Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Delhi

ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ

December 14, 2025 06:27 PM
SehajTimes

ਊਰਜਾ ਸਮਰੱਥਾ ਵਾਧੇ ਅਤੇ ਸੰਭਾਲ ਲਈ ਪੰਜਾਬ ਸਰਕਾਰ ਦੇ ਮਿਸਾਲੀ ਯਤਨਾਂ ਨੂੰ ਰਾਸ਼ਟਰੀ ਪੱਧਰ ‘ਤੇ ਮਿਲੀ ਮਾਨਤਾ- ਅਮਨ ਅਰੋੜਾ

ਨਵੀਂ ਦਿੱਲੀ : ਊਰਜਾ ਸਮਰੱਥਾ ਵਾਧੇ ਅਤੇ ਸੰਭਾਲ ਦੇ ਖੇਤਰ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਿਸਾਲੀ ਯਤਨਾਂ ਨੂੰ ਰਾਸ਼ਟਰੀ ਪੱਧਰ ‘ਤੇ ਮਾਨਤਾ ਪ੍ਰਾਪਤ ਹੋਈ ਹੈ। ਪੰਜਾਬ ਸੂਬੇ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜਾਰੀ ਵਰਗ ਵਿੱਚ ਦੇਸ਼ ਭਰ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋਏ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰ 2025 ਸਮਾਰੋਹ ਵਿਚ ਰਾਸ਼ਟਰਪਤੀ ਸ਼੍ਰੀਮਤੀ ਦਰੋਪਦੀ ਮੁਰਮੂ ਪਾਸੋਂ ਇਹ ਅਹਿਮ ਪੁਰਸਕਾਰ ਪ੍ਰਾਪਤ ਕੀਤਾ।
ਪੁਰਸਕਾਰ ਸਮਾਰੋਹ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਇਸ ਵੱਕਾਰੀ ਪੁਰਸਕਾਰ ਨੂੰ ਜਿੱਤਣ ਸਦਕਾ ਪੰਜਾਬ ਊਰਜਾ ਸਮਰੱਥਾ ਦੇ ਖੇਤਰ ਵਿਚ ਵਧੀਆ ਕਾਰਗੁਜ਼ਾਰੀ ਵਾਲੇ ਦੇਸ਼ ਦੇ ਚੋਟੀ ਦੇ ਸੂਬਿਆਂ ਵਿਚ ਸ਼ਾਮਲ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਇਸ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਬਣਾਉਣ ਲਈ ਕੀਤੇ ਗਏ ਉਪਰਾਲਿਆਂ ਦਾ ਜਿਕਰ ਕਰਦਿਆਂ ਉਨਾਂ ਕਿਹਾ ਕਿ ਪੰਜਾਬ ਦੇ ਖੇਤੀਬਾੜ੍ਹੀ ਖੇਤਰ ਵਿਚ 18000 ਸੂਰਜੀ ਊਰਜਾ ਵਾਲੇ ਪੰਪ ਲਗਾਏ ਚੁੱਕੇ ਹਨ ਅਤੇ ਇਸ ਗਿਣਤੀ ਨੂੰ ਹੋਰ ਵਧਾਉਣ ਲਈ ਮੁਸੱਲਸਲ ਯਤਨ ਜਾਰੀ ਹਨ। ਇਨ੍ਹਾਂ ਤੋਂ ਇਲਾਵਾ ਛੋਟੇ ਤੇ ਦਰਮਿਆਨੇ ਉਦਯੋਗਿਕ ਯੂਨਿਟ ਵਰਗ ਤਹਿਤ ਵੇਰਕਾ ਪਲਾਂਟਾਂ ਵਿਚ 185 ਊਰਜਾਕੁਸ਼ਲ ਤਕਨੀਕ ਦੀਆਂ ਮੋਟਰਾਂ ਲਗਾਈਆਂ ਜਾ ਚੁੱਕੀਆਂ ਹਨ। ਇਨ੍ਹਾਂ ਯਤਨਾਂ ਨੂੰ ਹੋਰ ਅੱਗੇ ਵਧਾਉਂਦਿਆਂ ਸੂਬਾ ਸਰਕਾਰ ਨੇ ਸੂਬੇ ਦੀਆਂ ਸਰਕਾਰੀ ਇਮਾਰਤਾਂ ਵਿਚ ਸੂਰਜੀ ਊਰਜਾ ਦੇ 35 ਮੈਗਾਵਾਟ ਦੀ ਸਮਰੱਥਾ ਦੇ ਰੂਫਟਾਪ ਪ੍ਰਾਜੈਕਟ ਸਫਲਤਾਪੂਰਵਕ ਸਥਾਪਤ ਕੀਤੇ ਹਨ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਮਾਰਤਾਂ ਵਿਚ ਊਰਜਾ ਸਮਰੱਥਾ ਵਾਧੇ ਅਤੇ ਸੰਭਾਲ ਲਈ ਕਦਮ ਚੁੱਕਣੇ ਵਪਾਰਕ ਖੇਤਰ ਵਿਚ ਊਰਜਾ ਬਚਾਉਣ ਲਈ ਬਹੁਤ ਅਹਿਮੀਅਤ ਰੱਖਦਾ ਹੈ, ਜਿਸ ਖਾਤਰ ਊਰਜਾਕੁਸ਼ਲਤਾ ਵਾਲੇ ਡਿਜਾਇਨ, ਢੁੱਕਵੀਂ ਇਮਾਰਤੀ ਸਮੱਗਰੀ ਦੀ ਵਰਤੋ ਅਤੇ ਊਰਜਾ ਸੰਭਾਲ ਇਮਾਰਤੀ ਕੋਡ ਦੀ ਵਰਤੋ ਕੀਤੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਸੂਬੇ ਵਿਚ ਸੰਯੁਕਤ ਜਲਵਾਯੂ ਜ਼ੋਨ ਲਈ ਕੌਮੀ ਊਰਜਾ ਸੰਭਾਲ ਬਿਲਡਿੰਗ ਕੋਡ ਵਿਚ ਸੋਧ ਕਰਕੇ ਪੰਜਾਬ ਊਰਜਾ ਸੰਭਾਲ ਬਿਲਡਿੰਗ ਕੋਡ (ਈ.ਸੀ.ਬੀ.ਸੀ) ਨੂੰ ਨੋਟੀਫਾਈ ਕਰਨ ਦੀ ਪਹਿਲਕਦਮੀ ਕੀਤੀ ਹੈ। ਭਵਿੱਖੀ ਜ਼ਰੂਰਤਾਂ ਨੂੰ ਵੇਖਦਿਆਂ ਹੋਇਆਂ ਇਮਾਰਤੀ ਨਿਯਮਾਂ ਨੂੰ ਲਾਗੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 850 ਇਮਾਰਤਾਂ ਨੂੰ ਈ.ਸੀ.ਬੀ.ਸੀ ਨਿਯਮ ਪਾਲਣਾ ਤਹਿਤ ਲਿਆਂਦਾ ਜਾ ਚੁੱਕਾ ਹੈ।
ਊਰਜਾ ਸੰਭਾਲ ਤੇ ਸਮਰੱਥਾ ਵਾਧੇ ਦੇ ਖੇਤਰ ਵਿਚ ਪਹਿਲਕਦਮੀਆਂ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਇਨ੍ਹਾਂ ਸਮੁੱਚੇ ਯਤਨਾ ਦੇ ਸਦਕਾ ਹੀ ਹੁਣ ਤੱਕ 12000 ਮਿਲੀਅਨ ਯੂਨਿਟਾਂ ਦੀ ਬਚਤ ਸੰਭਵ ਹੋ ਚੁੱਕੀ ਹੈ।
ਕੈਬਨਿਟ ਮੰਤਰੀ ਸ੍ਰੀ ਅਰੋੜਾ ਨੇ ਕਿਹਾ ਕਿ ਉਦਯੋਗਿਕ ਵਿਸਥਾਰ ਅਤੇ ਬੁਨਿਆਦੀ ਢਾਂਚੇ ਦੀਆਂ ਜ਼ਰੂਰਤਾਂ ਦੇ ਨਾਲ-ਨਾਲ ਬਿਜਲੀ ਦੀ ਮੰਗ ਵੀ ਵਧ ਰਹੀ ਹੈ। ਇਸ ਨੂੰ ਧਿਆਨ ਵਿਚ ਰੱਖਦੇ ਹੋਏ ਬਿਜਲੀ ਉਤਪਾਦਨ ਲਈ ਰਵਾਇਤੀ ਬਿਜਲੀ ਉਤਪਾਦਨ ਦੀ ਥਾਂ ਤੇ ਸੂਰਜੀ ਊਰਜਾ, ਪਣ ਬਿਜਲੀ ਉਤਪਾਦਨ ਅਤੇ ਬਾਇਓਮਾਸ ਬਿਜਲੀ ਉਤਪਾਦਨ ਦੀਆਂ ਵਿਧੀਆਂ ਨੂੰ ਅਪਣਾਉਣਾ ਸਮੇਂ ਦੀ ਲੋੜ ਹੈ, ਜੋ ਊਰਜਾ ਸਮਰੱਥਾ ਅਤੇ ਸੰਭਾਲ ਦੇ ਨਾਲ -ਨਾਲ ਵਾਤਾਵਰਣ ਸੰਭਾਲ ਲਈ ਸਭ ਤੋਂ ਵਧੇਰੇ ਕਾਰਗਰ ਸਾਬਤ ਹੋਣਗੀਆਂ।
ਇਸ ਮੌਕੇ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਸੀ.ਈ.ਓ ਸ਼੍ਰੀਮਤੀ ਨੀਲਿਮਾ, ਪ੍ਰਸ਼ਾਸਕੀ ਸਕੱਤਰ, ਨਵੇਂ ਅਤੇ ਨਵਿਆਉਣਯੋਗ ਸਰੋਤ ਵਿਭਾਗ ਡਾ. ਬਸੰਤ ਗਰਗ, ਵਧੀਕ ਡਾਇਰੈਕਟਰ ਜਸਪਾਲ ਸਿੰਘ ਅਤੇ ਪ੍ਰਾਜੈਕਟ ਇੰਜੀਨੀਅਰ ਸ਼ਰਦ ਸ਼ਰਮਾ ਵੀ ਮੌਜੂਦ ਸਨ।

Have something to say? Post your comment

 

More in Delhi

ਰਾਘਵ ਚੱਢਾ ਨੇ ਏਅਰਪੋਰਟ ਦੇ ਡਿਪਾਰਚਰ ਹੋਲਡਿੰਗ ਏਰੀਆ ਵਿੱਚ, ਸਿਕਿਊਰਿਟੀ ਚੈਕ ਤੋਂ ਬਾਅਦ UDAN ਯਾਤਰੀ ਕੈਫੇ ਖੋਲ੍ਹਣ ਦੀ ਮੰਗ ਕੀਤੀ

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਜੱਥੇ ਨੂੰ ਪਾਕਿਸਤਾਨ ਯਾਤਰਾ ਲਈ ਪ੍ਰਵਾਨਗੀ: ਹਰਮੀਤ ਸਿੰਘ ਕਾਲਕਾ 

ਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਕੀਤੀ ਮੁਲਾਕਾਤ; ਫਸੇ ਹੋਏ ਪੰਜਾਬੀਆਂ ਲਈ ਬਚਾਅ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ

ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ

ਪਾਣੀ ਦੀ ਸੰਭਾਲ ਲਈ, ਨਿਰੰਕਾਰੀ ਮਿਸ਼ਨ ਦਾ ਮਜ਼ਬੂਤ ਕਦਮ: ਪ੍ਰੋਜੈਕਟ ਅਮ੍ਰਿਤ ਦਾ ਚੌਥਾ ਪੜਾਅ

ਦਿੱਲੀ ਸਥਿਤ ਪੰਜਾਬ ਭਵਨ ਵਿਖੇ ਲੱਗੀਆਂ 20 ਦਾਨਸ਼ਵਰਾਂ ਦੀਆਂ ਤਸਵੀਰਾਂ

ਸਾਕਾ ਨਨਕਾਣਾ ਸਾਹਿਬ ਅਤੇ ਗੰਗਸਰ ਜੈਤੋ ਮੋਰਚਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਸਮਾਗਮ 21 ਫਰਵਰੀ ਨੂੰ : ਹਰਮੀਤ ਸਿੰਘ ਕਾਲਕਾ 

ਅੰਮ੍ਰਿਤਧਾਰੀ ਗੁਰਸਿੱਖ ਪਰਿਵਾਰਾਂ ਦੇ ਬੱਚਿਆਂ ਲਈ ਮੁਫ਼ਤ ਸਿੱਖਿਆ ਦਾ ਇਤਿਹਾਸਕ ਐਲਾਨ

ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦਸਤਾਰ ਸਜਾਉਣ ਮੁਕਾਬਲਾ 26 ਜਨਵਰੀ ਨੂੰ: ਹਰਮੀਤ ਸਿੰਘ ਕਾਲਕਾ

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਸਰਹੱਦ 'ਤੇ ਬਿਨਾਂ ਰੁਕਾਵਟ ਖੇਤੀ ਕਰ ਸਕਣਗੇ ਕਿਸਾਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ