Tuesday, December 16, 2025

Chandigarh

ਕਬੱਡੀ ਪ੍ਰਮੋਟਰ ਕਤਲ ਮਾਮਲਾ: ਮੋਹਾਲੀ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ

December 16, 2025 03:52 PM
SehajTimes

ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ 12 ਵਿਸ਼ੇਸ਼ ਟੀਮਾਂ ਦਾ ਗਠਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪ੍ਰਸਿੱਧ ਕਬੱਡੀ ਪ੍ਰਮੋਟਰ ਕੁੰਵਰ ਦਿਗਵਿਜੈ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਮਾਮਲੇ ਵਿੱਚ ਮੋਹਾਲੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐੱਸ ਐੱਸ ਪੀ), ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ੍ਰੀ ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਇਸ ਘਟਨਾ ਵਿੱਚ ਸ਼ਾਮਲ ਦੋਵਾਂ ਦੋਸ਼ੀਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਵਿਆਪਕ ਮੁਹਿੰਮ ਚਲਾਈ ਜਾ ਰਹੀ ਹੈ। ਐੱਸ ਐੱਸ ਪੀ ਹਾਂਸ ਨੇ ਦੱਸਿਆ ਕਿ ਸੂਟਰਾਂ ਦੀ ਪਛਾਣ ਆਦਿਤਿਆ ਕਪੂਰ ਉਰਫ਼ ਮੱਖਣ ਅਤੇ ਕਰਨ ਪਾਠਕ ਉਰਫ਼ ਡਿਫਾਲਟਰ ਕਰਨ ਵਜੋਂ ਹੋਈ ਹੈ। ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋਵੇਂ ਦੋਸ਼ੀ ਡੋਨੀ ਬੱਲ ਅਤੇ ਲੱਕੀ ਪਟਿਆਲ ਗੈਂਗ ਨਾਲ ਸਬੰਧਤ ਹਨ। ਉਨ੍ਹਾਂ ਨੇ ਕਿਹਾ ਕਿ ਕਤਲ ਦੇ ਪਿੱਛੇ ਮੁੱਖ ਕਾਰਨ ਕਬੱਡੀ ਟੂਰਨਾਮੈਂਟਾਂ ਵਿੱਚ ਆਪਣਾ  ਦਬਦਬਾ ਕਾਇਮ ਰੱਖਣਾ ਦਿਖਾਈ ਦੇ ਰਿਹਾ ਹੈ।

ਐੱਸ ਐੱਸ ਪੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ 12 ਵਿਸ਼ੇਸ਼ ਪੁਲਿਸ ਟੀਮਾਂ ਦਾ ਗਠਨ ਕਰਕੇ ਵੱਖ-ਵੱਖ ਥਾਵਾਂ ’ਤੇ ਭੇਜਿਆ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾ ਸਕੇ। ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ਅਫ਼ਵਾਹਾਂ ਨੂੰ ਸਿਰੇ ਤੋਂ ਨਕਾਰਦਿਆਂ ਐੱਸ ਐੱਸ ਪੀ ਹਾਂਸ ਨੇ ਸਪਸ਼ਟ ਕੀਤਾ ਕਿ ਇਸ ਕਤਲ ਦਾ ਸਿੱਧੂ ਮੂਸੇਵਾਲਾ ਕਤਲ ਮਾਮਲੇ ਨਾਲ ਕੋਈ ਸੰਬੰਧ ਨਹੀਂ ਹੈ। ਉਨ੍ਹਾਂ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਅਨੁਸਾਰ ਇਹ ਘਟਨਾ ਗੈਂਗਸਟਰਾਂ ਵੱਲੋਂ ਕਬੱਡੀ ਮੈਚਾਂ ’ਤੇ ਆਪਣਾ ਕਬਜ਼ਾ ਅਤੇ ਦਬਦਬਾ ਬਣਾਉਣ ਨਾਲ ਜੁੜੀ ਹੋਈ ਹੈ। ਦੋਸ਼ੀਆਂ ਦੇ ਅਪਰਾਧਿਕ ਪਿਛੋਕੜ ਬਾਰੇ ਦੱਸਦਿਆਂ ਐੱਸ ਐੱਸ ਪੀ ਨੇ ਕਿਹਾ ਕਿ ਆਦਿਤਿਆ ਕਪੂਰ ਖ਼ਿਲਾਫ਼ ਵੱਖ-ਵੱਖ ਪੁਲਿਸ ਥਾਣਿਆਂ ਵਿੱਚ 13 ਐੱਫ ਆਈ ਆਰਜ਼ ਦਰਜ ਹਨ, ਜਦਕਿ ਕਰਨ ਪਾਠਕ ਖ਼ਿਲਾਫ਼ 2 ਐੱਫ ਆਈ ਆਰਜ਼ ਦਰਜ ਹਨ।

ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਟੂਰਨਾਮੈਂਟ ਆਯੋਜਕ ਕਮੇਟੀ ਕੋਲ ਟੂਰਨਾਮੈਂਟ ਕਰਵਾਉਣ ਲਈ ਸਾਰੀਆਂ ਲੋੜੀਂਦੀਆਂ ਮਨਜ਼ੂਰੀਆਂ ਸਨ ਅਤੇ ਇਹ ਘਟਨਾ ਰਾਣਾ ਬਲਾਚੌਰੀਆ ਵੱਲੋਂ ਸਪਾਂਸਰਡ ਟੀਮ ਦਾ ਮੈਚ ਸਮਾਪਤ ਹੋਣ ਉਪਰੰਤ, ਜਦੋਂ ਉਹ ਮੈਦਾਨ ਤੋਂ ਬਾਹਰ ਨਿਕਲ ਰਹੇ ਸਨ, ਸਮੇਂ ਵਾਪਰੀ। ਐੱਸ ਐੱਸ ਪੀ ਹਰਮਨਦੀਪ ਸਿੰਘ ਹਾਂਸ ਨੇ ਕਿਹਾ ਕਿ ਪੰਜਾਬ ਪੁਲਿਸ, ਡਾਇਰੈਕਟਰ ਜਨਰਲ ਆਫ਼ ਪੁਲਿਸ ਸ੍ਰੀ ਗੌਰਵ ਯਾਦਵ ਦੀ ਅਗਵਾਈ ਹੇਠ, ਅਜਿਹੀਆਂ ਅਪਰਾਧਿਕ ਗਤੀਵਿਧੀਆਂ ’ਤੇ ਕਾਬੂ ਪਾਉਣ ਲਈ ਪੂਰੀ ਤਰ੍ਹਾਂ ਸਮਰੱਥ ਹੈ ਅਤੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਲਈ ਲਗਾਤਾਰ ਯਤਨ ਜਾਰੀ ਹਨ।

Have something to say? Post your comment

 

More in Chandigarh

ਵਿਧਾਇਕ  ਕੁਲਵੰਤ ਸਿੰਘ ਨੇ 17. 71 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਚੌਂਕਾਂ ਅਤੇ ਟੀ-ਜੰਕਸ਼ਨਾਂ ਦੇ ਕੰਮ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਕੀਤੀ ਸ਼ੁਰੂਆਤ

'ਯੁੱਧ ਨਸ਼ਿਆਂ ਵਿਰੁੱਧ’ ਦੇ 289ਵੇਂ ਦਿਨ ਪੰਜਾਬ ਪੁਲਿਸ ਵੱਲੋਂ 4.5 ਕਿਲੋ ਹੈਰੋਇਨ ਅਤੇ 3.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 11 ਨਸ਼ਾ ਤਸਕਰ ਕਾਬੂ

ਮੋਹਾਲੀ ਦੇ ਸੋਹਾਣਾ ‘ਚ ਕਬੱਡੀ ਕੱਪ ਦੌਰਾਨ ਚੱਲੀਆਂ ਗੋਲੀਆਂ

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ ਨਵੰਬਰ ਦੌਰਾਨ 8 ਰਿਸ਼ਵਤਖੋਰੀ ਦੇ ਕੇਸਾਂ ਵਿੱਚ 11 ਵਿਅਕਤੀ ਰੰਗੇ ਹੱਥੀਂ ਕਾਬੂ

ਰਾਜ ਚੋਣ ਕਮਿਸ਼ਨ ਵੱਲੋਂ 16.12.2025 ਨੂੰ ਸੂਬੇ ਦੇ ਕੁਝ ਸਥਾਨਾਂ 'ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ