਦਾਂ ਦੇ ਹੱਲ ਦਾ ਜ਼ਰੀਆ

ਚੰਡੀਗੜ੍ਹ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਣਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਚੌਥੀ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ। ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ ਕਰਵਾਈ ਗਈ ਇਸ ਪਹਿਲਕਦਮੀ ਦਾ ਉਦੇਸ਼ ਝਗੜਿਆਂ ਦਾ ਜਲਦ, ਘੱਟ ਖਰਚ ਨਾਲ ਅਤੇ ਦੋਸਤਾਨਾ ਢੰਗ ਨਾਲ ਨਿਪਟਾਰਾ ਕਰਨਾ ਹੈ ਤਾਂ ਜੋ ਭਾਰਤੀ ਸੰਵਿਧਾਨ ਦੇ ਅਨੁਛੇਦ 39-ਏ ਅਨੁਸਾਰ ਨਿਆਂ ਤੱਕ ਪਹੁੰਚ ਵਧਾਈ ਜਾ ਸਕੇ। ਲੋਕ ਅਦਾਲਤ ਵਿੱਚ ਮੁਕੱਦਮੇਬਾਜ਼, ਨਿਆਂਇਕ ਅਧਿਕਾਰੀ, ਵਕੀਲ ਅਤੇ ਸਹਿਯੋਗੀ ਭਾਈਵਾਲ ਸ਼ਾਮਲ ਹੋਏ। ਇਸ ਦੌਰਾਨ ਸਿਵਲ, ਵਿਆਹੁਤਾ, ਜਾਇਦਾਦ, ਮੋਟਰ ਦੁਰਘਟਨਾ ਦੇ ਦਾਅਵਿਆਂ, ਬੈਂਕਿੰਗ, ਬੀਮਾ ਅਤੇ ਹੋਰ ਮਾਮਲਿਆਂ ਸਮੇਤ ਕਈ ਤਰ੍ਹਾਂ ਦੇ ਕੇਸਾਂ ਦਾ ਆਪਸੀ ਸਹਿਮਤੀ ਰਾਹੀਂ ਨਿਪਟਾਰਾ ਕੀਤਾ ਗਿਆ। ਲੋਕ ਅਦਾਲਤ ਨੇ ਮੁਕੱਦਮੇਬਾਜ਼ਾਂ ਨੂੰ ਰਾਹਤ ਪ੍ਰਦਾਨ ਕਰਨ ਦੇ ਨਾਲ ਨਾਲ ਅਦਾਲਤਾਂ ਵਿੱਚ ਲੰਬਿਤ ਪਏ ਕੇਸਾਂ ਦੇ ਬੋਝ ਨੂੰ ਘਟਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ।

ਸੂਬੇ ਦੇ ਸਾਰੇ ਜ਼ਿਲ੍ਹਿਆਂ ਅਤੇ ਸਬ-ਡਵੀਜ਼ਨਾਂ ਵਿੱਚ ਕੁੱਲ 429 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਸੀ ਜਿਸ ਵਿੱਚ 5,11,015 ਕੇਸਾਂ ਦੀ ਸੁਣਵਾਈ ਕੀਤੀ ਗਈ, ਜਿਨ੍ਹਾਂ ਵਿੱਚੋਂ 4,54,466 ਕੇਸਾਂ ਦਾ ਸੁਹਿਰਦਤਾ ਨਾਲ ਨਿਪਟਾਰਾ ਕੀਤਾ ਗਿਆ ਅਤੇ 665 ਕਰੋੜ ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਰਾਸ਼ਟਰੀ ਲੋਕ ਅਦਾਲਤ ਨਾਲ ਸੂਬੇ ਭਰ ਦੇ ਹਜ਼ਾਰਾਂ ਮੁਕੱਦਮੇਬਾਜ਼ ਥੋੜ੍ਹੇ ਸਮੇਂ ਵਿੱਚ ਆਪਣੇ ਝਗੜਿਆਂ ਦਾ ਨਿਪਟਾਰਾ ਕਰਨ ਦੇ ਯੋਗ ਹੋਏ ਹਨ। ਇਸ ਦੌਰਾਨ ਇੱਕ ਦਹਾਕੇ ਤੋਂ ਵੱਧ ਪੁਰਾਣੇ ਵਿਵਾਦਾਂ ਸਮੇਤ ਲੰਬਿਤ ਪਏ ਕਈ ਮਾਮਲਿਆਂ ਦਾ ਸਫਲਤਾਪੂਰਵਕ ਨਿਪਟਾਰਾ ਕੀਤਾ ਗਿਆ, ਜਿਸ ਨਾਲ ਅਦਾਲਤ ‘ਤੇ ਲੰਬਿਤ ਕੇਸਾਂ ਦਾ ਬੋਝ ਕਾਫ਼ੀ ਹੱਦ ਤੱਕ ਘੱਟ ਗਿਆ। ਅਦਾਲਤਾਂ ਨੂੰ ਬੈਂਕਿੰਗ ਸੰਸਥਾਵਾਂ, ਬੀਮਾ ਕੰਪਨੀਆਂ, ਸਰਕਾਰੀ ਵਿਭਾਗਾਂ ਅਤੇ ਆਮ ਲੋਕਾਂ ਵੱਲੋਂ ਭਾਰੀ ਹੁੰਗਾਰਾ ਮਿਲਿਆ, ਜੋ ਲੋਕ ਅਦਾਲਤਾਂ ਵਿੱਚ ਲੋਕਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਜ਼ਿਕਰਯੋਗ ਹੈ ਕਿ ਰਾਸ਼ਟਰੀ ਲੋਕ ਅਦਾਲਤ ਦੌਰਾਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਨੇ ਇਕ ਜ਼ਮੀਨੀ ਵੰਡ ਸਬੰਧੀ 16 ਸਾਲ ਪੁਰਾਣੀ ਸਿਵਲ ਅਪੀਲ ਦਾ ਨਿਪਟਾਰਾ ਕਰਨ ਵਿੱਚ ਸਫਲਤਾ ਹਾਸਲ ਕੀਤੀ। ਇਹ ਮੁਕੱਦਮਾ ਸਾਲ 2009 ਵਿੱਚ ਸ਼ੁਰੂ ਹੋਇਆ ਸੀ ਅਤੇ ਪ੍ਰਾਰੰਭਿਕ ਤੇ ਅੰਤਿਮ ਡਿਕਰੀਆਂ ਸਮੇਤ ਕਈ ਪੜਾਵਾਂ ਵਿੱਚੋ ਲੰਘ ਚੁੱਕਾ ਸੀ। ਇਸ ਮੁਕੱਦਮੇ ਨੂੰ ਲੋਕ ਅਦਾਲਤ ਦੇ ਪਹਿਲਾਂ ਦੇ ਨਿਰੰਤਰ ਯਤਨਾਂ ਰਾਹੀਂ ਆਪਸੀ ਸਹਿਮਤੀ ਨਾਲ ਹੱਲ ਕੀਤਾ ਗਿਆ। ਸਮਝੌਤੇ ਮੁਤਾਬਕ ਧਿਰਾਂ ਨੇ ਪੈਸੇ ਦੇ ਲੈਣ-ਦੇਣ ਨਾਲ ਵਿਵਾਦਿਤ ਜ਼ਮੀਨ ਦੇ ਇੱਕ ਹਿੱਸੇ ‘ਤੇ ਮਾਲਿਕਾਨਾ ਅਧਿਕਾਰ ਛੱਡਣ ‘ਤੇ ਆਪਸੀ ਸਹਿਮਤੀ ਜਤਾਈ, ਜਿਸ ਨਾਲ ਲੰਬੇ ਸਮੇਂ ਤੋਂ ਚੱਲ ਰਹੇ ਮੁਕੱਦਮੇ ਦਾ ਅੰਤ ਹੋਇਆ ਅਤੇ ਧਿਰਾਂ ਦਰਮਿਆਨ ਸਦਭਾਵਨਾ ਬਹਾਲ ਹੋਈ ਅਤੇ ਅੰਤ ਵਿੱਚ ਇਸ ਰਾਸ਼ਟਰੀ ਲੋਕ ਅਦਾਲਤ ਵਿੱਚ ਅਪੀਲ ਦਾ ਨਿਪਟਾਰਾ ਕਰ ਦਿੱਤਾ ਗਿਆ।

ਇਸ ਮੌਕੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਣਯੋਗ ਸ੍ਰੀ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਸੂਬੇ ਭਰ ਦੇ ਨਿਆਂਇਕ ਅਧਿਕਾਰੀਆਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਅਤੇ ਵਲੰਟੀਅਰਾਂ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਦੀ ਸਮੂਹਿਕ ਵਚਨਬੱਧਤਾ ਨੇ ਇਸ ਮੈਗਾ ਪ੍ਰੋਗਰਾਮ ਨੂੰ ਸਫਲ ਬਣਾਇਆ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਸਾਰੀਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ, ਰਾਜ ਨਿਆਂਪਾਲਿਕਾ, ਬਾਰ ਮੈਂਬਰਾਂ, ਪੁਲਿਸ ਅਧਿਕਾਰੀਆਂ ਅਤੇ ਸਿਵਲ ਪ੍ਰਸ਼ਾਸਨ ਦਾ ਉਨ੍ਹਾਂ ਦੇ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕੀਤਾ।

Have something to say? Post your comment

 

More in Chandigarh

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ

ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ

ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ

'ਯੁੱਧ ਨਸ਼ਿਆਂ ਵਿਰੁੱਧ’ ਦੇ 286ਵੇਂ ਦਿਨ ਪੰਜਾਬ ਪੁਲਿਸ ਵੱਲੋਂ 863 ਗ੍ਰਾਮ ਹੈਰੋਇਨ ਸਮੇਤ 68 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਰਾਜ ਚੋਣ ਕਮਿਸ਼ਨ ਨੇ IAS / ਸੀਨੀਅਰ PCS ਅਫਸਰਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਚੋਣ ਅਬਜ਼ਰਵਰ ਨਿਯੁੱਕਤ ਕੀਤੇ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ