Saturday, January 31, 2026
BREAKING NEWS
ਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂ

Chandigarh

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

December 15, 2025 07:40 PM
SehajTimes

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ 25 ਤੋਂ 27 ਦਸੰਬਰ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਹਨ। ਅੱਜ ਇੱਥੇ ਸ਼ਹੀਦੀ ਸਭਾ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ‘ਤੇ ਨਤਮਸਤਕ ਹੋਣ ਲਈ ਲਗਪਗ 50 ਲੱਖ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇਸ ਮਹਾਨ ਧਰਤੀ ’ਤੇ ਸਾਹਿਬਾਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ ਸਿੰਘ ਜੀ ਨੇ ਮਾਤਾ ਗੁਜਰੀ ਜੀ ਨਾਲ ਲਾਸਾਨੀ ਸ਼ਹਾਦਤ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸੰਗਤ ਲਈ ਕੀਤੇ ਜਾ ਰਹੇ ਪ੍ਰਬੰਧਾਂ ਵਿੱਚ ਸੁਰੱਖਿਆ ਵਿਵਸਥਾ ਅਤੇ ਪਵਿੱਤਰ ਸ਼ਹਿਰ ਦੀ ਸਫਾਈ ਲਈ ਵੱਧ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੜਕਾਂ ਦੀ ਮੁਰੰਮਤ ਲਈ ਪਹਿਲਾਂ ਹੀ ਫੰਡ ਅਲਾਟ ਕਰ ਦਿੱਤੇ ਹਨ ਅਤੇ ਨਿਰਧਾਰਤ ਸਮੇਂ ਵਿੱਚ ਕੰਮ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੰਗਤ ਦੀ ਵੱਡੀ ਆਮਦ ਦੇ ਮੱਦੇਨਜ਼ਰ ਪੂਰੇ ਜ਼ਿਲ੍ਹੇ ਨੂੰ ਸੈਕਟਰਾਂ ਵਿੱਚ ਵੰਡ ਦੇਣਾ ਚਾਹੀਦਾ ਹੈ ਅਤੇ ਹਰੇਕ ਸੈਕਟਰ ਦੀ ਨਿਗਰਾਨੀ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 300 ਮੋਬਾਈਲ ਪਖਾਨੇ ਸਥਾਪਤ ਕੀਤੇ ਜਾਣ ਅਤੇ ਪ੍ਰਮੁੱਖ ਥਾਵਾਂ ’ਤੇ ਐਂਬੂਲੈਂਸਾਂ ਅਤੇ ਅੱਗ ਬੁਝਾਊ ਗੱਡੀਆਂ ਤਾਇਨਾਤ ਕੀਤੀਆਂ ਜਾਣ ਤਾਂ ਕਿ ਲੋੜ ਪੈਣ ’ਤੇ ਤੁਰੰਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹਿਰ ਵਿੱਚ ਆ ਰਹੇ ਸ਼ਰਧਾਲੂਆਂ ਲਈ 200 ਈ-ਰਿਕਸ਼ੇ ਅਤੇ 200 ਸ਼ਟਲ ਬੱਸਾਂ ਤਾਇਨਾਤ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਜੋ ਮੁਫਤ ਸਫ਼ਰ ਦੀ ਸਹੂਲਤ ਮੁਹੱਈਆ ਕਰਵਾਉਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਨਗਰੀ ਵਿੱਚ ਸਫਾਈ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੰਗਤ ਦੇ ਸਹਿਯੋਗ ਲਈ ਪਾਰਟੀ ਅਤੇ ਸਿਵਲ ਸੁਸਾਇਟੀ ਦੇ ਵਲੰਟੀਅਰਾਂ ਨੂੰ ਸੇਵਾ 'ਤੇ ਲਗਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ ਕੋਨਿਆਂ ਵਿੱਚ 300 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਜਾਣੇ ਚਾਹੀਦੇ ਹਨ ਤਾਂ ਜੋ ਕਸਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਕੜੀ ਨਜ਼ਰ ਰੱਖੀ ਜਾ ਸਕੇ। ਇੱਕ ਹੋਰ ਮੁੱਦੇ ਬਾਰੇ ਗੱਲ ਕਰਦਿਆਂ ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਪਵਿੱਤਰ ਨਗਰੀ ਵਿੱਚ 20 ਆਮ ਆਦਮੀ ਕਲੀਨਿਕ (ਏ.ਏ.ਸੀ.) ਸਥਾਪਤ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਲੋਕਾਂ ਲਈ ਲੋੜ ਪੈਣ 'ਤੇ ਮਿਆਰੀ ਇਲਾਜ ਯਕੀਨੀ ਬਣਾਇਆ ਜਾ ਸਕੇ।

ਮੁੱਖ ਮੰਤਰੀ ਨੇ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਉਹ ਸ਼ਹਿਰ ਦੇ ਆਲੇ-ਦੁਆਲੇ ਲੋੜੀਂਦੀ ਗਿਣਤੀ ਵਿੱਚ ਪਾਰਕਿੰਗ ਸਥਾਨ ਯਕੀਨੀ ਬਣਾਉਣ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਲੋੜੀਂਦੀ ਗਿਣਤੀ ਵਿੱਚ ਸਫਾਈ ਮਸ਼ੀਨਾਂ, ਸੀਵਰੇਜ ਸਫਾਈ ਮਸ਼ੀਨਾਂ, ਸੁਪਰ ਸਕਸ਼ਨ ਮਸ਼ੀਨਾਂ ਦੇ ਨਾਲ ਨਾਲ ਲੋੜੀਂਦੀ ਗਿਣਤੀ ਵਿੱਚ ਕਾਮਿਆਂ ਨੂੰ ਤਾਇਨਾਤ ਕਰਨ ਲਈ ਵੀ ਕਿਹਾ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਸਾਰੇ ਵਿਭਾਗਾਂ ਦਾ ਸਾਂਝਾ ਕੰਟਰੋਲ ਰੂਮ ਸਥਾਪਤ ਕਰਨ ਦੇ ਵੀ ਨਿਰਦੇਸ਼ ਦਿੱਤੇ ਜਿਸ ਵਿੱਚ ਇੱਕ ਟੋਲ ਫ੍ਰੀ ਨੰਬਰ ਹੋਵੇ ਤਾਂ ਜੋ ਲੋੜ ਪੈਣ 'ਤੇ ਲੋਕ ਉਨ੍ਹਾਂ ਨਾਲ ਸੰਪਰਕ ਕਰ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪਵਿੱਤਰ ਧਰਤੀ ਨਾ ਸਿਰਫ਼ ਸਿੱਖਾਂ ਲਈ ਸਗੋਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ ਕਿਉਂਕਿ ਦੁਨੀਆਂ ਭਰ ਤੋਂ ਸੰਗਤਾਂ ਹਰ ਸਾਲ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਇੱਥੇ ਨਤਮਸਤਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ ਕਿ ਸ਼ਹੀਦੀ ਸਭਾ ਦੌਰਾਨ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਸ ਕੰਮ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨਗੇ ਤਾਂ ਜੋ ਇਸ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾ ਸਕੇ ਕਿਉਂਕਿ ਇਸ ਪਵਿੱਤਰ ਧਰਤੀ 'ਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਜੀ ਦੇ ਨਾਲ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੇ ਸਦੀਆਂ ਤੋਂ ਪੰਜਾਬੀਆਂ ਨੂੰ ਅਨਿਆਂ, ਜ਼ੁਲਮ ਅਤੇ ਜਬਰ ਵਿਰੁੱਧ ਲੜਨ ਲਈ ਪ੍ਰੇਰਿਤ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੇ ਨਿੱਕੀ ਉਮਰ ਵਿੱਚ ਮਹਾਨ ਕੁਰਬਾਨੀ ਦਿੱਤੀ ਜਿਸ ਦੀ ਮਿਸਾਲ ਦੁਨੀਆ ਦੇ ਕਿਸੇ ਵੀ ਇਤਿਹਾਸ ਵਿੱਚ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਹਰ ਸਾਲ ਸ਼ਹੀਦੀ ਸਭਾ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਸੰਗਤ ਇਸ ਸਥਾਨ 'ਤੇ ਆਉਂਦੀ ਹੈ, ਇਸ ਲਈ ਸੂਬਾ ਸਰਕਾਰ ਵੱਲੋਂ ਇਸ ਸ਼ਹਿਰ ਨੂੰ ਨਵਾਂ ਰੂਪ ਦਿੱਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਪਵਿੱਤਰ ਸਥਾਨ 'ਤੇ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਢੁਕਵੀਂ ਵਿਧੀ ਬਣਾਈ ਜਾਣੀ ਚਾਹੀਦੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਥੇ ਆਉਣ ਵਾਲੀ ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

Have something to say? Post your comment

 

More in Chandigarh

ਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

'ਯੁੱਧ ਨਸ਼ਿਆਂ ਵਿਰੁੱਧ’ ਦੇ 333ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.1 ਕਿਲੋ ਹੈਰੋਇਨ ਸਮੇਤ 73 ਨਸ਼ਾ ਤਸਕਰ ਕਾਬੂ

ਰਾਸ਼ਟਰੀ ਸੜਕ ਸੁਰੱਖਿਆ ਮਹੀਨਾ: ਪੰਜਾਬ ਪੁਲਿਸ ਨੇ ਯਾਰਾ ਇੰਡੀਆ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਅਤੇ ਰਸਾਇਣਾਂ ਦੇ ਪ੍ਰਬੰਧਨ ਬਾਰੇ ਵੈਬਿਨਾਰ ਕਰਵਾਇਆ

ਪੰਜਾਬ ਦੇ ਰਾਜਪਾਲ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦੇ 11ਵੇਂ ਵਿਸ਼ੇਸ਼ ਸੈਸ਼ਨ ਦਾ ਉਠਾਣ

ਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜ

ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਕੰਟਰੈਕਚੂਅਲ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਵਚਨਬੱਧ; ਜਾਇਜ ਮੰਗਾਂ ਦਾ ਛੇਤੀ ਹੱਲ ਕਰਾਂਗੇ: ਲਾਲਜੀਤ ਸਿੰਘ ਭੁੱਲਰ

Mohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲ

ਮਾਨ ਸਰਕਾਰ ਦਾ ਗਰੀਬ ਅਤੇ ਹਾਸੀਏ ’ਤੇ ਖੜ੍ਹੇ ਵਰਗਾਂ ਲਈ ਵੱਡਾ ਕਦਮ; ਅਸ਼ੀਰਵਾਦ ਸਕੀਮ ਹੁਣ ਸਿਰਫ਼ ਸੇਵਾ ਕੇਂਦਰਾਂ ਰਾਹੀਂ ਲਾਗੂ ਹੋਵੇਗੀ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ