Monday, December 15, 2025

Chandigarh

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

December 15, 2025 05:33 PM
SehajTimes

ਚੰਡੀਗੜ੍ਹ : ਪੰਜਾਬ ਦੇ ਪਾਣੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਜਲ ਸਰੋਤਾਂ ਅਤੇ ਸੀਪੇਜ ਦੇ ਪੈਟਰਨਾਂ ਬਾਰੇ 1.61 ਕਰੋੜ ਰੁਪਏ ਦੇ ਸੂਖਮ-ਪੱਧਰੀ ਅਧਿਐਨ ਲਈ ਸਿਧਾਂਤਕ ਪ੍ਰਵਾਨਗੀ ਦਾ ਐਲਾਨ ਕੀਤਾ। ਇਹ ਅਧਿਐਨ, ਜੋ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ (ਪੀ. ਐਸ. ਐਫ. ਐਫ. ਡਬਲਯੂ.ਸੀ) ਦੁਆਰਾ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਕੀਤਾ ਜਾਵੇਗਾ, ਸੂਬੇ ਦੇ ਭੂਮੀਗਤ ਪਾਣੀ ਦੇ ਪੱਧਰਾਂ ਦੇ ਪ੍ਰਬੰਧਨ ਲਈ ਪ੍ਰਭਾਵਸ਼ਾਲੀ ਹੱਲ ਵਿਕਸਤ ਕਰਨ ਵਿੱਚ ਸਹਾਇਤਾ ਕਰੇਗਾ।ਇਸ ਪਹਿਲਕਦਮੀ ਦੇ ਮਹੱਤਵ ਨੂੰ ਉਜਾਗਰ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇੱਕ ਖੇਤੀਬਾੜੀ ਪ੍ਰਧਾਨ ਰਾਜ ਹੋਣ ਦੇ ਨਾਤੇ, ਪੰਜਾਬ ਨੂੰ ਪਾਣੀ ਦੀ ਉਪਲਬਧਤਾ ਅਤੇ ਇਸ ਦੀ ਟਿਕਾਊ ਵਰਤੋਂ ਸੰਬੰਧੀ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਦੇ ਖੇਤੀਬਾੜੀ ਯੁੱਗ ਦੇ ਪੁਨਰ ਸੁਰਜੀਤੀ ਵੱਲ ਇੱਕ ਮਹੱਤਵਪੂਰਨ ਕਦਮ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਪੀ.ਐਸ.ਐਫ.ਐਫ.ਡਬਲਯੂ.ਸੀ ਦੁਆਰਾ ਨੈਸ਼ਨਲ ਇੰਸਟੀਚਿਊਟ ਆਫ਼ ਹਾਈਡ੍ਰੋਲੋਜੀ (ਐਨ.ਆਈ.ਐਚ), ਰੁੜਕੀ ਦੇ ਸਹਿਯੋਗ ਨਾਲ ਕੀਤੇ ਗਏ ਸ਼ੁਰੂਆਤੀ ਮੈਕਰੋ-ਪੱਧਰੀ ਅਧਿਐਨ ਨੂੰ ਖੇਤੀਬਾੜੀ ਸੁਧਾਰਾਂ ਬਾਰੇ ਪੰਜਾਬ ਵਿਧਾਨ ਸਭਾ ਕਮੇਟੀ ਦੁਆਰਾ ਰਸਮੀ ਤੌਰ 'ਤੇ ਸਵੀਕਾਰ ਕਰਦਿਆਂ ਇੱਕ ਹੋਰ ਵਿਸਤ੍ਰਿਤ ਸੂਖਮ-ਪੱਧਰੀ ਅਧਿਐਨ ਦਾ ਫੈਸਲਾ ਲਿਆ ਗਿਆ।

ਇਸ ਅਧਿਅਨ ਦੀ ਵਿਗਿਆਨਕ ਡੂੰਘਾਈ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਖਮ-ਪੱਧਰੀ ਅਧਿਐਨ ਵਿੱਚ ਕਾਰਬਨ ਡੇਟਿੰਗ ਅਤੇ ਜ਼ਮੀਨਦੋਜ਼ ਅਤੇ ਪਾਣੀ ਦੇ ਭੰਡਾਰਾਂ ਆਈਸੋਟੋਪ ਵਿਸ਼ਲੇਸ਼ਣ ਦੇ ਨਾਲ-ਨਾਲ ਸੂਬੇ ਭਰ ਵਿੱਚ ਸੀਪੇਜ ਦੇ ਨਮੂਨਿਆਂ ਦੀ ਵਿਆਪਕ ਜਾਂਚ ਸਮੇਤ ਉੱਨਤ ਤਕਨੀਕਾਂ ਦੀ ਵਰਤੋਂ ਕੀਤੀ ਜਾਵੇਗੀ। ਇਸ ਅਧਿਐਨ ਦੇ ਉਦੇਸ਼ਾਂ ਵਿੱਚ ਕਈ ਅਹਿਮ ਪਹਿਲੂ ਸ਼ਾਮਲ ਹਨ, ਜਿਨ੍ਹਾਂ ਵਿੱਚ ਹਰ ਤਰ੍ਹਾਂ ਦੇ ਉਪਲਬਧ ਜਲ ਸਰੋਤਾਂ ਦਾ ਬਿਊਰਾ, ਨੀਤੀਗਤ ਫੈਸਲਿਆਂ ਲਈ ਐਕੁਈਫਰਾਂ ਦੀ ਵਿਸ਼ੇਸ਼ਤਾ ਦੱਸਣਾ, ਹੈਲੀਕਾਪਟ ਰਾਹੀਂ ਆਧੂਨਿਕ ਤਕਨੀਕਾਂ ਦੀ ਵਰਤੋਂ ਨਾਲ ਜਲ ਸਰੋਤਾਂ ਦਾ ਸਰਵੇਖਣ, ਬਦਲਵੇਂ ਜਲ ਸਰੋਤਾਂ ਦੀ ਖੋਜ ਕਰਨਾ, ਅਤੇ ਸੀਪੇਜ ਦਰਾਂ ਨਿਰਧਾਰਤ ਕਰਨ ਲਈ ਸੂਖਮ-ਪੱਧਰੀ ਅਧਿਐਨ ਕਰਨਾ ਸ਼ਾਮਲ ਹੈ।

ਅਧਿਐਨ ਲਈ ਮਨਜੂਰ ਕੀਤੇ ਗਏ ਵਿੱਤੀ ਵੰਡ ਬਾਰੇ ਵੇਰਵੇ ਪ੍ਰਦਾਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਪ੍ਰੋਜੈਕਟ ਨੂੰ 221.65 ਲੱਖ ਰੁਪਏ ਦੇ ਕੁੱਲ ਖਰਚ ਨਾਲ ਫੰਡ ਕੀਤਾ ਜਾਵੇਗਾ। ਇਸ ਰਕਮ ਵਿੱਚੋਂ, ਆਈ.ਆਈ.ਟੀ ਰੋਪੜ ਆਪਣੇ ਸਰੋਤਾਂ ਤੋਂ 60.00 ਲੱਖ ਰੁਪਏ ਦਾ ਯੋਗਦਾਨ ਪਾਵੇਗਾ, ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਨੂੰ 161.00 ਲੱਖ ਰੁਪਏ ਦਾ ਫੰਡ ਮੁਹੱਈਆ ਕਰਵਾਇਆ ਜਾਵੇਗਾ। ਫੰਡਿੰਗ ਦੇ ਬਦਲੇ ਆਈ.ਆਈ.ਟੀ. ਰੋਪੜ ਵਿਆਪਕ ਤਕਨੀਕੀ ਸਹਾਇਤਾ ਪ੍ਰਦਾਨ ਕਰੇਗਾ, ਜਿਸ ਵਿੱਚ ਡਿਜ਼ਾਈਨ ਅਤੇ ਕਾਰਜਕਾਰੀ ਮੁਹਾਰਤ, ਖੇਤਰੀ ਜਾਂਚ, ਨਮੂਨੇ ਇਕੱਠੇ ਕਰਨਾ, ਪੋਰਟੇਬਲ ਯੰਤਰ ਲਗਾਉਣਾ, ਬੁਨਿਆਦੀ ਢਾਂਚਾ ਅਤੇ ਪ੍ਰਯੋਗਸ਼ਾਲਾ ਦੀਆਂ ਸਹੂਲਤਾਂ, ਅਤੇ ਤਕਨੀਕੀ ਸਿਖਲਾਈ ਤੇ ਸਮਰੱਥਾ-ਨਿਰਮਾਣ ਪਹਿਲਕਦਮੀਆਂ ਸ਼ਾਮਲ ਹਨ।

ਇਸ ਅਧਿਐਨ ਵਿੱਚ ਪੰਜ ਵਿਸਤ੍ਰਿਤ ਪੜਾਅ ਸ਼ਾਮਲ ਹਨ, ਜੋ ਲੋੜੀਂਦੇ ਫੰਡ ਪ੍ਰਾਪਤ ਹੋਣ ਦੇ 12 ਮਹੀਨਿਆਂ ਦੇ ਅੰਦਰ ਪੂਰਾ ਹੋਣ ਲਈ ਤਹਿ ਕੀਤੇ ਗਏ ਹਨ। ਪਹਿਲੇ ਪੜਾਅ ਵਿੱਚ ਸੈਂਪਲਿੰਗ ਸਾਈਟਾਂ ਦਾ ਪਤਾ ਲਗਾਉਣ ਲਈ ਇੱਕ ਫੀਲਡ ਸਰਵੇਖਣ ਕੀਤਾ ਜਾਵੇਗਾ, ਦੂਸਰੇ ਪੜਾਅ ਦੌਰਾਨ ਸੂਬੇ ਦੇ ਐਕੁਇਫਰ ਸਿਸਟਮਾਂ ਦਾ ਇੱਕ ਹਾਈਡ੍ਰੋਜੀਓਲੋਜੀਕਲ ਢਾਂਚਾ ਵਿਕਸਤ ਕੀਤਾ ਜਾਵੇਗਾ, ਤੀਸਰੇ ਪੜਾਅ ਵਿੱਚ ਪ੍ਰਦੂਸ਼ਣ ਦੇ ਪੱਧਰਾਂ ਦਾ ਮੁਲਾਂਕਣ ਕਰਨ ਅਤੇ ਸਰੋਤ ਖੇਤਰਾਂ ਦੀ ਪਛਾਣ ਕਰਨ ਲਈ ਹਾਈਡ੍ਰੋ-ਰਸਾਇਣਕ ਵਿਸ਼ੇਸ਼ਤਾ ਅਤੇ ਆਈਸੋਟੋਪਿਕ ਵਿਸ਼ਲੇਸ਼ਣ ਸ਼ਾਮਲ ਹੋਵੇਗਾ, ਚੌਥੇ ਪੜਾਅ ਵਿੱਚ ਨਹਿਰੀ ਨੈੱਟਵਰਕ ਦੇ ਵਿਸਥਾਰ ਲਈ ਖੇਤਰਾਂ ਦੀ ਪਛਾਣ ਕੀਤੀ ਜਾਵੇਗੀ, ਅਤੇ ਪੰਜਵਾਂ ਪੜਾਅ ਵਿੱਚ ਪ੍ਰਬੰਧਨ ਉਪਾਵਾਂ ਲਈ ਸਿਫਾਰਸ਼ਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਈ.ਆਈ.ਟੀ. ਰੋਪੜ ਨਾਲ ਸਹਿਯੋਗ ਸੂਬਾ ਸਰਕਾਰ ਦੀ ਵਿਗਿਆਨ-ਆਧਾਰਿਤ ਨੀਤੀ-ਨਿਰਮਾਣ ਪ੍ਰਤੀ ਵਚਨਬੱਧਤਾ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਟਿਕਾਊ ਅਤੇ ਸਥਾਈ ਹੱਲ ਲੱਭਣ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ।

Have something to say? Post your comment

 

More in Chandigarh

ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਵਿਜੀਲੈਂਸ ਬਿਊਰੋ ਵੱਲੋਂ ਨਵੰਬਰ ਦੌਰਾਨ 8 ਰਿਸ਼ਵਤਖੋਰੀ ਦੇ ਕੇਸਾਂ ਵਿੱਚ 11 ਵਿਅਕਤੀ ਰੰਗੇ ਹੱਥੀਂ ਕਾਬੂ

ਰਾਜ ਚੋਣ ਕਮਿਸ਼ਨ ਵੱਲੋਂ 16.12.2025 ਨੂੰ ਸੂਬੇ ਦੇ ਕੁਝ ਸਥਾਨਾਂ 'ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ

ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ

ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ

'ਯੁੱਧ ਨਸ਼ਿਆਂ ਵਿਰੁੱਧ’ ਦੇ 286ਵੇਂ ਦਿਨ ਪੰਜਾਬ ਪੁਲਿਸ ਵੱਲੋਂ 863 ਗ੍ਰਾਮ ਹੈਰੋਇਨ ਸਮੇਤ 68 ਨਸ਼ਾ ਤਸਕਰ ਕਾਬੂ