Tuesday, December 16, 2025

Majha

ਬੀਕੇਆਈ ਨਾਲ ਸਬੰਧਤ ਗੈਂਗਸਟਰ ਤੋਂ ਅੱਤਵਾਦੀ ਬਣੇ ਦੋ ਵਿਅਕਤੀਆਂ ਨੂੰ ਮੁੰਬਈ ਪਹੁੰਚਣ 'ਤੇ ਕੀਤਾ ਕਾਬੂ

December 15, 2025 09:26 PM
SehajTimes

ਉਕਤ ਮੁਲਜ਼ਮ ਵਿਦੇਸ਼ਾਂ ਵਿੱਚ ਬੈਠ ਕੇ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਕਰ ਰਹੇ ਸਨ ਕੋਸ਼ਿਸ਼: ਏਆਈਜੀ ਸੁਖਮਿੰਦਰ ਮਾਨ

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅੱਤਵਾਦ ਅਤੇ ਸੰਗਠਿਤ ਅਪਰਾਧ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਨਜ਼ਦੀਕੀ ਤਾਲਮੇਲ ਨਾਲ, ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਸਬੰਧਤ ਗੈਂਗਸਟਰ ਤੋਂ ਅੱਤਵਾਦੀ ਬਣੇ ਦੋ ਵਿਅਕਤੀਆਂ ਨੂੰ ਮੁੰਬਈ ਪਹੁੰਚਣ 'ਤੇ ਸਫਲਤਾਪੂਰਵਕ ਗ੍ਰਿਫ਼ਤਾਰ ਕੀਤਾ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਾਜਨ ਮਸੀਹ ਵਾਸੀ ਵੇਰੋਕੇ, ਗੁਰਦਾਸਪੁਰ ਅਤੇ ਸੁਖਦੇਵ ਕੁਮਾਰ ਉਰਫ਼ ਮੁਨੀਸ਼ ਬੇਦੀ ਵਾਸੀ ਲਾਹੌਰੀ ਗੇਟ, ਅੰਮ੍ਰਿਤਸਰ ਵਜੋਂ ਹੋਈ ਹੈ। ਦੋਵੇਂ ਵੱਡੇ ਅਪਰਾਧਿਕ ਪਿਛੋਕੜ ਵਾਲੇ ਮੁਲਜ਼ਮ ਹਨ ਅਤੇ ਉਨ੍ਹਾਂ ਵਿਰੁੱਧ ਬਟਾਲਾ ਅਤੇ ਅੰਮ੍ਰਿਤਸਰ ਦੇ ਵੱਖ-ਵੱਖ ਥਾਣਿਆਂ ਵਿੱਚ ਕਤਲ, ਇਰਾਦਾ ਕਤਲ, ਹਥਿਆਰਾਂ ਤੇ ਵਿਸਫੋਟਕ ਪਦਾਰਥਾਂ ਨਾਲ ਸਬੰਧਤ ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਤਹਿਤ ਕਈ ਮਾਮਲੇ ਦਰਜ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਪਾਕਿਸਤਾਨ ਅਧਾਰਤ ਆਈਐਸਆਈ-ਸਮਰਥਿਤ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਅਮਰੀਕਾ ਅਧਾਰਤ ਬੀਕੇਆਈ-ਆਪਰੇਟਿਵ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ (ਹਿਰਾਸਤ ਵਿੱਚ) ਦੇ ਅਹਿਮ ਸਾਥੀ ਸਨ। ਉਨ੍ਹਾਂ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੁਬਈ ਅਤੇ ਅਰਮੀਨੀਆ ਸਮੇਤ ਵਿਦੇਸ਼ੀ ਥਾਵਾਂ ਤੋਂ ਕੰਮ ਕਰ ਰਹੇ ਸਨ ਅਤੇ ਪੰਜਾਬ ਵਿੱਚ ਅਪਰਾਧਿਕ ਤੇ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਸਨ। ਡੀਜੀਪੀ ਨੇ ਇਸ ਨੂੰ ਪੰਜਾਬ ਪੁਲਿਸ ਦੀ ਵੱਡੀ ਸਫਲਤਾ ਦੱਸਿਆ।

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਵਿਦੇਸ਼ਾਂ ਵਿੱਚ ਪਨਾਹ ਲੈਣ ਵਾਲੇ ਵੱਖ-ਵੱਖ ਲੋੜੀਂਦੇ ਅਪਰਾਧੀਆਂ ਵਿਰੁੱਧ ਲੁੱਕ ਆਊਟ ਸਰਕੂਲਰ (ਐਲਓਸੀ) ਅਤੇ ਰੈੱਡ ਕਾਰਨਰ ਨੋਟਿਸ ਜਾਰੀ ਕੀਤੇ ਗਏ ਹਨ, ਜਿਸ ਸਦਕਾ ਇਹਨਾਂ ਦੋਵਾਂ ਅਪਰਾਧੀਆਂ ਨੂੰ ਟਰੈਕ ਕਰਨ ਵਿੱਚ ਮਦਦ ਮਿਲੀ।

ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਬੀਕੇਆਈ ਨਾਲ ਜੁੜੇ ਇੱਕ ਨੈੱਟਵਰਕ ਦਾ ਹਿੱਸਾ ਸਨ, ਜੋ ਅੰਮ੍ਰਿਤਸਰ ਅਤੇ ਬਟਾਲਾ ਦੇ ਕਈ ਥਾਣਿਆਂ 'ਤੇ ਗ੍ਰਨੇਡ ਹਮਲਿਆਂ ਅਤੇ ਜੌੜੀਆਂ ਕਲਾਂ ਦੇ ਹਰਦੀਪ ਸਿੰਘ ਤੇ ਡੇਰਾ ਬਾਬਾ ਨਾਨਕ ਦੇ ਕਰਿਆਨਾ ਸਟੋਰ ਦੇ ਮਾਲਕ ਰਵੀ ਕੁਮਾਰ ਦੀਆਂ ਹੱਤਿਆਵਾਂ ਲਈ ਜ਼ਿੰਮੇਵਾਰ ਸਨ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਸਾਜਨ ਮਸੀਹ ਇੱਕ ਹੋਰ ਮੁੱਖ ਸਹਿਯੋਗੀ ਸ਼ਮਸ਼ੇਰ ਸ਼ੇਰਾ ਉਰਫ਼ ਹਨੀ, ਜੋ ਇਸ ਸਮੇਂ ਅਰਮੇਨੀਆ ਵਿੱਚ ਰਹਿ ਰਿਹਾ ਹੈ, ਦੇ ਵੀ ਸੰਪਰਕ ਵਿੱਚ ਸੀ।

ਇਸ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਕੇਂਦਰੀ ਏਜੰਸੀਆਂ ਦੇ ਨਜ਼ਦੀਕੀ ਤਾਲਮੇਲ ਸਦਕਾ ਪ੍ਰਾਪਤ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ, ਪਠਾਨਕੋਟ ਦੀ ਇੱਕ ਸਾਂਝੀ ਟੀਮ ਤੁਰੰਤ ਮੁੰਬਈ ਰਵਾਨਾ ਹੋਈ ਅਤੇ ਜਿਵੇਂ ਹੀ ਦੋਵੇਂ ਅਪਰਾਧੀ ਮੁੰਬਈ ਪਹੁੰਚੇ, ਉਹਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।

ਏਆਈਜੀ ਨੇ ਅੱਗੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀ ਪੰਜਾਬ ਵਿੱਚ ਆਪਣੇ ਪਿਆਦੀਆਂ ਨੂੰ ਲੌਜਿਸਟਿਕਲ ਸਹਾਇਤਾ, ਫੰਡਿੰਗ ਦੇ ਢੰਗ-ਤਰੀਕੇ ਅਤੇ ਰਣਨੀਤਕ ਦਿਸ਼ਾ ਪ੍ਰਦਾਨ ਕਰ ਰਹੇ ਸਨ।

ਦੋਵਾਂ ਮੁਲਜ਼ਮਾਂ ਨੂੰ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਆਰਮਜ਼ ਐਕਟ ਦੀ ਧਾਰਾ 25, 29 ਅਤੇ 30 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਦਰਜ ਐਫਆਈਆਰ ਨੰਬਰ 47 ਮਿਤੀ 25-08-2025 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।

Have something to say? Post your comment

 

More in Majha

ਗੁਰਦਾਸਪੁਰ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਗ੍ਰਿਫ਼ਤਾਰ; ਇੱਕ ਪਿਸਤੌਲ, ਅਪਰਾਧ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਬਰਾਮਦ

ਗੁਰਦਾਸਪੁਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਸਦਕਾ ਇੱਕ ਹੋਰ ਅੱਤਵਾਦੀ ਹਮਲਾ ਟਲ਼ਿਆ; ਹੈਂਡ ਗ੍ਰਨੇਡ, ਦੋ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਬਟਾਲਾ ਦੇ ਮੋਬਾਈਲ ਸਟੋਰ 'ਤੇ ਗੋਲੀਬਾਰੀ: ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਗਲੌਕ ਪਿਸਤੌਲ ਬਰਾਮਦ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 2 ਹੈਂਡ-ਗ੍ਰੇਨੇਡ, ਗਲੋਕ ਪਿਸਤੌਲ ਸਮੇਤ ਦੋ ਕਾਬੂ

ਖੇਤਾਂ ਵਿੱਚੋਂ ਮਿਲੀ ਨੌਜਵਾਨ ਦੀ ਲਾਸ਼, ਹੱਤਿਆ ਦਾ ਸ਼ੱਕ ਪੁਲਿਸ ਵੱਲੋਂ ਕੇਸ ਦਰਜ 

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ

ਕਪੂਰਥਲਾ ਵਿੱਚ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ; ਨੌਂ ਪਿਸਤੌਲਾਂ ਬਰਾਮਦ

ਅੰਮ੍ਰਿਤਸਰ ਵਿੱਚ ਪਾਕਿਸਤਾਨ ਅਧਾਰਤ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ ਸਮੇਤ ਪੰਜ ਗ੍ਰਿਫ਼ਤਾਰ